ਲੁੱਟ ਖੋਹ ਦੀਆਂ 40 ਦੇ ਕਰੀਬ ਵਾਰਦਾਤਾਂ ਕਰਨ ਵਾਲੇ ਗਿਰੋਹ ਦੇ ਛੇ ਮੈਂਬਰ ਗ੍ਰਿਫ਼ਤਾਰ

robbers

robbers | ਗ੍ਰਿਫ਼ਤਾਰ ਕੀਤੇ ਸਾਰੇ ਮੈਂਬਰਾਂ ਦੀ ਉਮਰ 20 ਸਾਲ ਤੋਂ ਘੱਟ

ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਸ਼ਹਿਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਰਸਤਿਆਂ ਵਿੱਚ ਲੋਕਾਂ ਨੂੰ ਘੇਰ ਕੇ ਜਖਮੀ ਕਰਨ ਤੋਂ ਬਾਅਦ ਲੁੱਟ ਖੋਹ ਕਰਕੇ ਸਨਸਨੀ ਪੈਦਾ ਕਰਨ ਵਾਲੇ ਗਿਰੋਹ ਦੇ ਛੇ ਮੈਂਬਰਾਂ ਨੂੰ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਨ੍ਹਾਂ ਪਾਸੋ ਇਕ ਕਿਰਪਾਨ, ਦੋ ਛੁਰੇ, ਇਕ ਪਿਸਤੌਲ ਦੇਸੀ 315 ਬੋਰ ਸਮੇਤ 02 ਰੋਦ ਅਤੇ ਵਾਰਦਾਤਾਂ ਵਿੱਚ ਵਰਤਿਆ ਗਿਆ ਇਕ ਮੋਟਰਸਾਇਲ ਹੀਰੋ ਹੋਂਡਾ ਸਪਲੈਂਡਰ ਅਤੇ ਇਕ ਐਕਟਿਵਾ ਵੀ ਬਰਾਮਦ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪਟਿਆਲਾ ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ ਵਿਚ ਰਾਤ ਸਮੇਂ ਹੋ ਰਹੀਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਟਰੇਸ ਕਰਨ ਲਈ ਇੱਕ ਮੁਹਿੰਮ ਚਲਾਈ ਗਈ ਜਿਸ ਵਿੱਚ ਪਟਿਆਲਾ ਪੁਲਿਸ ਨੂੰ ਵੱਡੀ ਕਾਮਯਾਬੀ ਪ੍ਰਾਪਤ ਹੋਈ ਹੈ ਅਤੇ ਰਾਤ ਸਮੇਂ ਤੇਜ਼ਧਾਰ ਹਥਿਆਰਾਂ ਨਾਲ ਰਾਹਗੀਰਾਂ ‘ਤੇ ਹਮਲਾ ਕਰਕੇ ਲੁੱਟਣ ਵਾਲੇ ਗਿਰੋਹ ਦੇ ਛੇ ਮੈਂਬਰ ਪੁਲਿਸ ਗ੍ਰਿਫਤ ਵਿਚ ਆ ਗਏ ਹਨ। robbers

ਉਨ੍ਹਾਂ ਨੇ ਦੱਸਿਆ ਕਿ 16 ਦਸੰਬਰ ਨੂੰ ਸੀ.ਆਈ.ਏ ਸਟਾਫ ਪਟਿਆਲਾ ਦੀ ਪੁਲਿਸ ਪਾਰਟੀ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਜ਼ਸਨਦੀਪ ਸਿੰਘ ਉਰਫ ਰੌਣਕ ਪੁੱਤਰ ਤੇਜਿੰਦਰਪਾਲ ਸਿੰਘ ਵਾਸੀ ਰਤਨ ਨਗਰ ਪਟਿਆਲਾ, ਪਰਮਵੀਰ ਸਿੰਘ ਉਰਫ ਪ੍ਰਤੀਕ ਪੁੱਤਰ ਚਰਨਜੀਤ ਸਿੰਘ ਵਾਸੀ ਵਿਕਾਸ ਨਗਰ ਪਟਿਆਲਾ, ਅਭਿਸ਼ੇਕ ਕੁਮਾਰ ਉਰਫ ਹਨੀ ਢੀਂਡਸਾ ਪੁੱਤਰ ਰਾਜ ਕੁਮਾਰ ਵਾਸੀ ਵਿਕਾਸ ਨਗਰ ਪਟਿਆਲਾ ਅਤੇ ਅਕਾਸ਼ਦੀਪ ਸ਼ਰਮਾ ਉਰਫ ਕਾਸ਼ੀ ਪੁੱਤਰ ਵਿਕਰਮਜੀਤ ਸਿੰਘ ਵਾਸੀ ਅਨੰਦ ਨਗਰ-ਬੀ ਪਟਿਆਲਾ ਨੂੰ ਥਾਣਾ ਸਨੌਰ ਵਿੱਚ ਗ੍ਰਿਫਤਾਰ ਕੀਤਾ ਗਿਆ ਅਤੇ ਇਸ ਗਿਰੋਹ ਦੇ ਦੋ ਹੋਰ ਮੈਬਰਾਂ ਸੁਖਵੀਰ ਸਿੰਘ ਉਰਫ ਬੋਬੀ ਪੁੱਤਰ ਕਰਨ ਸਿੰਘ ਵਾਸੀ ਮਕਾਨ 100 ਗਲੀ ਨੰਬਰ 04 ਦੀਪ ਨਗਰ, ਪਟਿਆਲਾ ਅਤੇ ਅਰਸ਼ਦੀਪ ਸਿੰਘ ਉਰਫ ਸੋਨੀ ਪੁੱਤਰ ਲੇਟ ਸੰਦੀਪ ਅਰੋੜਾ ਵਾਸੀ ਦੀਪ ਨਗਰ ਪਟਿਆਲਾ ਨੂੰ ਥਾਣਾ ਕੋਤਵਾਲੀ ਪਟਿਆਲਾ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਸਾਰੇ ਮੈਂਬਰਾਂ ਦੀ ਉਮਰ 20 ਸਾਲ ਤੋਂ ਘੱਟ ਹੈ।

ਪਟਿਆਲਾ ਵਿੱਚ ਜੁਰਮ ਕਰਨ ਵਾਲਿਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ : ਐਸ.ਐਸ.ਪੀ.

ਐਸ. ਐਸ. ਪੀ. ਨੇ ਦੱਸਿਆ ਕਿ ਇਨ੍ਹਾਂ ਦੇ ਬਾਕੀ ਤਿੰਨ ਸਾਥੀਆਂ ਯੁਵਰਾਜ ਸਿੰਘ ਉਰਫ ਅਜੇ, ਮਲਕੀਤ ਸਿੰਘ ਅਤੇ ਅਰਜੁਨ ਸਿੰਘ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਉਕਤ ਗ੍ਰਿਫਤਾਰ ਕੀਤੇ ਵਿਅਕਤੀਆਂ ਪਾਸੋ ਪੁੱਛਗਿੱਛ ਜਾਰੀ ਹੈ ਜਿਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸ ਮੌਕੇ ਡੀ.ਐਸ.ਪੀ. ਇੰਨਵੈਸਟੀਗੇਸ਼ਨ ਕ੍ਰਿਸ਼ਨ ਪਾਂਥੇ, ਡੀ.ਐਸ.ਪੀ. ਦਿਹਾਤੀ ਅਜੈ ਪਾਲ ਸਿੰਘ, ਸੀ.ਆਈ.ਏ. ਸਟਾਫ਼ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ, ਐਸ.ਆਈ. ਸੁਖਵਿੰਦਰ ਸਿੰਘ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।