ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਛੇ ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ

ਮੋਹਾਲੀ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਮੋਹਾਲੀ ਪੁਲਿਸ ਦੇ ਨਾਲ ਮਿਲ ਕੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ (Terrorist Harwinder Rinda )ਦੇ ਛੇ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਮੁਲਜ਼ਮ  ਇੱਕ ਅਪਰੈਲ 2023 ਵਿੱਚ ਪਟਿਆਲਾ ਵਿਖੇ ਹੋਏ ਦੋਹਰੇ ਕਤਲ ਕੇਸ ਵਿੱਚ ਸ਼ਾਮਲ ਸੀ ਅਤੇ ਉਹ ਉਦੋਂ ਤੋਂ ਹੀ ਫਰਾਰ ਚੱਲ ਰਿਹਾ ਸੀ।  ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 5 ਪਿਸਤੌਲ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ।

Terrorist Harwinder Rinda ਪੰਜਾਬ ਡੀਜੀਪੀ ਜਾਣਕਾਰੀ ਦਿੰਦਿਆਂ ਆਖਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਜ਼ੀਰਕਪੁਰ ਖੇਤਰ ਤੋਂ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਉਹ ਆਪਣੀ ਕਾਰ ਵਿੱਚ ਜਾ ਰਹੇ ਸਨ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਪੰਜ ਪਿਸਤੌਲਾਂ ਸਮੇਤ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

LEAVE A REPLY

Please enter your comment!
Please enter your name here