ਸਾਡੇ ਨਾਲ ਸ਼ਾਮਲ

Follow us

17.1 C
Chandigarh
Friday, February 13, 2026
More
    Home ਸੂਬੇ ਪੰਜਾਬ ਵਾਤਾਵਰਨ ਦੀ ਸੰ...

    ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਸਮਾਜ ਸੇਵੀ ਸੰਸਥਾਵਾਂ : ਧਰਮਸੋਤ

    Social, Organizations, Coming, Forward, Environmental, Protection, DharmSot

    ਵੱਧ ਤੋਂ ਵੱਧ ਬੂਟੇ ਲਾਉਣ ਲਈ ਵੱਖ-ਵੱਖ ਸੰਸਥਾਵਾਂ ਦਾ ਸਹਿਯੋਗ ਲੈਣ ‘ਤੇ ਜ਼ੋਰ | Dharmasot

    • ‘ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ’ ਸਬੰਧੀ ਫਲੈਕਸ ਜਾਰੀ | Dharmasot

    ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸੂਬੇ ਭਰ ‘ਚ ਕੰਮ ਕਰਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਬੂਟੇ ਲਾਉਣ ਤੇ ਬੂਟਿਆਂ ਦੀ ਸੰਭਾਲ ਕਰਨ ਕਰਨ ਲਈ ਸੂਬੇ ਦੀ ਹਰ ਚਾਹਵਾਨ ਸੰਸਥਾ ਦਾ ਸਹਿਯੋਗ ਲਿਆ ਜਾਵੇਗਾ। ਸ੍ਰ. ਧਰਮਸੋਤ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਉਸ ਸੰਸਥਾ ਦਾ ਸਵਾਗਤ ਹੈ ਜੋ ਪੰਜਾਬ ਸਰਕਾਰ ਦੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਦੀ ਇੱਛਾ ਰੱਖਦੀ ਹੈ। (Dharmasot)

    ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਇੱਕ ਵਿਅਕਤੀ ਨੂੰ ਸਵੈ-ਇੱਛਾ ਨਾਲ ਬੂਟੇ ਲਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕਰਨਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ। ਸੂਬੇ ਭਰ ‘ਚ ਵੱਧ ਤੋਂ ਵੱਧ ਬੂਟੇ ਲਾਉਣ ‘ਤੇ ਜ਼ੋਰ ਦਿੰਦਿਆਂ ਸ੍ਰ. ਧਰਮਸੋਤ ਨੇ ਕਿਹਾ ਕਿ ਸੂਬੇ ਦੇ ਹਰ ਵਾਸੀ ਦੇ ਸਹਿਯੋਗ ਨਾਲ ਹੀ ਘਰ-ਘਰ ਹਰਿਆਲੀ ਲਿਆਂਦੀ ਜਾ ਸਕਦੀ ਹੈ।  ਉਨ੍ਹਾਂ ਜੰਗਲਾਤ ਦੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰ ‘ਤੇ 29 ਜੁਲਾਈ ਨੂੰ ‘ਮੇਰਾ ਰੁੱਖ ਦਿਵਸ’ ਮਨਾਉਣ ਲਈ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਦਿਵਸ ਮੌਕੇ ਲੋਕਾਂ ਨੂੰ ਬੂਟੇ ਲਾਉਣ ਲਈ ਪ੍ਰੇਰਿਤ ਕੀਤਾ ਜਾਵੇ।

    ਉਨ੍ਹਾਂ ਨੇ ‘ਗੋ ਗਰੀਨ ਇੰਟਰਨੈਸ਼ਨਲ ਆਰਗੇਨਾਈਜੇਸ਼ਨ’ ਵੱਲੋਂ ਹਰ ਸਾਲ ਜੁਲਾਈ ਦੇ ਆਖ਼ਰੀ ਐਤਵਾਰ ਨੂੰ ਮਨਾਏ ਜਾਂਦੇ ‘ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ’ ਸਬੰਧੀ ਫਲੈਕਸ ਵੀ ਜਾਰੀ ਕੀਤਾ। ਜ਼ਿਕਰਯੋਗ ਹੈ ਕਿ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਿਤ ਸ੍ਰੀ ਅਸ਼ਵਨੀ ਜੋਸ਼ੀ ਨੇ ‘ਗੋ ਗਰੀਨ ਇੰਟਰਨੈਸ਼ਨਲ ਆਰਗੇਨਾਈਜੇਸ਼ਨ’ ਨਾਂਅ ਦੀ ਜਥੇਬੰਦੀ ਬਣਾ ਕੇ ਸਾਲ 2010 ‘ਚ ਪਹਿਲੀ ਵਾਰ ‘ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ’ ਮਨਾਉਣਾ ਸ਼ੁਰੂ ਕੀਤਾ ਸੀ।

    LEAVE A REPLY

    Please enter your comment!
    Please enter your name here