ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਭੰਗ, ਜ਼ਿਲ੍ਹਾ ਅਧਿਕਾਰੀ ਚਲਾਉਣਗੇ ਕੰਮ

Work, Dissolution, Panchayats, District, District, District, Officials

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਜਾਰੀ ਕੀਤਾ ਨੋਟੀਫਿਕੇਸ਼ਨ | Panchayats Of Punjab

  • 30 ਸਤੰਬਰ ਤੱਕ ਹੋਣੀਆਂ ਹਨ ਪੰਚਾਇਤੀ ਚੋਣਾਂ | Panchayats Of Punjab

ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਆਪਣੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਅਤੇ ਬਲਾਕ ਸੰਮਤੀਆਂ ਸਣੇ ਜ਼ਿਲ੍ਹਾ ਪ੍ਰੀਸ਼ਦਾਂ ਨੂੰ ਭੰਗ ਕਰ ਦਿੱਤਾ ਹੈ। ਇਸ ਨਾਲ ਇਨ੍ਹਾਂ ਦੀਆਂ ਪੰਚਾਇਤੀ ਚੋਣਾਂ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਇਹ ਨੋਟੀਫਿਕੇਸ਼ਨ ਮੰਗਲਵਾਰ ਦੇਰ ਸਾਮ ਨੂੰ ਜਾਰੀ ਕੀਤਾ ਹੈ। ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਭੰਗ ਹੋਣ ਦੇ ਨਾਲ ਹੀ ਹੁਣ ਸਾਰੀਆਂ ਪੰਚਾਇਤਾਂ ਦਾ ਕੰਮ ਪੰਚਾਇਤ ਸਕੱਤਰਾਂ ਸਣੇ ਬਲਾਕ ਅਧਿਕਾਰੀ ਵੇਖਣਗੇ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਪੰਚਾਇਤੀ ਰਾਜ ਐਕਟ 1994 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਚਾਇਤਾਂ ਨੂੰ ਭੰਗ ਕੀਤਾ ਹੈ।  ਪੰਜਾਬ ਵਿੱਚ 9 ਸਤੰਬਰ ਨੂੰ ਜਿਲ੍ਹਾ ਪਰੀਸ਼ਦ ਅਤੇ ਬਲਾਕ ਸੰਮਤੀਆਂ ਸਣੇ 30 ਸਤੰਬਰ ਨੂੰ ਪੰਚਾਇਤਾਂ ਦੀਆਂ ਚੋਣਾਂ ਹੋਣਗੀਆਂ।  ਪੰਚਾਇਤਾਂ ਭੰਗ ਹੋਣ ਦੇ ਨਾਲ ਹੀ ਪੰਜਾਬ ਦੀ ਸਿਆਸਤ ‘ਚ ਸਰਗਰਮੀਆਂ ਵਧਣ ਦੇ ਆਸਾਰ ਬਣ ਗਏ ਹਨ।

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਚਾਇਤਾਂ ਚੋਣਾਂ ਆਉਣ ਨਾਲ ਸਾਰੀਆਂ ਸਿਆਸੀ ਪਾਰਟੀਆਂ ਇਨ੍ਹਾਂ ਚੋਣਾਂ ‘ਚ ਅੱਡੀ ਚੋਟੀ ਦਾ ਜ਼ੋਰ ਲਾਉਣਗੀਆਂ ਖਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਪਿੰਡਾਂ ਤੇ ਕਿਸਾਨੀ ‘ਚ ਆਪਣੇ ਵੱਡੇ ਆਧਾਰ ਦਾ ਦਾਅਵਾ ਕਰਦਾ ਆ ਰਿਹਾ ਹੈ ਦੂਜੇ ਪਾਸੇ ਸੱਤਾਧਾਰੀ ਕਾਂਗਰਸ ਇਹ ਕਹਿੰਦੀ ਆ ਰਹੀ ਸੀ ਕਿ ਅਕਾਲੀ ਸਰਪੰਚ ਸਰਕਾਰ ਦੇ ਵਿਕਾਸ ਕਾਰਜਾਂ ‘ਚ ਅੜਿੱਕਾ ਬਣ ਰਹੇ ਹਨ ਇਸ ਲਈ ਕਾਂਗਰਸ ਵੱਧ ਤੋਂ ਵੱਧ ਪੰਚਾਇਤਾਂ ‘ਚ ਆਪਣਾ ਦਬਦਬਾ ਬਣਾਵੇਗੀ।

LEAVE A REPLY

Please enter your comment!
Please enter your name here