ਸੀਬੀਆਈ ਮਾਮਲੇ ਦੀ ਜਾਂਚ ਕਰੇਗੀ ਐਸਆਈਟੀ :  ਜੇਟਲੀ

SIT, Investigate, CBI, Case, Jaitley

ਸੀਬੀਆਈ ਇਸ ਮਾਮਲੇ ਦੀ ਜਾਂਚ ਨਹੀਂ ਕਰ ਸਕਦੀ

ਨਵੀਂ ਦਿੱਲੀ (ਏਜੰਸੀ)। ਕੇਂਦਰੀ ਜਾਂਚ ਬਿਊਰੋ (ਸੀਬੀਆਈ) ‘ਚ ਸਿਖਰ ਅਧਿਕਾਰੀਆਂ ‘ਚ ਦੋਸ਼ਾਂ ਦੀ ਖਿੱਚੋਤਾਣ ਦੀ ਘਟਨਾ ਨੂੰ ਦੇਖਣ ਹੋਏ ਏਜੰਸੀ ਦੀ ਸੰਸਥਾਗਤ ਸਾਖ ਨੂੰ ਬਰਕਰਾਰ ਰੱਖਣ ਲਈ ਕੇਂਦਰੀ ਚੌਕਸੀ ਕਮਿਸ਼ਨ ਦੀ ਨਿਗਰਾਨੀ ‘ਚ ਇੱਕ ਵਿਸ਼ੇਸ਼ ਜਾਂਚ ਦਲ  (ਐਸਆਈਟੀ) ਤੋਂ ਪੂਰੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ। ਵਿੱਤ ਤੇ ਕਾਰਪੋਰੇਟ ਕਾਰਜ ਮੰਤਰੀ ਅਰੁਣ ਜੇਟਲੀ ਨੇ ਅੱਜ ਇੱਥੇ ਇੱਕ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਭਾਰਤੀ ਜਾਂਚ ਪਰਿਕ੍ਰੀਆ ਦੀ ਭਰੋਸੇਯੋਗਤਾ ਨੂੰ ਬਰਕਰਾਰ ਰੱਖਣ ਲਈ ਏਜੰਸੀ ਦੇ ਡਾਇਰੈਕਟਰ ਆਲੋਕ ਵਰਮਾ ਤੇ ਵਿਸ਼ੇਸ਼ ਨਿਦੇਸ਼ਕ ਰਾਕੇਸ਼ ਅਸਥਾਨਾ ਨੂੰ ਛੁੱਟੀ ਉੱਤੇ ਭੇਜਣ ਦੇ ਨਾਲ ਉਨ੍ਹਾਂ ਉੱਤੇ ਦੋਸ਼ਾਂ ਦੀ ਜਾਂਚ ਕਰਾਉਣ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਅਧਿਕਾਰੀਆਂ ਨੇ ਇੱਕ ਦੂੱਜੇ ‘ਤੇ ਦੋਸ਼ ਲਾਏ ਹਨ। ਇਸ ਮਾਮਲੇ ‘ਚ ਕੌਣ ਦੋਸ਼ੀ ਹੈ ਅਤੇ ਕੌਣ ਨਹੀਂ ਇਹ ਅਜੇ ਨਹੀਂ ਕਿਹਾ ਜਾ ਸਕਦਾ। ਸੀਬੀਆਈ ਵੀ ਇਸ ਮਾਮਲੇ ਦੀ ਜਾਂਚ ਨਹੀਂ ਕਰ ਸਕਦੀ ਇਸ ਲਈ ਕੇਂਦਰੀ ਚੌਕਸੀ ਕਮਿਸ਼ਨ ਦੀ ਨਿਗਰਾਨੀ ਵਿੱਚ ਐਸਆਈਟੀ ਵੱਲੋਂ ਪੂਰੇ ਮਾਮਲੇ ਦੀ ਜਾਂਚ ਕਰਾਈ ਜਾਵੇਗੀ।  (CBI)

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।