ਸਕੂਲਾਂ ‘ਚ ਹੋਵੇਗਾ ਦਾਖਲਾ ਮੁਹਿੰਮ ਦਾ ਸਲੋਗਨ

Slogan admission campaign in schools

ਮੁਖੀਆਂ ਨੂੰ ਨਤੀਜੇ ਬਿਹਤਰ ਕਰਨ ਤੇ ਦਾਖਲਾ ਵਧਾਉਣ ਲਈ ਸਕੱਤਰ ਸਕੂਲ ਸਿੱਖਿਆ ਨੇ ਕੀਤਾ ਉਤਸ਼ਾਹਿਤ

ਮੁਹਾਲੀ । ਸਰਕਾਰੀ ਸਕੂਲਾਂ ‘ਚ ਆਪਣੇ ਬੱਚਿਆਂ ਨੂੰ ਦਾਖ਼ਲ ਕਰਵਾਉਣ ਦਾ ਰੁਝਾਨ ਘੱਟ ਹੋਣ ਦੇ ਬਣਾਉਣ ਹੁਣ ਸਿੱਖਿਆ ਵਿਭਾਗ ਇੱਕ ਨਵੀਂ ਸਕੀਮ ਚਲਾਉਣ ਜਾ ਰਿਹਾ ਹੈ, ਜਿਸ ਦਾ ਨਾਅ ਹਰ ‘ਇੱਕ ਦਾਖ਼ਲ ਕਰਵਾਏ ਇੱਕ’ ਦਾ ਨਾਅ ਦਿੱਤਾ ਗਿਆ ਹੈ। ਜਿਸ ਵਿੱਚ ਸਿੱਖਿਆ ਵਿਭਾਗ ਨਾਲ ਜੁੜੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਲੈ ਕੇ ਅਧਿਆਪਕਾਂ ਤੱਕ ਨੂੰ ਇਸ ਵਿੱਚ ਭਾਗ ਲੈਣ ਲਈ ਆਦੇਸ਼ ਤੱਕ ਦਿੱਤੇ ਗਏ ਹਨ।
ਸਿੱਖਿਆ ਵਿਭਾਗ ਦੇ ਬੁਲਾਰੇ ਰਾਜਿੰਦਰ ਸਿੰਘ ਨੇ ਇਸ ਸਬੰਧ ਵਿੱਚ ਪ੍ਰੈਂਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸਨ ਕੁਮਾਰ ਨੇ ਐਜੂਸੈਂੱਟ ਰਾਹੀਂ ਪੰਜਾਬ ਦੇ ਸਮੂਹ ਜ਼ਿਲਾ ਸਿੱਖਿਆ ਅਧਿਕਾਰੀਆਂ ਤੇ ਸਕੂਲ ਮੁਖੀਆਂ ਨਾਲ ਮੀਟਿੰਗ ਕੀਤੀ।
ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਸਕੱਤਰ ਸਕੂਲ ਸਿੱਖਿਆ ਨੇ ਸਕੂਲਾਂ ‘ਚ ਦਾਖਲਾ ਵਧਾਉਣ ਲਈ ਵੀ ਸਕੂਲ ਮੁਖੀਆਂ ਤੇ ਸਿੱਖਿਆ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਹਨਾਂ ਕਿਹਾ ਕਿ ‘ਹਰ ਇੱਕ-ਦਾਖਲ ਕਰਵਾਏ ਇੱਕ’ (ਈਚ ਵਨ-ਬਰਿੰਗ ਵਨ) ਸਲੋਗਨ ਤੇ ਅਮਲ ਕਰਦੇ ਹੋਏ ਸਾਰੇ ਸਿੱਖਿਆ ਅਧਿਕਾਰੀਆਂ, ਸਕੂਲ ਮੁਖੀਆਂ, ਅਧਿਆਪਕਾਂ ਤੇ ਨਾਨ-ਟੀਚਿੰਗ ਸਟਾਫ ਨੂੰ ਇਸ ਸਾਲ ਨਵੇਂ ਸੈਂਸ਼ਨ ਲਈ ਇੱਕ-ਇੱਕ ਨਵਾਂ ਵਿਦਿਆਰਥੀ ਦਾਖਲ ਕਰਵਾਉਣ ਲਈ ਮੁਹਿੰਮ ਚਲਾਉਣ ਦੀ ਗੱਲ ਕੀਤੀ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ‘ਚ ਇਸ ਨਾਲ 5 ਤੋਂ 10 ਫੀਸਦੀ ਐਨਰੋਲਮੈਂਂਟ ਵਧ ਜਾਵੇਗੀ। ਇਸ ਮੌਕੇ ਉਹਨਾਂ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਸਕੂਲਾਂ ਦੇ ਬਾਹਰ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦੀ ਫਲੈਂਕਸ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਤੇ ਪ੍ਰੀ-ਪ੍ਰਾਇਮਰੀ ਤੋਂ ਬਾਰਵੀਂ ਤੱਕ ਦੇ ਦਾਖ਼ਲੇ ਕਰਵਾਉਣ ਦੀ ਅਪੀਲ ਵੀ ਕਰਨ ਲਈ ਕਿਹਾ। Admission

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।