ਕੈਮਿਸਟ ਤੋਂ 15 ਹਜ਼ਾਰ ਦੀ ਰਿਸ਼ਵਤ ਲੈਂਦੇ ਐਸਐਮਓ ਤੇ ਬੀਏਐਮਐਸ ਡਾਕਟਰ ਵਿਜੀਲੈਂਸ ਵੱਲੋਂ ਕਾਬੂ

Sach Kahoon Punjabi Desk Picture
Published On

ਮੈਡੀਕਲ ਦੀ ਦੁਕਾਨ ਨੂੰ ਸ਼ੀਲ ਕਰਨ ਅਤੇ ਮਾਲਕ ਖਿਲਾਫ ਮਾਮਲਾ ਦਰਜ ਕਰਨ ਦੀ ਦਿੰਦੇ ਸਨ ਧਮਕੀ : ਬੁਲਾਰਾ (Bribe News)

(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਸਾਹਨੇਵਾਲ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ’ਚ ਤਾਇਨਾਤ ਐਸ.ਐਮ.ਓ. ਅਤੇ ਬੀਏਐਮਐਸ ਡਾਕਟਰ ਨੂੰ 15 ਹਜ਼ਾਰ ਰੁਪਏ ਦੀ ਰਿਸਵਤ ਲੈਂਦੇ ਹੋਏ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਵਾਸੀ ਗੁਰੂ ਅਰਜਨ ਦੇਵ ਨਗਰ ਸਾਹਨੇਵਾਲ ਨੇ ਵਿਜੀਲੈਂਸ ਬਿਊਰੋ ਦੇ ਦਫ਼ਤਰ ਪਹੁੰਚ ਕੇ ਬਿਆਨ ਦਰਜ਼ ਕਰਵਾਕੇ ਦੋਸ਼ ਲਗਾਇਆ ਕਿ ਕਸਬਾ ਸਾਹਨੇਵਾਲ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ’ਚ ਬਤੌਰ ਐਸ.ਐਮ.ਓ. ਤਾਇਨਾਤ ਡਾ. ਪੂਨਮ ਗੋਇਲ ਅਤੇ ਬੀਏਐਮਐਸ  ਡਾ. ਗੌਰਵ ਜੈਨ ਉਸ ਪਾਸੋਂ ਰਿਸ਼ਵਤ ਦੀ ਮੰਗ ਕਰ ਰਹੇ ਹਨ। Bribe News

ਕੁਲਵਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਉਹ ਸਾਹਨੇਵਾਲ ਵਿਖੇ ਡੱਬ ਮੈਡੀਕਲ ਸਟੋਰ ਨਾਮਕ ਕੈਮਿਸਟ ਦੀ ਦੁਕਾਨ ਚਲਾ ਰਿਹਾ ਹੈ। ਜਿੱਥੇ ਡਾ. ਗੌਰਵ ਜੈਨ 2 ਹੋਰਾਂ ਨਾਲ 26 ਅਕਤੂਬਰ ਨੂੰ ਉਸਦੀ ਕੈਮਿਸਟ ਦੀ ਦੁਕਾਨ ’ਤੇ ਚੈਕਿੰਗ ਲਈ ਆਇਆ ਅਤੇ ਉਥੇ ਮੌਜੂਦ ਉਸਦੇੇ ਭਰਾ ਨੂੰ ਆਖਿਆ ਕਿ ਕੁਲਵਿੰਦਰ ਸਿੰਘ (ਸ਼ਿਕਾਇਤਕਰਤਾ) ਵਿਰੁੱਧ ਬਿਨਾਂ ਲਾਇਸੈਂਸ ਤੋਂ ਦਵਾਈਆਂ ਵੇਚਣ ਅਤੇ ਗੈਰ- ਕਾਨੂੰਨੀ ਪੈਥੋਲੋਜੀਕਲ ਲੈਬਾਰਟਰੀ ਚਲਾਉਣ ਦੀ ਸ਼ਿਕਾਇਤ ਹੈ। ਉਸਦੀ ਦੁਕਾਨ ਤੋਂ ਜਾਣ ਤੋਂ ਪਹਿਲਾਂ ਡਾਕਟਰ ਗੌਰਵ ਜੈਨ ਨੇ ਉਸਦੇ ਭਰਾ ਨੂੰ ਐਸ.ਐਮ.ਓ. ਡਾ. ਪੂਨਮ ਗੋਇਲ ਨੂੰ ਮਿਲਣ ਲਈ ਕਿਹਾ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਹ ਐਸਐਮਓ ਪੂਨਮ ਗੋਇਲ ਨੂੰ ਮਿਲਿਆ ਤਾਂ ਉਸਨੇ ਉਸਦੀ ਮੈਡੀਕਲ ਦੁਕਾਨ ਨੂੰ ਸ਼ੀਲ ਕਰਨ ਅਤੇ ਉਸਦੇ ਖਿਲਾਫ ਮਾਮਲਾ ਦਰਜ ਕਰਨ ਦੀ ਧਮਕੀ ਦਿੱਤੀ। ਉਸਦੀ ਬੇਨਤੀ ’ਤੇ ਉਸਨੇ ਉਸਨੂੰ ਮਾਮਲਾ ਸੁਲਝਾਉਣ ਲਈ ਡਾਕਟਰ ਗੌਰਵ ਜੈਨ ਨੂੰ ਮਿਲਣ ਲਈ ਕਿਹਾ। Bribe News

Bribe News
ਲੁਧਿਆਣਾ : ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤੇ ਗਈ ਐਸਐਮਓ ਤੇ ਡਾਕਟਰ।

ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਡਾਕਟਰ ਗੌਰਵ ਜੈਨ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਐਸ.ਐਮ.ਓ. ਮੈਡਮ 1 ਲੱਖ ਰੁਪਏ ਰਿਸ਼ਵਤ ਦੀ ਮੰਗ ਰਹੀ ਹੈ ਪਰ ਮਿੰਨਤਾਂ ਕਰਨ ’ਤੇ ਸੌਦਾ 20 ਹਜ਼ਾਰ ਰੁਪਏ ਵਿੱਚ ਹੋ ਗਿਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਡਾਕਟਰ ਗੌਰਵ ਜੈਨ ਨੇ ਉਸੇ ਦਿਨ ਹੀ ਉਸ ਕੋਲੋਂ 5 ਹਜਾਰ ਰੁਪਏ ਲੈ ਲਏ ਸਨ ਅਤੇ ਹੁਣ ਬਾਕੀ ਰਕਮ ਦੇਣ ਦੀ ਮੰਗ ਕਰ ਰਿਹਾ ਹੈ। ਡਾ. ਗੋਰਵ ਜੈਨ ਨਾਲ ਫੋਨ ਕਾਲਾਂ ਦੌਰਾਨ ਸ਼ਿਕਾਇਤਕਰਤਾ ਨੇ ਗੱਲਬਾਤ ਦੀ ਰਿਕਾਰਡਿੰਗ ਕਰ ਲਈ ਜੋ ਉਸਨੇ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪੀ ਹੈ।

ਇਹ ਵੀ ਪੜ੍ਹੋ : ਝੋਨਾ ਘੁਟਾਲਾ : ਵਿਜੀਲੈਂਸ ਬਿਊਰੋ ਨੇ ਮਾਮਲੇ ’ਚ ਸ਼ਾਮਲ ਇੱਕ ਹੋਰ ਵਪਾਰੀ ਨੂੰ ਦਬੋਚਿਆ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ’ਚ ਡਾਕਟਰ ਗੌਰਵ ਜੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਤੋਂ ਬਾਅਦ ਡਾਕਟਰ ਪੂਨਮ ਗੋਇਲ ਨੂੰ ਵੀ ਗਿ੍ਰਫਤਾਰ ਕਰ ਲਿਆ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 3 ਨਵੰਬਰ 2023 ਨੂੰ ਭਿ੍ਰਸਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈ.ਪੀ.ਸੀ. ਦੀ 120-ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਐਫ.ਆਈ.ਆਰ. ਨੰਬਰ 28 ਦਰਜ ਕਰ ਲਈ ਹੈ। ਦੋਵਾਂ ਮੁਲਜਮਾਂ ਨੂੰ ਭਲਕੇ ਲੁਧਿਆਣਾ ਦੀ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

About The Author

Related Posts