ਕਰੋੜਾਂ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਣਗੇ ਛੋਟੇ ਅਤੇ ਵੱਡੇ ਯੂਨਿਟ : ਡਾਇਰੈਕਟਰ ਉਦਯੋਗ

Small, Big, Units, Cost, Crores, Director, Industry

ਪਲਾਈਵੁੱਡ ਇੰਡਸਟਰੀ ਲਈ ਜ਼ਮੀਨ ਦੀ ਸ਼ਨਾਖਤ ਕਰਨ ਲਈ ਕਸਬਾ ਹਰਿਆਣਾ ਦੇ ਪਿੰਡਾਂ ਦਾ ਕੀਤਾ ਦੌਰਾ | Director Industry

ਹੁਸ਼ਿਆਰਪੁਰ, (ਰਾਜੀਵ ਸ਼ਰਮਾ)। ਡਾਇਰੈਕਟਰ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਕਿਹਾ ਕਿ ਲੱਕੜ ਮੰਡੀ ਨਜ਼ਦੀਕ ਕਰੀਬ 400 ਏਕੜ ਰਕਬੇ ਵਿੱਚ ਵਿਸ਼ਾਲ ਪਲਾਈਵੁੱਡ ਇੰਡਸਟਰੀ / ਪਾਰਕ ਸਥਾਪਿਤ ਕੀਤੀ ਜਾਵੇਗੀ। ਇਸ ਪਲਾਈਵੁੱਡ ਇੰਡਸਟਰੀ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਛੋਟੇ ਅਤੇ ਵੱਡੇ ਯੂਨਿਟ ਸਥਾਪਿਤ ਕੀਤੇ ਜਾਣਗੇ, ਜੋ ਪਲਾਈਵੁੱਡ ਇੰਡਸਟਰੀ ਨੂੰ ਮੁੜ ਲੀਹਾਂ ‘ਤੇ ਲਿਆਉਣ ਲਈ ਕਾਰਗਰ ਸਾਬਤ ਹੋਣਗੇ। (Director Industry)

ਇਹ ਵੀ ਪੜ੍ਹੋ : ਸੁਨੀਲ ਜਾਖੜ ਨੂੰ ਭਾਜਪਾ ਪ੍ਰਧਾਨ ਥਾਪੇ ਜਾਣ ਤੋਂ ਬਾਅਦ ਪਾਰਟੀ ਦੇ ਅੰਦਰ ਵਿਰੋਧ ਸ਼ੁਰੂ

ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਲ ਇੰਡੀਆ ਪਲਾਈਵੁੱਡ ਮੈਨੂਫੈਕਚਰਰਜ਼ ਐਸੋਸੀਏਸ਼ਨ ਵਲੋਂ ਪ੍ਰਸਤਾਵਿਤ ਜਗ੍ਹਾ ਸਬੰਧੀ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰ ਰਹੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਨੌਸ਼ਹਿਰਾ ਅਤੇ ਚੱਕਲਾਦੀਆਂ ਦਾ ਦੌਰਾ ਵੀ ਕੀਤਾ ਅਤੇ ਇੰਡਸਟਰੀ ਪਾਰਕ ਲਈ ਪ੍ਰਸਤਾਵਿਤ ਜ਼ਮੀਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। (Director Industry)

ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਲ ਇੰਡੀਆ ਪਲਾਈਵੁੱਡ ਮੈਨੂਫੈਕਚਰਰਜ਼ ਐਸੋਸੀਏਸ਼ਨ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਪਲਾਈਵੁੱਡ ਇੰਡਸਟਰੀ ਸਥਾਪਿਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਵਿੱਚ 16 ਵੱਡੇ ਪ੍ਰੋਜੈਕਟ ਲਗਾਉਣ ਲਈ ਵੱਖ-ਵੱਖ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਦੀ ਡਿਊਟੀ ਜ਼ਿਲ੍ਹੇ ਵਿੱਚ ਪਲਾਈਵੁੱਡ ਅਤੇ ਹੋਰ ਉਦਯੋਗਿਕ ਕਲੱਸਟਰ ਸਥਾਪਿਤ ਕਰਨ ਲਈ ਲੱਗੀ ਹੈ, ਇਸ ਲਈ ਉਹ ਪਲਾਈਵੁੱਡ ਇੰਡਸਟਰੀ ਦੇ ਨਿਰਮਾਣ ਲਈ ਪ੍ਰਸਤਾਵਿਤ ਜ਼ਮੀਨ ਦੇਖਣ ਲਈ ਆਏ ਹਨ।