Faridkot News: (ਗੁਰਪ੍ਰੀਤ ਪੱਕਾ) ਫਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਤਹਿਤ ਜਸਮੀਤ ਸਿੰਘ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਹੇਠ ਅਤੇ ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾ ਤਹਿਤ ਥਾਣਾ ਸਾਦਿਕ ਵੱਲੋਂ ਖੇਤਾਂ ਵਿਚ ਲੱਗੇ ਬਿਜਲੀ ਦੇ ਟਰਾਸਫਾਰਮਰ ਵਿਚਲਾ ਸਮਾਨ ਅਤੇ ਪਾਣੀ ਵਾਲੀਆਂ ਮੋਟਰਾਂ ਦੇ ਸਮਾਨ ਚੋਰੀ ਕਰਨ ਵਾਲੇ ਗਿਰੋਹ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।
ਇਹ ਵੀ ਪੜ੍ਹੋ: Railway Recruitment: ਰੇਲਵੇ ਗਰੁੱਪ ਡੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ
ਸ:ਥ: ਜੈਜੀਤ ਸਿੰਘ ਨੂੰ ਇਤਲਾਹ ਮਿਲੀ ਕਿ ਬਸੰਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਸੰਧਵਾ, ਮਲਕੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਸੂਰੇਆਣਾ, ਜਸਪਾਲ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਅਰਾਈਆ ਵਾਲਾ ਕਲਾਂ, ਗੁਰਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਕੋਠਾ ਗੁਰੂ ਕਾ , ਜਗਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਰੌਂਤਾ ਜ਼ਿਲ੍ਹਾ ਮੋਗਾ ਅਤੇ ਕੇਵਲ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਸੈਦੇ ਕੇ ਜ਼ਿਲ੍ਹਾ ਮੋਗਾ ਜੋ ਖੇਤਾਂ ਵਿੱਚ ਲੱਗੇ ਬਿਜਲੀ ਟਰਾਂਸਫਾਰਮਰ ਵਿਚਲਾ ਤਾਂਬਾ, ਪਾਣੀ ਵਾਲੀਆਂ ਮੋਟਰਾਂ ਤਾਂਬਾ ਕੇਵਲਾਂ ਚੋਰੀ ਕਰਨ ਦੇ ਆਦੀ ਹਨ। ਉਹਨ੍ਹਾਂ ’ਤੇ ਮੁੱਕਦਮਾ ਦਰਜ ਕਰਕੇ ਤੁਰੰਤ ਕਾਰਵਾਈ ਕਰਦੇ ਹੋਏ ਫਰੀਦਕੋਟ ਪੁਲਿਸ ਵੱਲੋਂ ਇਸ ਚੋਰ ਗਿਰੋਹ ਵਿੱਚ ਸ਼ਾਮਲ 06 ਮੈਂਬਰਾਂ ਨੂੰ 19 ਜਨਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਮੁਕੱਦਮਾ ਵਿੱਚ ਜੁਰਮ ਦਾ ਵਾਧਾ ਕੀਤਾ ਗਿਆ। ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਚੋਰੀ ਕੀਤੀ ਗਈ ਕੇਬਲ ਤਾਰ, 80 ਕਿਲੋ ਤਾਂਬਾ, ਇਕ ਗੈਸ ਸਿਲੰਡਰ, ਇਕ ਸਪਰੇਅ ਪੰਪ ਅਤੇ ਇਸ ਦੌਰਾਨ ਵਰਤੀ ਜਾਣ ਵਾਲੀ ਗੱਡੀ ਨੂੰ ਵੀ ਜ਼ਬਤ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਿਕ ਹੁਣ ਤੱਕ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਗਿਰੋਹ ਵੱਲੋਂ 50 ਤੋਂ 60 ਦੇ ਕਰੀਬ ਟਰਾਸਫਾਰਮਰ ਅਤੇ ਮੋਟਰ ਕੇਵਲ ਤਾਰਾ ਆਦਿ ਚੋਰੀ ਕੀਤੀਆਂ ਸਨ ਅਤੇ ਇਹਨਾ ਨੇ ਇਹ ਵਾਰਦਾਤਾਂ ਵੱਖ-ਪਿੰਡਾਂ ਜਿਹਨਾਂ ਵਿੱਚ ਗੋਲੇਵਾਲਾ, ਕਾਉਣੀ, ਦੀਪ ਸਿੰਘ ਵਾਲਾ, ਰੋੜੀਕਪੂਰਾ, ਸੂਰੇਵਾਲਾ, ਦੌਦਾ, ਸਲਾਬਤਪੁਰਾ, ਸੈਦੋਕੇ ਆਦਿ ਵਿਖੇ ਕੀਤੀਆ ਹਨ। ਇਸ ਦੇ ਨਾਲ ਹੀ ਇਸ ਗਿਰੋਹ ਕੋਲੋਂ ਚੋਰੀ ਦੇ ਸਮਾਨ ਦੀ ਖ੍ਰੀਦ ਕਰਨ ਵਾਲੇ ਵਿਅਕਤੀ ਨੂੰ ਵੀ ਮੁਕੱਦਮੇ ਵਿੱਚ ਨਾਮਜ਼ਦ ਕੀਤਾ ਜਾ ਚੁੱਕਾ ਹੈ। Faridkot News