ਪ੍ਰੇਮੀ ਗੁਰਦੇਵ ਸਿੰਘ ਕਤਲ ਮਾਮਲੇ ‘ਚ ਗ੍ਰਿਫ਼ਤਾਰ ਦੋ ਅੱਤਵਾਦੀ ਪੁਲਿਸ ਰਿਮਾਂਡ ‘ਤੇ ਭੇਜੇ

Police, Remand, Two, Terrorists, DSS, Piligrams Gurdev Singh

ਸਤਪਾਲ ਥਿੰਦ, ਫਿਰੋਜ਼ਪੁਰ: ਪੰਜਾਬ ਪੁਲਿਸ ਨੇ ਪ੍ਰੇਮੀ ਗੁਰਦੇਵ ਸਿੰਘ ਇੰਸਾਂ ਵਾਸੀ ਜਵਾਹਰ ਸਿੰਘ ਵਾਲਾ ਦੇ ਕਤਲ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਦੋ ਅੱਤਵਾਦੀਆਂ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ। ਮਾਣਯੋਗ ਅਦਾਲਤ ਨੇ ਦੋਵਾਂ ਨੂੰ 6 ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜਿਆ ਹੈ।

ਜਾਣਕਾਰੀ ਦਿੰਦੇ ਥਾਣਾ ਮੱਲਾਂ ਵਾਲਾ ਦੇ ਮੁੱਖ ਅਫਸਰ ਜਗਜੀਤ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਪਿੰਡ ਕੋਹਾਲਾ ਅਤੇ ਅਵਤਾਰ ਸਿੰਘ ਉਰਫ ਪੰਮਾ ਵਾਸੀ ਪਿੰਡ ਕੋਹਾਲਾ ਨੂੰ ਅਦਾਲਤ ਵਿਚ ਪੇਸ਼ ਕਰਕੇ  6 ਦਿਨਾਂ ਲਈ ਪੁਲਿਸ ਰਿਮਾਂਡ ਲਿਆ ਗਿਆ ਹੈ । ਉਹਨਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਇਹਨਾਂ ਤੋਂ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ ।

13 ਜੂਨ 2016 ਨੂੰ ਪ੍ਰੇਮੀ ਗੁਰਦੇਵ ਸਿੰਘ ਅਣਪਛਾਤਿਆਂ ਨੇ ਮਾਰੀਆਂ ਸਨ ਗੋਲੀਆਂ

ਜ਼ਿਕਰਯੋਗ ਹੈ ਕਿ 13 ਜੂਨ 2016 ਨੂੰ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਗੁਰਦੇਵ ਸਿੰਘ ਇੰਸਾਂ (31) ਵਾਸੀ ਬੁਰਜ ਜਵਾਹਰ ਸਿੰਘ ਵਾਲਾ ਨੂੰ ਦੋ ਅਣਪਛਾਤੇ ਵਿਅਕਤੀਆਂ ਨੇ ਸਿਰ ‘ਚ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ। ਗੁਰਦੇਵ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਡੀਐੱਮਸੀ ਲੁਧਿਆਣਾ ਵਿਖੇ ਦਾਖਲ ਕਰਵਾਇਆ, ਜਿੱਥੇ 17 ਜੂਨ ਨੂੰ ਉਸ ਦੀ ਮੌਤ ਹੋ ਗਈ ਸੀ।