ਅੰਮ੍ਰਿਤਸਰ ਦੇ 4357 ਵਿਦਿਆਰਥੀਆਂ ਨੂੰ ਦਿੱਤੇ ਸਮਾਰਟ ਫ਼ੋਨ
ਅੰਮਿ੍ਤਸਰ। ਸਰਕਾਰੀ ਸਕੂਲਾਂ ’ਚ 12 ਵÄ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਾਉਣ ਦੀ ਪੰਜਾਬ ਸਰਕਾਰ ਦੀ ਮੁਹਿੰਮ ਦੇ ਹਿੱਸੇ ਵਜੋਂ ਵੀਰਵਾਰ ਨੂੰ ਜ਼ਿਲ੍ਹੇ ਦੇ 60 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 4357 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਇਸ ਯੋਜਨਾ ਤਹਿਤ ਰਾਜ ਦੇ 50 ਹਜ਼ਾਰ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦਾ ਟੀਚਾ ਮਿਥਿਆ ਗਿਆ ਹੈੇ। ਜ਼ਿਲ੍ਹਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਵੀਰਵਾਰ ਨੂੰ ਜ਼ਿਲ੍ਹਾ ਸਿੱਖਿਆ ਅਫਸਰ ਸਤਿੰਦਰਬੀਰ ਸਿੰਘ ਅਤੇ ਕੰਵਲਜੀਤ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੇ ਵਿਹੜੇ ਵਿੱਚ ਕਰਵਾਏ ਗਏ ਇੱਕ ਸਮਾਗਮ ਵਿੱਚ ਵਿਦਿਆਰਥੀਆਂ ਨੂੰ ਫੋਂਟ ਵੰਡੇ।
ਉਨ੍ਹਾਂ ਦੱਸਿਆ ਕਿ ਪਹਿਲੇ ਦੋ ਹਿੱਸਿਆਂ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ 9560 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ ਸਨ। ਪੰਜਾਬ ਸਰਕਾਰ ਵੱਲੋਂ 88 ਕਰੋੜ ਰੁਪਏ ਦੀ ਲਾਗਤ ਨਾਲ ਬਾਰ੍ਹਵÄ ਜਮਾਤ ਦੇ 175448 ਵਿਦਿਆਰਥੀਆਂ ਨੂੰ 4 ਕਰੋੜ ਰੁਪਏ ਦੀ ਲਾਗਤ ਨਾਲ ਸਮਾਰਟ ਫੋਨ ਅਤੇ ਤਕਰੀਬਨ 3500 ਟੈਬਲੇਟ ਸਕੂਲ ਅਲਾਟ ਕੀਤੇ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.