ਗਾਇਕ ਕਰਨ ਔਜਲਾ ਦਾ ਸਾਥੀ ਸਾਰਪੀ ਘੁੰਮਣ ਗ੍ਰਿਫਤਾਰ

Singer Karan Aujla

ਏਜੀਟੀਐਫ ਦੀ ਟੀਮ ਵੱਲੋਂ ਕੀਤਾ ਗਿਆ ਗਿਰਫ਼ਤਾਰ | Singer Karan Aujla

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਏਜੀਟੀਐਫ ਦੀ ਟੀਮ ਵੱਲੋਂ ਪੰਜਾਬੀ ਗਾਇਕ ਕਰਨ ਔਜਲਾ (Singer Karan Aujla) ਦੇ ਮੈਨੇਜਰ ਸ਼ਾਰਪੀ ਘੁੰਮਣ ਨੂੰ ਪਟਿਆਲਾ ਤੋਂ ਗ੍ਰਿਫਤਾਰ ਕਰਨ ਦੀ ਖਬਰ ਹੈ। ਇਸ ਸਬੰਧੀ ਭਾਵੇਂ ਕਿ ਕੋਈ ਵੀ ਪੁਲਿਸ ਅਧਿਕਾਰੀ ਮੂੰਹ ਨਹੀਂ ਖੋਲ ਰਿਹਾ ਪਰ ਸੂਤਰਾਂ ਅਨੁਸਾਰ ਸਾਰਪੀ ਘੁੰਮਣ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਦੱਸਣਯੋਗ ਹੈ ਕਿ ਹਾਲ ਹੀ ਵਿੱਚ ਕਰਨ ਔਜਲਾ ਦੀ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਨਾਮਜਦ ਅਨਮੋਲ ਬਿਸ਼ਨੋਈ ਕਰਨ ਔਜਲਾ ਨਾਲ ਸਟੇਜ ‘ਤੇ ਨੱਚਦਾ ਹੋਇਆ ਦਿਖਾਈ ਦਿੱਤਾ ਸੀ। ਭਾਵੇਂ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕਰਨ ਔਜਲਾ ਨੇ ਸਫ਼ਾਈ ਦਿੰਦਿਆਂ ਕਿਹਾ ਸੀ ਕਿ ਇਸ ਸ਼ਖ਼ਸ ਨਾਲ ਮੇਰਾ ਕੋਈ ਸਬੰਧ ਨਹੀਂ ਹੈ। ਜ਼ਿਕਰਯੋਗ ਹੈ ਕਿ ਅਨਮੋਲ ਬਿਸ਼ਨੋਈ ਗਾਇਕ ਸਿੱਧੂ ਮੂਸੇਵਾਲਾ ਦੇ ‘ਗੁਨਾਹਗਾਰ’ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਹੈ ਸੋ ਕਿ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਲੋੜੀਂਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube ‘ਤੇ ਫਾਲੋ ਕਰੋ