ਸਾਡੇ ਨਾਲ ਸ਼ਾਮਲ

Follow us

12.9 C
Chandigarh
Saturday, February 7, 2026
More
    Home Breaking News Murder: ਪੁੱਤ ...

    Murder: ਪੁੱਤ ਵੱਲੋਂ ਸਿਰ ’ਚ ਡੰਡਾ ਮਾਰ ਕੇ ਪਿਓ ਦਾ ਕਤਲ

    Murder
    ਮ੍ਰਿਤਕ ਪਰਮਜੀਤ ਸਿੰਘ ਦੀ ਫਾਈਲ ਫੋਟੋ

    Murder: (ਗੁਰਪ੍ਰੀਤ ਪੱਕਾ) ਫ਼ਰੀਦਕੋਟ । ਕੋਟਕਪੂਰਾ ਦੇ ਪਿੰਡ ਕੋਟ ਸੁਖੀਆ ਵਿਖੇ ਇੱਕ ਵਿਅਕਤੀ ਵੱਲੋਂ ਆਪਣੇ ਪਿਓ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਪਰਮਜੀਤ ਸਿੰਘ ( 57 ) ਵਜੋਂ ਹੋਈ। ਇਸ ਮਾਮਲੇ ਵਿੱਚ ਥਾਣਾ ਸਦਰ ਕੋਟਕਪੂਰਾ ਪੁਲਿਸ ਨੇ ਮ੍ਰਿਤਕ ਦੀ ਘਰਵਾਲੀ ਦੇ ਬਿਆਨ ’ਤੇ ਮੁਲਜ਼ਮ ਪਰਗਟ ਸਿੰਘ ਦੇ ਖਿਲਾਫ ਮੁਕਦਮਾ ਦਰਜ ਕਰਦੇ ਹੋਏ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

    ਇਹ ਵੀ ਪੜ੍ਹੋ: China Earthquake: ਭੂਚਾਲ ਦੇ ਝਟਕਿਆਂ ਨਾਲ ਕੰਬਿਆ ਚੀਨ, ਲੋਕਾਂ ’ਚ ਡਰ ਦਾ ਮਾਹੌਲ

    ਜਾਣਕਾਰੀ ਦੇ ਮੁਤਾਬਕ ਪਿੰਡ ਕੋਟਸੁਖੀਆ ਦੇ ਰਹਿਣ ਵਾਲੇ ਪਰਮਜੀਤ ਸਿੰਘ ਦਾ ਲੜਕਾ ਪਰਗਟ ਸਿੰਘ ਪਿਛਲੇ ਕੁਝ ਸਾਲਾਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਚੱਲ ਰਿਹਾ ਹੈ ਅਤੇ ਉਸ ਦੀ ਦਵਾਈ ਵੀ ਚੱਲ ਰਹੀ ਹੈ। ਉਹ ਘਰ ਵਿੱਚ ਪਰਿਵਾਰਿਕ ਮੈਂਬਰਾਂ ਦੇ ਨਾਲ ਅਕਸਰ ਹੀ ਲੜਾਈ-ਝਗੜਾ ਕਰਦਾ ਰਹਿੰਦਾ ਸੀ। ਲੰਘੀ ਰਾਤ ਵੀ ਉਸ ਨੇ ਆਪਣੇ ਪਿਤਾ ਦੇ ਨਾਲ ਝਗੜਾ ਸ਼ੁਰੂ ਕਰ ਦਿੱਤਾ ਅਤੇ ਜਦੋਂ ਉਸਦੇ ਪਿਤਾ ਨੇ ਉਸ ਨੂੰ ਰੋਕਿਆ ਤਾਂ ਉਸ ਨੇ ਲੱਕੜ ਦੇ ਡੰਡੇ ਨਾਲ ਆਪਣੇ ਪਿਓ ਦੇ ਸਿਰ ’ਤੇ ਵਾਰ ਕੀਤੇ ਅਤੇ ਗੰਭੀਰ ਸੱਟ ਵੱਜਣ ਕਾਰਨ ਉਸ ਦੀ ਮੌਤ ਹੋ ਗਈ। Murder

    ਇਸ ਮਾਮਲੇ ਵਿੱਚ ਮ੍ਰਿਤਕ ਦੇ ਦੂਜੇ ਲੜਕੇ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਨਸ਼ਾ ਵੀ ਕਰਦਾ ਸੀ ਅਤੇ ਪਿਤਾ ਵੱਲੋਂ ਗਾਲੀ ਗਲੋਚ ਕਰਨ ’ਤੇ ਰੋਕੇ ਜਾਣ ’ਤੇ ਉਸ ਨੇ ਕਤਲ ਦੀ ਵਾਰਦਾਤ ਨੂੰ ਜਾਣ ਦਿੱਤਾ। ਇਸ ਮਾਮਲੇ ਵਿੱਚ ਡੀਐਸਪੀ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਪਰਗਟ ਸਿੰਘ ਦੇ ਖਿਲਾਫ ਕੇਸ ਦਰਜ ਕਰਦੇ ਹੋਏ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਦੀ ਲਾਸ਼ ਦਾ ਫਰੀਦਕੋਟ ਦੇ ਮੈਡੀਕਲ ਕਾਲਜ ਹਸਪਤਾਲ ਤੋਂ ਪੋਸਟਮਾਰਟਮ ਕਰਵਾਇਆ ਜਾਵੇਗਾ।