Crime News: ਘਰੇਲੂ ਕਲੇਸ਼ ਦੌਰਾਨ ਪੁੱਤ ਨੇ ਕੀਤਾ ਪਿਓ ਦਾ ਕਤਲ

Crime News
Murder: ਕਿਰਚ ਮਾਰ ਕੇ ਨੌਜਵਾਨ ਦਾ ਕੀਤਾ ਬੇਰਹਿਮੀ ਨਾਲ ਕਤਲ

Crime News: (ਸੱਚ ਕਹੂੰ ਨਿਊਜ਼) ਫਿਰੋਜ਼ਪੁਰ/ਜ਼ੀਰਾ। ਘਰੇਲੂ ਕਲੇਸ਼ ਦੇ ਚੱਲਦਿਆਂ ਕਸਬਾ ਜ਼ੀਰਾ ਵਿੱਚ ਦੋ ਪੁੱਤਰਾਂ ਵੱਲੋਂ ਆਪਣੇ ਪਿਓ ਦਾ ਕਥਿਤ ਤੌਰ ’ਤੇ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਥਾਣਾ ਜ਼ੀਰਾ ਸਿਟੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਮਗਰੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ।

ਇਹ ਵੀ ਪੜ੍ਹੋ: Prashant Kishore ਨੇ ਬਣਾਈ ਨਵੀਂ ਪਾਰਟੀ, ‘ਜਨ ਸੂਰਜ ਪਾਰਟੀ’ ਰੱਖਿਆ ਨਾਂਅ

ਮ੍ਰਿਤਕ ਵਿਅਕਤੀ ਦੀ ਪਛਾਣ ਰਸ਼ਪਾਲ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਨੇੜੇ ਸਿੰਘ ਸਭਾ ਗੁਰਦੁਆਰਾ, ਜ਼ੀਰਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਿਕ ਰਸ਼ਪਾਲ ਸਿੰਘ ਦਾ ਅੱਜ ਆਪਣੇ ਪੁੱਤਰਾਂ ਨਾਲ ਕਲੇਸ਼ ਹੋ ਗਿਆ, ਇਸ ਦੌਰਾਨ ਕਲੇਸ਼ ਇੰਨਾ ਵੱਧ ਗਿਆ ਕਿ ਉਸਦੇ ਲੜਕਿਆਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਦਿੱਤੇ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਤਾਂ ਉਸ ਨੂੰ ਸਿਵਲ ਹਸਪਤਾਲ ਜ਼ੀਰਾ ਲਿਆਂਦਾ ਗਿਆ ਕਾਫੀ ਜ਼ਿਆਦਾ ਸੱਟਾਂ ਲੱਗਣ ਕਾਰਨ ਹਾਲਤ ਨਾਜ਼ੁਕ ਹੋਣ ਕਾਰਨ ਉਸਦੀ ਮੌਤ ਹੋ ਗਈ ਹੈ। ਫਿਲਹਾਲ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। Crime News