ਨਸ਼ਾ ਤਸ਼ਕਰ (Smugglers Arrested) ਹਰਿਆਣਾ ਦੇ ਸੋਨੀਪਤ ਦਾ ਰਹਿਣ ਵਾਲਾ
ਲੁਧਿਆਣਾ। ਪੰਜਾਬ ਦੇ ਲੁਧਿਆਣਾ ’ਚ ਖੰਨਾ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਡੇਢ ਕਿੱਲੋ ਹੈਰੋਇਨ ਦੇ ਸਮਤੇ ਨਸ਼ਾ ਤਸ਼ਕਰ (Smugglers Arrested) ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਕੀਤਾ ਗਿਆ ਨਸ਼ਾ ਤਸਕਰ ਹਰਿਆਣਾ ਦਾ ਰਹਿਣ ਵਾਲਾ ਹੈ। ਉਹ ਹੈਰੋਇਨ ਦੀ ਸਪਲਾਈ ਦੇਣ ਲਈ ਪਹੁੰਚਿਆ ਸੀ ਪਰ ਇਸ ਤੋਂ ਪਹਿਲਾਂ ਐਸਟੀਐਮ ਨੇ ਉਸ ਨੂੰ ਕਾਬੂ ਕਰ ਲਿਆ।
ਐਸਟੀਐਫ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਟੀਮ ਨੂੰ ਸੂਚਨਾ ਮਿਲੀ ਸੀ, ਜਿਸ ਦੇ ਤਹਿਤ ਟੀਮ ਗਸ਼ਤ ’ਤੇ ਸੀ। ਸੂਚਨਾ ਦੇ ਆਧਾਰ ’ਤੇ ਵੀਰੂ ਨਾਂਅ ਦਾ ਨਸ਼ਾ ਤਸਕਰ ਚੀਮਾ ਚੌਂਕ ਕੋਲ ਹੋਟਲ ਝੂਮ ਦੇ ਨੇੜੇ ਖੜਾ ਹੋ ਕੇ ਨਸ਼ਾ ਸਪਲਾਈ ਕਰਨ ਲਈ ਗਾਹਕ ਦੀ ਉਡੀਕ ਕਰ ਰਿਹਾ ਸੀ। ਇਸ ਸੂਚਨਾ ਤੋਂ ਬਾਅਦ ਟੀਮ ਮੌਕੇ ’ਤੇ ਪਹੁੰਚੀ ਤੇ ਉਸ ਨੂੰ ਕਾਬੂ ਕਰ ਲਿਆ। ਕਾਬੂ ਕਰਨ ਤੋਂ ਬਾਅਦ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 1 ਕਿੱਲੋ 540 ਗ੍ਰਾਮ ਹੈਰੋਇਨ ਮਿਲੀ, ਜਿਸ ਦੀ ਕੀਮਤ ਲੱਖਾਂ ’ਚ ਹੈ।
ਗ੍ਰਿਫਤਾਰ ਤਸਕਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਤੋਂ ਬਾਅਦ ਉਸ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਦਾ ਇੱਕ ਦਿਨ ਪੁਲਿਸ ਰਿਮਾਂਡ ਦਿੱਤਾ ਹੈ। ਜਿਸ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਤਸਕਰ ਦੀ ਪਛਾਣ ਹਰਿਆਣਾ ਦੇ ਜ਼ਿਲਾ ਸੋਨੀਪਤ ਦੇ ਪਿੰਡ ਰਕਾਸੇੜਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਲੁਧਿਆਣਾ ’ਚ ਰਹਿ ਕੇ ਨਸ਼ਾ ਤਸਕਰੀ ਦਾ ਕੰਮ ਕਰ ਰਿਹਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ