ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ‘ਸਲੇਟ’ ਮੋਬਾਇਲ ਐਪ ਕੀਤੀ ਤਿਆਰ

slate app

ਐਪ ’ਚ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਦੀ ਵਿਵਸਥਾ ਕੀਤੀ ਗਈ

(ਸੱਚ ਕਹੂੰ ਨਿਊਜ) ਪਟਿਆਲਾ। ਰਾਸ਼ਟਰੀ ਤਕਨਾਲੋਜੀ ਦਿਵਸ ਦੇ ਮੌਕੇ ’ਤੇ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ: ਅਰਵਿੰਦ ਨੇ ਤਕਨਾਲੋਜੀ ਦੀ ਵਰਤੋਂ ਰਾਹੀਂ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਲਈ ‘ਸਲੇਟ’ ਨਾਂਅ ਦੀ ਇੱਕ ਮੋਬਾਇਲ ਐਪ ਲਾਂਚ ਕੀਤੀ। ਮੋਬਾਇਲ ਐਪ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਵਿਲੀਅਮਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਰੁਬਲਪ੍ਰੀਤ ਸਿੰਘ ਅਤੇ ਰੇਣੂ ਸਾਂਗਵਾਨ ਦੁਆਰਾ ਤਿਆਰ ਕੀਤਾ ਗਿਆ ਹੈ।

ਇਸ ਮੌਕੇ ਡਾ. ਵਿਲੀਅਮਜੀਤ ਸਿੰਘ ਨੇ ਕਿਹਾ ਕਿ ਸਲੇਟ ਨੂੰ ਪੰਜਾਬੀ ਭਾਸਾ ਨੂੰ ਸੌਖੇ ਤਰੀਕੇ ਨਾਲ਼ ਸਿੱਖਣ ਦੇ ਉਦੇਸ ਨਾਲ ਤਿਆਰ ਕੀਤਾ ਗਿਆ ਹੈ। ਐਪ ਦੀ ਕਾਰਜਸ਼ੀਲਤਾ ਏਨੀ ਸਰਲ ਤੇ ਅਨੁਕੂਲ ਹੈ ਕਿ ਇਹ ਬਿਨਾਂ ਕਿਸੇ ਮਨੁੱਖੀ ਸਹਾਇਤਾ ਦੇ ਪੰਜਾਬੀ ਅੱਖਰ, ਸ਼ਬਦਾਂ ਅਤੇ ਹੋਰ ਸੰਬੰਧਿਤ ਸੰਕਲਪਾਂ ਨੂੰ ਸਿੱਖਣ ਦੀ ਆਗਿਆ ਦਿੰਦੀ ਹੈ। ਐੱਪ ਦੁਆਰਾ ਪੰਜਾਬੀ ਅਤੇ ਅੰਗਰੇਜੀ ਦੋਵਾਂ ਭਾਸ਼ਾਵਾਂ ਦੀ ਵਿਵਸਥਾ ਕੀਤੀ ਗਈ ਹੈ। ਇਸ ਮੌਕੇ ਡਾ: ਸਿੰਘ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਦੇ ਮੁਖੀ ਡਾ: ਰਮਨ ਮੈਣੀ ਦਾ ਵੀ ਉਨ੍ਹਾਂ ਦੇ ਮਾਰਗਦਰਸ਼ਨ ਅਤੇ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ