ਪੰਜਾਬ ਵਿਧਾਨ ਸਭਾ ਦਾ ਛੇਵਾਂ ਦਿਨ, ਕਾਰਵਾਈ ਸ਼ੁਰੂ, ਚੁੱਕੇ ਜਾਣਗੇ ਅਹਿਮ ਮੁੱਦੇ

Vidhan Sabha

ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦਾ ਅੱਜ ਛੇਵਾਂ ਦਿਨ ਹੈ। ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਸਦਨ ਅੰਦਰ ਪ੍ਰਸ਼ਨਕਾਲ ਚੱਲ ਰਿਹਾ ਹੈ। ਇਸ ਦੇ ਨਾਲ ਹੀ ਸਖ਼ਤ ਕਾਨੂੰਨ ਨਾ ਹੋਣ ਕਾਰਨ ਖਾਣ-ਪੀਣ ਦੀਆਂ ਚੀਜ਼ਾਂ ’ਚ ਮਿਲਾਵਟ ਦਾ ਮੁੱਦਾ ਚੁੱਕਿਆ ਜਾ ਰਿਹਾ ਹੈ। (Vidhan Sabha)

ਸਦਨ ਅੰਦਰ ਵਿਰੋਧੀ ਪਾਰਟੀਆਂ ਵੀ ਇਸ ਦੌਰਾਨ ਭਖਦੇ ਮੁੱਦੇ ਨੂੰ ਚੁੱਕਣ ਦੀ ਕੋਸ਼ਿਸ਼ ਕਰਨਗੀਆਂ। ਦੂਜਾ ਮੁੱਦਾ ਡੇਰਾਬਸੀ ਖੇਤਰ ’ਚ ਪੈਂਦੀ ਬਰਵਾਲਾ ਰੋਡ ਦੀ ਖਸਤਾ ਹਾਲਤ ਪੰਜਾਬ ਦੇ ਗੇਟਵੇਅ ਦਾ ਹੋਵੇਗਾ। ਇਸ ਤੋਂ ਬਾਅਦ ਸਹਿਯੋਗ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ਸਬੰਧੀ ਹੋਰ ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ।

LEAVE A REPLY

Please enter your comment!
Please enter your name here