ਵਿਦੇਸ਼ ਤੋਂ ਵਾਪਸ ਪਰਤਿਆ ਗਾਇਕ ਮਨਕੀਰਤ ਔਲਖ

ਵਿਦੇਸ਼ ਤੋਂ ਵਾਪਸ ਪਰਤਿਆ Singer Mankirat Aulakh

ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu moosewala) ਦੇ ਕਤਲ ਤੋਂ ਬਾਅਦ ਗਾਇਕ ਮਨਕੀਰਤ ਔਲਖ (Singer Mankirat Aulakh) ’ਤੇ ਵੀ ਕਈ ਤਰ੍ਹਾਂ ਦੇ ਇਲਜ਼ਾਮ ਲੱਗੇ ਸਨ। ਇਸ ਦੌਰਾਨ ਮਨਕੀਰਤ ਨੇ ਆਪਣੀ ਤਰਫੋਂ ਸਪੱਸ਼ਟੀਕਰਨ ਵੀ ਦਿੱਤਾ ਪਰ ਬੰਬੀਹਾ ਗੈਂਗ ਨੇ ਮਨਕੀਰਤ ਨੂੰ ਸੋਸ਼ਲ ਮੀਡੀਆ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਬੰਬੀਹਾ ਗੈਂਗ ਦੀ ਧਮਕੀ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ ਨੇ ਮਨਕੀਰਤ ਦੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਸਨ, ਉੱਥੇ ਹੀ ਮਨਕੀਰਤ ਵੀ ਕਰੀਬ 3 ਮਹੀਨੇ ਪਹਿਲਾਂ ਵਿਦੇਸ਼ ਚਲਾ ਗਿਆ ਸੀ।

ਪੰਜਾਬ ਪਹੁੰਚਣ ਤੋਂ ਬਾਅਦ ਮਨਕੀਰਤ ਪੂਰੇ ਟਸ਼ਨ ’ਚ ਆਇਆ

ਹੁਣ ਗਾਇਕ ਮਨਕੀਰਤ ਔਲਖ ਵਿਦੇਸ਼ ਤੋਂ ਵਾਪਸ ਪੰਜਾਬ ਆ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਮਨਕੀਰਤ ਨੇ ਲਾਈਵ ਸ਼ੋਅ ’ਚ ਪਰਫਾਰਮ ਕਰਨਾ ਸੀ, ਜਿਸ ਕਾਰਨ ਉਨ੍ਹਾਂ ਨੂੰ ਦਿੱਲੀ ਜਾਣਾ ਪਿਆ। ਸ਼ਨੀਵਾਰ ਨੂੰ ਮਨਕੀਰਤ ਸਖਤ ਸੁਰੱਖਿਆ ਦੇ ਨਾਲ ਲਾਈਵ ਸ਼ੋਅ ਕਰਨ ਲਈ ਦਿੱਲੀ ਲਈ ਰਵਾਨਾ ਹੋਏ। ਪੰਜਾਬ ਪਹੁੰਚ ਕੇ ਮਨਕੀਰਤ ਫਿਰ ਤੋਂ ਆਪਣੇ ਪੁਰਾਣੇ ਅੰਦਾਜ਼ ’ਚ ਪੂਰੇ ਟਸ਼ਨ ’ਚ ਨਜ਼ਰ ਆਏ। ਉਨ੍ਹਾਂ ਨੇ ਇੰਸਟਾਗ੍ਰਾਮ ’ਤੇ ਪੰਜਾਬ ਪਹੁੰਚਣ ਦੀ ਵੀਡੀਓ ਰੀਲ ਵੀ ਬਣਾਈ ਅਤੇ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ।

ਮੂਸੇਵਾਲਾ ਮਾਮਲੇ ’ਚ ਪੁਲਿਸ ਨੇ ਔਲਖ ਨੂੰ ਦਿੱਤੀ ਸੀ ਕਲੀਨ ਚਿੱਟ

ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਕਲੀਨ ਚਿੱਟ ਮਿਲ ਗਈ ਹੈ। ਪੰਜਾਬ ਪੁਲਿਸ ਦੀ ਜਾਂਚ ਵਿੱਚ ਮਨਕੀਰਤ ਔਲਖ ਦੀ ਇਸ ਕਤਲ ਵਿੱਚ ਕੋਈ ਭੂਮਿਕਾ ਸਾਹਮਣੇ ਨਹੀਂ ਆਈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਨੇ ਇਸ ਨੂੰ ਔਲਖ ਦੀ ਸਾਜ਼ਿਸ਼ ਦੱਸਿਆ ਸੀ। ਬੰਬੀਹਾ ਗੈਂਗ ਨੇ ਕਿਹਾ ਸੀ ਕਿ ਮਨਕੀਰਤ ਔਲਖ ਸਾਰੇ ਪੰਜਾਬੀ ਗਾਇਕਾਂ ਦੀ ਜਾਣਕਾਰੀ ਲਾਰੈਂਸ ਗੈਂਗ ਨੂੰ ਦਿੰਦਾ ਹੈ। ਉਹ ਗਾਇਕਾਂ ਤੋਂ ਪੈਸੇ ਇਕੱਠੇ ਕਰਕੇ ਲਾਰੈਂਸ ਗੈਂਗ ਨੂੰ ਵੀ ਦਿੰਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ