ਸਾਡੇ ਨਾਲ ਸ਼ਾਮਲ

Follow us

10.2 C
Chandigarh
Monday, January 19, 2026
More
    Home ਦੇਸ਼ 27 ਸਾਲ ਪੁਰਾਣੇ...

    27 ਸਾਲ ਪੁਰਾਣੇ ਮਾਮਲੇ ‘ਚ ਅਦਾਲਤ ਵੱਲੋਂ 6 ਪੁਲਿਸ ਮੁਲਾਜ਼ਮਾਂ ਨੂੰ ਸਜ਼ਾ

    Ramdeep Singh Goldie produced in court in riot murder case

    27 ਸਾਲ ਪੁਰਾਣੇ ਮਾਮਲੇ ‘ਚ ਅਦਾਲਤ ਵੱਲੋਂ 6 ਪੁਲਿਸ ਮੁਲਾਜ਼ਮਾਂ ਨੂੰ ਸਜ਼ਾ

    ਕੁਲਵੰਤ ਕੋਟਲੀ(ਮੋਹਾਲੀ) ਮੋਹਾਲੀ ਦੀ ਸੀਬੀਆਈ ਅਦਾਲਤ ਵੱਲੋਂ ਅੱਜ ਇੱਕ 27 ਸਾਲ ਪੁਰਾਣੇ ਮਾਮਲੇ ਵਿੱਚ ਛੇ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਅਤੇ ਤਿੰਨ ਨੂੰ ਬਰੀ ਕਰ ਦਿੱਤਾ ਗਿਆ ਇਹ ਫੈਸਲਾ ਬਾਬਾ ਚਰਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੇ 6 ਮੈਂਬਰਾਂ ਦੇ ਫਰਜ਼ੀ ਐਨਕਾਊਂਟਰ ਮਾਮਲੇ ਵਿਚ ਸੁਣਾਇਆ ਗਿਆ ਅਦਾਲਤ ਨੇ ਸਾਬਕਾ ਇੰਸਪੈਕਟਰ ਸੂਬਾ ਸਿੰਘ ਨੂੰ 10–10 ਸਾਲ, ਬਿਕਰਮਜੀਤ ਸਿੰਘ ਨੂੰ 10 ਸਾਲ ਅਤੇ ਦੂਜੇ ਨੂੰ ਦੋ ਸਾਲ, ਸੁਖਦੇਵ ਸਿੰਘ ਨੂੰ ਇੱਕ ਮਾਮਲੇ ਵਿੱਚ ਦਸ ਸਾਲ ਅਤੇ ਦੂਜੇ ਨੂੰ 10 ਸਾਲ, ਸੁਖਦੇਵ ਸਿੰਘ ਜੋਸ਼ੀ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ।

    ਦੋ ਮਾਮਲਿਆਂ ਵਿੱਚ ਪੰਜ-ਪੰਜ ਸਾਲ ਦੀ ਸਜ਼ਾ ਸੁਣਾਈ ਗਈ ਹੈ, ਸੂਬਾ ਸਿੰਘ ਅਤੇ ਹੈੱਡ ਕਾਂਸਟੇਬਲ ਲੱਖਾ ਸਿੰਘ ਨੂੰ ਦੋ ਮਾਮਲਿਆਂ ਵਿਚ ਦੋ–ਦੋ ਸਾਲਾਂ ਦੀ ਸਜ਼ਾ ਸੁਣਾਈ ਗਈ ਹੈ ਚਰਨ ਸਿੰਘ ਕੇਸ ਵਿੱਚ ਦੋਸ਼ੀ ਇੰਸਪੈਕਟਰ ਸੂਬਾ ਸਿੰਘ ਨੂੰ 10 ਸਾਲ ਦੀ ਸਜ਼ਾ, 20 ਹਜ਼ਾਰ ਜ਼ੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ ਪੀੜਤ ਦੇ ਵਕੀਲ ਸਤਨਾਮ ਸਿੰਘ ਬੈਂਸ ਨੇ ਕਿਹਾ ਕਿ  27 ਸਾਲ ਬਾਅਦ ਫੈਸਲਾ ਆਇਆ ਹੈ ਤੇ ਜੋ ਤਿੰਨ ਪੁਲਿਸ ਮੁਲਾਜ਼ਮ ਡਿਪਟੀ ਗੁਰਮੀਤ ਸਿੰਘ ਰੰਧਾਵਾ, ਐਸਪੀ ਕਸ਼ਮੀਰ ਸਿੰਘ ਗਿੱਲ, ਨਿਰਮਲ ਸਿੰਘ ਐਸ ਆਈ ਬਰੀ ਕੀਤੇ ਗਏ ਹਨ, ਉਨ੍ਹਾਂ ਖਿਲਾਫ ਹਾਈਕੋਰਟ ਵਿਚ ਅਪੀਲ ਕੀਤੀ ਜਾਵੇਗੀ।

    ਗੈਰ ਕਾਨੂੰਨੀ ਤੌਰ ‘ਤੇ ਹਿਰਾਸਤ ‘ਚ ਲੈ ਕੇ ਉਨ੍ਹਾਂ ਦਾ ਫਰਜ਼ੀ ਐਨਕਾਊਂਟਰ ਕਰ ਦਿੱਤਾ ਸੀ

    ਦੱਸਣਯੋਗ ਹੈ ਕਿ ਸਾਲ 1992-93 ‘ਚ ਪੁਲਿਸ ਨੇ ਬਾਬਾ ਚਰਨ ਸਿੰਘ, ਕੇਸਰ ਸਿੰਘ, ਗੁਰਦੇਵ ਸਿੰਘ, ਮੇਜਾ ਸਿੰਘ, ਗੁਰਮੇਜ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਗੈਰ ਕਾਨੂੰਨੀ ਤੌਰ ‘ਤੇ ਹਿਰਾਸਤ ‘ਚ ਲੈ ਕੇ ਉਨ੍ਹਾਂ ਦਾ ਫਰਜ਼ੀ ਐਨਕਾਊਂਟਰ ਕਰ ਦਿੱਤਾ ਸੀ ਬਾਬਾ ਚਰਨ ਸਿੰਘ ਦੀ ਪਤਨੀ ਨੇ 1994 ‘ਚ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਦੇ ਹੋਏ ਇਨਸਾਫ ਲਈ ਸਾਲ 1997 ‘ਚ ਅਦਾਲਤ ਨੇ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪ ਦਿੱਤੀ ਸੀ. ਬੀ. ਆਈ. ਨੇ ਸਾਲ 2001 ‘ਚ ਚਾਰਜਸ਼ੀਟ ਤਿਆਰ ਕਰਕੇ ਅਦਾਲਤ ਨੂੰ ਸੌਂਪ ਦਿੱਤਾ।

    ਜਿਸ ‘ਚ 15 ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ, ਜਿਨ੍ਹਾਂ ‘ਚੋਂ 6 ਮੁਲਾਜ਼ਮਾਂ ਦੀ ਮੌਤ ਹੋ ਚੁੱਕੀ ਹੈ ਦੋਸ਼ੀ ਧਿਰ ਵੱਲੋਂ ਸੁਪਰੀਮ ਕੋਰਟ ‘ਚ ਦਾਇਰ ਕੀਤੀ ਪਟੀਸ਼ਨ ਦੌਰਾਨ ਸੁਣਵਾਈ ਲੰਬੀ ਪੈਂਦੀ ਗਈ 2 ਸਾਲ ਪਹਿਲਾਂ ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਕੀਤੀ ਇਸ ਤੋਂ ਬਾਅਦ ਮੋਹਾਲੀ ਸਥਿਤ ਸੀ. ਬੀ. ਆਈ. ਦੀ ਅਦਾਲਤ ‘ਚ ਟ੍ਰਾਇਲ ਚੱਲਿਆ, ਜਿਸ ‘ਚ 100 ਤੋਂ ਜ਼ਿਆਦਾ ਵਿਅਕਤੀਆਂ ਨੇ ਗਵਾਹੀ ਦਿੱਤੀ ਸੀ, ਇਸ ਤੋਂ ਬਾਅਦ ਅਦਾਲਤ ਨੇ ਆਪਣਾ ਅੱਜ ਆਪਣਾ ਫੈਸਲਾ ਸੁਣਾ ਦਿੱਤਾ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here