ਸਾਡੇ ਨਾਲ ਸ਼ਾਮਲ

Follow us

17.8 C
Chandigarh
Saturday, February 14, 2026
More
    Home Breaking News ਭੈਣ Honeypree...

    ਭੈਣ Honeypreet Insan ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਨਮਦਿਨ ਦੀ ਵਧਾਈ

    ਭੈਣ Honeypreet Insan ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਨਮਦਿਨ ਦੀ ਵਧਾਈ

    ਚੰਡੀਗੜ੍ਹ (ਐੱਮ. ਕੇ. ਸ਼ਾਇਨਾ)। ਹਰ ਕੋਈ ਜਾਣਦਾ ਹੈ ਕਿ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 72ਵਾਂ ਜਨਮ ਦਿਨ ਹੈ। ਜਨਮਦਿਨ ਨੂੰ ਖਾਸ ਬਣਾਉਣ ਲਈ ਮਸ਼ਹੂਰ ਹਸਤੀਆਂ ਨੇ ਪੀਐਮ ਮੋਦੀ ਨੂੰ ਪਿਆਰ ਭਰੇ ਸੰਦੇਸ਼ ਭੇਜੇ ਹਨ। ਪ੍ਰਧਾਨ ਮੰਤਰੀ ਨੂੰ ਦ੍ਰੋਪਤੀ ਮੁਰਮੂ, ਰਾਹੁਲ ਗਾਂਧੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਨੇਤਾਵਾਂ ਨੇ ਇਸ ਮੌਕੇ ’ਤੇ ਵਧਾਈ ਦਿੱਤੀ ਹੈ। ਆਪਣੇ ਜਨਮ ਦਿਨ ’ਤੇ ਪ੍ਰਧਾਨ ਮੰਤਰੀ ਅੱਜ ਚਾਰ ਹੋਰ ਪ੍ਰੋਗਰਾਮਾਂ ਨੂੰ ਵੀ ਸੰਬੋਧਨ ਕਰਨਗੇ। ਸਭ ਤੋਂ ਪਹਿਲਾਂ, ਪੀਐਮ ਮੋਦੀ ਨੇ ਮੱਧ ਪ੍ਰਦੇਸ਼ ਦੇ ਕੁਨੋ-ਪਾਲਪੁਰ ਸੈੰਕਚੂਰੀ ਵਿੱਚ ਬਣੇ ਘੇਰਿਆਂ ਵਿੱਚ ਨਾਮੀਬੀਆ ਤੋਂ ਚੀਤਿਆਂ ਨੂੰ ਛੱਡਿਆ। ਇਸ ਤੋਂ ਇਲਾਵਾ ਪੀਐਮ ਮੋਦੀ ਤਿੰਨ ਹੋਰ ਪ੍ਰੋਗਰਾਮਾਂ ਨੂੰ ਵੀ ਸੰਬੋਧਨ ਕਰਨਗੇ।

    ਇਸ ਮੌਕੇ ਭੈਣ ਹਨੀਪ੍ਰੀਤ ਇੰਸਾਂ ਨੇ ਵੀ ਪ੍ਰਧਾਨ ਮੰਤਰੀ ਮੋਦੀ ਦੇ ਜਨਮਦਿਨ ’ਤੇ ਟਵੀਟ ਕੀਤਾ ਅਤੇ ਲਿਖਿਆ, ‘‘ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੂੰ ਉਨ੍ਹਾਂ ਦੇ 72ਵੇਂ ਜਨਮ ਦਿਨ ’ਤੇ ਸ਼ੁਭਕਾਮਨਾਵਾਂ। ਤੁਹਾਡੀ ਦੂਰਅੰਦੇਸ਼ੀ ਲੀਡਰਸ਼ਿਪ ਨੇ ਭਾਰਤ ਦੇ ਵਿਕਾਸ ਵਿੱਚ ਬਹੁਤ ਯੋਗਦਾਨ ਪਾਇਆ ਹੈ’’।

    LEAVE A REPLY

    Please enter your comment!
    Please enter your name here