ਕੋਰੋਨਾ ਕਾਰਣ ਅੰਮ੍ਰਿਤਸਰ ਦੇ SMO ਦੀ ਮੌਤ
ਅੰਮ੍ਰਿਤਸਰ। ਅੰਮ੍ਰਿਤਸਰ ‘ਚ ਕੋਰੋਨਾ ਮਹਾਮਾਰੀ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਕੋਰੋਨਾ ਨੇ ਹੁਣ ਅੰਮ੍ਰਿਤਸਰ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਡਾ. ਅਰੁਣ ਸ਼ਰਮਾ ਦੀ ਜਾਨ ਲੈ ਲਈ ਹੈ। ਡਾ. ਸ਼ਰਮਾ ਪਿਛਲੇ ਕੁਝ ਦਿਨਾਂ ਤੋਂ ਗੰਭੀਰ ਹਾਲਤ ‘ਚ ਜ਼ਿਲ੍ਹੇ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਅਧੀਨ ਸਨ। ਦੱਸਣਯੋਗ ਹੈ ਕਿ ਡਾ. ਸ਼ਰਮਾ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਦੀ ਸੋਸ਼ਲ ਮੀਡੀਆ ‘ਤੇ ਭੰਗੜਾ ਪਾਉਂਦਿਆਂ ਦੀ ਇਕ ਵੀਡੀਓ ਖੂਬ ਵਾਇਰਲ ਹੋਈ ਸੀ, ਜਿਸ ਨੂੰ ਦੇਖ ਪੰਜਾਬ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਡਾ. ਸ਼ਰਮਾ ਦਾ ਜਜ਼ਬਾ ਦੇਖ ਕੇ ਉਨ੍ਹਾਂ ਦੀ ਖੂਬ ਪ੍ਰਸ਼ੰਸਾ ਕੀਤੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.














