Punjab Farmers News: ਐੱਸਕੇਐੱਮ ਵੱਲੋਂ ਸਰਕਾਰ ਦਾ 20 ਹਜ਼ਾਰ ਮੁਆਵਜ਼ਾ ਰੱਦ, ਇੱਕ ਲੱਖ ਦੇਣ ਦੀ ਮੰਗ

Punjab Farmers News
Punjab Farmers News: ਐੱਸਕੇਐੱਮ ਵੱਲੋਂ ਸਰਕਾਰ ਦਾ 20 ਹਜ਼ਾਰ ਮੁਆਵਜ਼ਾ ਰੱਦ, ਇੱਕ ਲੱਖ ਦੇਣ ਦੀ ਮੰਗ

Punjab Farmers News: ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕਰੇ ਸਰਕਾਰ, ਖ਼ਰਚੇ ਦਾ ਮੁਆਵਜ਼ਾ ਨਹੀਂ ਸਾਨੂੰ ਮਨਜ਼ੂਰ : ਡੱਲੇਵਾਲ

  • 15 ਨੂੰ ਘੇਰੇ ਜਾਣਗੇ ਸੂਬੇ ਦੇ ਡੀਸੀ ਦਫ਼ਤਰ : ਆਗੂ | Punjab Farmers News

Punjab Farmers News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀ 20 ਹਜ਼ਾਰ ਰੁਪਏ ਮੁਆਵਜ਼ਾ ਰਾਸ਼ੀ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਨੇ ਸਾਫ਼ ਤੌਰ ’ਤੇ ਨਕਾਰ ਦਿੱਤਾ ਹੈ ਅਤੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਮੁਆਵਜ਼ੇ ਦੇ ਰੂਪ ਵਿੱਚ ਇੱਕ ਲੱਖ ਰੁਪਏ ਦਿੱਤੇ ਜਾਣ।

ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਆਮ ਅਦਾਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ ਅਤੇ ਹੁਣ ਉਹ ਸਾਨੂੰ 20 ਹਜ਼ਾਰ ਰੁਪਏ ਦਿੰਦੇ ਹੋਏ ਕਿਵੇਂ ਅਹਿਸਾਨ ਜਤਾ ਸਕਦੀ ਹੈ। ਉਨ੍ਹਾਂ ਕਿਹਾ ਕਿ 20 ਹਜ਼ਾਰ ਰੁਪਏ ਨਾਲ ਤਾਂ ਅੱਜ ਦੀ ਮਹਿੰਗਾਈ ਦੇ ਜ਼ਮਾਨੇ ਵਿੱਚ ਕਿਸਾਨ ਦਾ ਖ਼ਰਚਾ ਵੀ ਪੂਰਾ ਨਹੀਂ ਹੋ ਸਕਦਾ ਹੈ ਤਾਂ ਉਹ ਆਪਣੇ ਪਰਿਵਾਰ ਨੂੰ ਰੋਟੀ ਕਿੱਥੋਂ ਖਵਾਏਗਾ। Punjab Farmers News

Read Also : ਭਾਰਤੀ ਪਰਿਵਾਰਾਂ ਕੋਲ 3.8 ਟ੍ਰਿਲੀਅਨ ਡਾਲਰ ਦਾ ਸੋਨਾ

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ 1 ਲੱਖ ਰੁਪਏ ਤੋਂ ਹੇਠਾਂ ਮਨਜ਼ੂਰ ਨਹੀਂ ਹੈ। ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਮੌਤ ਦਾ ਸ਼ਿਕਾਰ ਹੋਏ ਕਿਸਾਨਾਂ ਨੂੰ ਘੱਟ ਤੋਂ ਘੱਟ 25 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ, ਜਦੋਂ ਕਿ ਪੰਜਾਬ ਸਰਕਾਰ ਵੱਲੋਂ ਸਿਰਫ਼ 4 ਲੱਖ ਰੁਪਏ ਮੁਆਵਜ਼ਾ ਹੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪਰਿਵਾਰ ਦਾ ਇੱਕ ਮੈਂਬਰ ਹੀ ਦੁਨੀਆਂ ਤੋਂ ਚਲਾ ਗਿਆ, ਉਸ ਨੂੰ ਮੁਆਵਜ਼ੇ ਵਜੋਂ ਸਿਰਫ਼ 4 ਲੱਖ ਰੁਪਏ ਦੇਣਾ ਹੀ ਕੋਝਾ ਮਜ਼ਾਕ ਹੈ।

Punjab Farmers News

ਜਗਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ ਕਿ ਪੰਜਾਬ ਭਰ ਵਿੱਚ 15 ਅਕਤੂਬਰ ਨੂੰ ਸਾਰੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਇਸਦੇ ਨਾਲ ਹੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਨਾਂਅ ’ਤੇ ਮੰਗ ਪੱਤਰ ਵੀ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮੰਗ ਪੱਤਰਾਂ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਾਫ਼ੀ ਮੰਗਾਂ ਰੱਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਐੱਮਐੱਸਪੀ ਤੋਂ ਲੈ ਕੇ ਕਿਸਾਨਾਂ ਨੂੰ ਮਿਲਣ ਵਾਲੇ ਮੁਆਵਜ਼ੇ ਦੀ ਰਾਸ਼ੀ ਵਿੱਚ ਵਾਧੇ ਵਾਲੀਆਂਮੰਗਾਂ ਵੀ ਇਸ ਵਿੱਚ ਸ਼ਾਮਲ ਹਨ।