Crime News: ਲੜਾਈ-ਝਗੜੇ ਦੇ ਮਾਮਲੇ ’ਚ ਛੇ ਜਣੇ ਹਥਿਆਰਾਂ ਸਮੇਤ ਗ੍ਰਿਫਤਾਰ, ਇੱਕ ਦੀ ਭਾਲ ਜਾਰੀ

Crime News
ਸੁਨਾਮ: ਗ੍ਰਿਫਤਾਰ ਕੀਤੇ ਗਏ ਮੁਲਜਮ ਪੁਲਿਸ ਪਾਰਟੀ ਨਾਲ।

ਦੋ ਦੇਸੀ ਕੱਟੇ ਅਤੇ ਇੱਕ ਜਿੰਦਾ ਕਾਰਤੂਸ ਵੀ ਬਰਾਮਦ | Crime News 

Crime News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਲੜਾਈ-ਝਗੜੇ ਦੇ ਮਾਮਲੇ ਵਿੱਚ ਪੁਲਿਸ ਨੇ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇੱਕ ਵਿਅਕਤੀ ਦੀ ਪੁਲਿਸ ਵੱਲੋਂ ਭਾਲ ਜਾਰੀ ਹੈ। ਇਸ ਸਬੰਧੀ ਡੀਐਸਪੀ ਹਰਵਿੰਦਰ ਸਿੰਘ ਖਹਿਰਾ ਅਤੇ ਸਿਟੀ ਐਸਐਚਓ ਪ੍ਰਤੀਕ ਜਿੰਦਲ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ ਕਿ ਪਿਛਲੇ ਦਿਨੀ ਸ਼ਹਿਰ ਦੇ ਮਹਾਰਾਜਾ ਪੈਲਸ ਕੋਲ ਦੋ ਗਰੁੱਪਾਂ ਦਾ ਝਗੜਾ ਹੋਇਆ ਸੀ, ਜਿਸ ਵਿੱਚ ਯਾਦਵਿੰਦਰ ਸਿੰਘ ਨੌਜਵਾਨ ਦੀ ਗੱਡੀ ਤੇ ਦੂਜੇ ਗਰੁੱਪ ਦੇ ਨੌਜਵਾਨਾਂ ਵੱਲੋਂ ਫਾਇਰ ਕੀਤੇ ਗਏ ਸਨ। ਜਿਸ ਵਿੱਚ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇੱਕ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ: Punjab Floods: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਡੀਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਦੋ ਦੇਸੀ ਕੱਟੇ ਅਤੇ ਇੱਕ ਜਿੰਦਾ ਕਾਰਤੂਸ ਸਮੇਤ ਵਾਰਦਾਤ ਸਮੇਂ ਵਰਤੇ ਜਾਣ ਵਾਲੇ ਮੋਟਰਸਾਈਕਲ ਬਰਾਮਦ ਕਰਵਾ ਲਏ ਗਏ ਹਨ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਡੀਐਸਪੀ ਹਰਵਿੰਦਰ ਸਿੰਘ ਖਹਿਰਾ ਨੇ ਅੱਗੇ ਕਿਹਾ ਕਿ ਸੁਨਾਮ ਇਲਾਕੇ ਅੰਦਰ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। Crime News

Crime-News-
ਸੁਨਾਮ: ਜਾਣਕਾਰੀ ਦਿੰਦੇ ਹੋਏ ਡੀਐਸਪੀ ਹਰਵਿੰਦਰ ਸਿੰਘ ਖਹਿਰਾ ਅਤੇ ਸਿਟੀ ਐਸਐਚਓ ਪ੍ਰਤੀਕ ਜਿੰਦਲ।