ਰਾਮ ਗੋਪਾਲ ਰਾਏਕੋਟੀ/ਲੁਧਿਆਣਾ। ਮਾਛੀਵਾੜਾ ਦੇ ਇੱਕ ਨਿੱਜੀ ਆਨੰਦਜ਼ ਮੈਡੀਸਿਟੀ ਹਸਪਤਾਲ ਦਾ ਉਦਘਾਟਨ ਕਰਨ ਪੁੱਜੇ ਪੰਜਾਬ ਦੇ ਸਿਹਤ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ‘ਚ ਪੰਜਾਬ ਦੇ 46 ਲੱਖ ਪਰਿਵਾਰਾਂ ਨੂੰ ਆਯੂਸ਼ਮਾਨ ਯੋਜਨਾ ਤਹਿਤ ਜੋੜ ਦਿੱਤਾ ਗਿਆ ਹੈ, ਜਿਨ੍ਹਾਂ ਦਾ ਨਿਰਧਾਰਿਤ ਕੀਤੇ ਗਏ 611 ਹਸਪਤਾਲਾਂ ‘ਚ 5 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਹੋਵੇਗਾ, ਜੋ ਕਾਂਗਰਸ ਦੀ ਵੱਡੀ ਪ੍ਰਾਪਤੀ ਹੈ।
ਮੰਤਰੀ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਸਕੱਤਰ ਸ਼ਕਤੀ ਆਨੰਦ ਤੇ ਉਨ੍ਹਾਂ ਦੇ ਸਪੁੱਤਰ ਡਾ. ਦੀਪ ਆਨੰਦ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜੋਕੇ ਯੁੱਗ ਵਿਚ ਜਿੱਥੇ ਡਾਕਟਰ ਵੱਡੇ ਸ਼ਹਿਰਾਂ ‘ਚ ਹਸਪਤਾਲ ਖੋਲ੍ਹ ਚੋਖੀ ਕਮਾਈ ਕਰਨ ਨੂੰ ਤਰਜੀਹ ਦਿੰਦੇ ਹਨ, ਉੱਥੇ ਆਨੰਦ ਪਰਿਵਾਰ ਨੇ ਮਾਛੀਵਾੜਾ ਸਾਹਿਬ ਵਰਗੇ ਛੋਟੇ ਤੇ ਪਵਿੱਤਰ ਸ਼ਹਿਰ ‘ਚ ਇੱਕ ਵਧੀਆ ਮਲਟੀਸਪੈਸ਼ਲਿਸਟ ਹਸਪਤਾਲ ਖੋਲ੍ਹ ਕੇ ਲੋਕ ਸੇਵਾ ਕਰਨ ਨੂੰ ਪਹਿਲ ਦਿੱਤੀ ਹੈ ਇਸ ਮੌਕੇ ਉਨ੍ਹਾਂ ਨਾਲ ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਅਤੇ ਪ੍ਰਦੇਸ਼ ਖਜਾਨਚੀ ਕਮਲਜੀਤ ਸਿੰਘ ਢਿੱਲੋਂ ਵੀ ਮੌਜੂਦ ਸਨ ਮੰਤਰੀ ਸਿੱਧੂ ਨੇ ਇਹ ਵੀ ਦੱਸਿਆ ਕਿ ਆਯੂਸ਼ਮਾਨ ਯੋਜਨਾ ਤਹਿਤ ਅਜਿਹੇ ਛੋਟੇ ਕਸਬਿਆਂ ‘ਚ ਖੁੱਲ੍ਹੇ ਹਸਪਤਾਲਾਂ ਨੂੰ ਵੀ ਜੋੜਿਆ ਜਾਵੇਗਾ।
ਜੋ ਲੋਕਾਂ ਨੂੰ ਇੱਥੇ ਵੀ ਇਲਾਜ ਮੁਫ਼ਤ ਮਿਲ ਸਕੇ ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੇ 50,000 ਵਿਅਕਤੀ ਸਰਕਾਰ ਦੀ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ ਅਤੇ ਇੰਸ਼ੋਰੈਂਸ ਕੰਪਨੀਆਂ ਵੱਲੋਂ 67 ਕਰੋੜ ਰੁਪਏ ਲੋਕਾਂ ਦੇ ਇਲਾਜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਪੱਤਰਕਾਰਾਂ ਵੱਲੋਂ ਸਿਆਸੀ ਸਵਾਲ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਜਲਦ ਹੀ ਸਮਾਰਟਫੋਨ ਦਿੱਤੇ ਜਾ ਰਹੇ ਹਨ ਜਿਸ ਸਬੰਧੀ ਕੰਪਨੀਆਂ ਨੂੰ ਆਰਡਰ ਦਿੱਤੇ ਜਾ ਚੁੱਕੇ ਹਨ ਹਸਪਤਾਲ ਦਾ ਉਦਘਾਟਨ ਕਰਨ ਮੌਕੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਦੇ ਸੁਆਲਾਂ ਦਾ ਜੁਆਬ ਦਿੰਦੇ ਕਿਹਾ ਕਿ ਜੇਕਰ ਸਰਕਾਰੀ ਕੋਠੀਆਂ ਖਾਲੀ ਹਨ ਤਾਂ ਮੁੱਖ ਮੰਤਰੀ ਦੇ ਸਲਾਹਕਾਰਾਂ ਨੂੰ ਦੇਣ ‘ਚ ਕੋਈ ਹਰਜ਼ ਨਹੀਂ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।