ਅਫਗਾਨਿਸਤਾਨ ‘ਚ ਅੱਤਵਾਦੀ ਹਮਲੇ ‘ਚ ਛੇ ਲੋਕਾਂ ਦੀ ਮੌਤ

Six People Killed, Terrorist Attack, In Afghanistan

ਹਮਲੇ ‘ਚ ਤਿੰਨ ਪੁਲਿਸ ਮੁਲਾਜਮ ਜ਼ਖਮੀ

ਹੇਰਾਤ, ਏਜੰਸੀ। ਅਫਗਾਨਿਸਤਾਨ ਦੇ ਪੱਛਮੀ ਸੂਬੇ ਹੇਰਾਤ ਦੀ ਰਾਜਧਾਨੀ ਹੇਰਾਤ ਸਿਟੀ ‘ਚ ਤਾਲਿਬਾਨੀ ਅੱਤਵਾਦੀਆਂ ਨੇ ਸ਼ਨਿੱਚਰਵਾਰ ਰਾਤ ਇੱਕ ਪੁਲਿਸ ਸਟੇਸ਼ਨ ‘ਤੇ ਹਮਲਾ ਕਰ ਦਿੱਤਾ ਜਿਸ ‘ਚ ਇੱਕ ਅੱਤਵਾਦੀ ਸਮੇਤ ਘੱਟੋ ਘੱਟ 6 ਲੋਕ ਮਾਰੇ ਗਏ। ਸੂਬਾਈ ਸਰਕਾਰ ਦੇ ਬੁਲਾਰੇ ਜੈਲਾਨੀ ਫਰਹਾਦ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਤਿੰਨ ਅੱਤਵਾਦੀਆਂ ਨੇ ਸ਼ਹਿਰ ਦੇ ਪੁਲ-ਏ-ਰੰਗੀਨਾ ਖੇਤਰ ‘ਚ ਸਥਿਤ ਪੁਲਿਸ ਸਟੇਸ਼ਨ ‘ਤੇ ਸ਼ਨਿੱਚਰਵਾਰ ਰਾਤ ਨੂੰ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਤਿੰਨ ਪੁਲਿਸ ਅਧਿਕਾਰੀ, ਇੱਕ ਬੱਚੇ ਸਮੇਤ ਦੋ ਨਾਗਰਿਕ ਮਾਰੇ ਗਏ। ਪੁਲਿਸ ਦੀ ਜਵਾਬੀ ਕਾਰਵਾਈ ‘ਚ ਇੱਕ ਅੱਤਵਾਦੀ ਵੀ ਮਾਰਿਆ ਗਿਆ। ਉਹਨਾਂ ਦੱਸਿਆ ਕਿ ਇਸ ਘਟਨਾ ‘ਚ ਤਿੰਨ ਪੁਲਿਸ ਕਰਮਚਾਰੀ ਜ਼ਖਮੀ ਵੀ ਹੋਏ ਹਨ। ਵਿਸ਼ੇਸ਼ ਅਭਿਆਨ ਦਲ ਨੇ ਅੱਤਵਾਦੀਆਂ ਦੇ ਕਾਰ ਬੰਬ ਨੂੰ ਨਕਾਰਾ ਕਰ ਦਿੱਤਾ। ਉਹਨਾਂ ਦੱਸਿਆ ਕਿ ਇਸ ਘਟਨਾ ‘ਚ ਸ਼ਾਮਲ ਦੋ ਅੱਤਵਾਦੀ ਮੌਕੇ ਤੋਂ ਭੱਜਣ ‘ਚ ਕਾਮਯਾਬ ਹੋ ਗਏ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here