ਸਾਡੇ ਨਾਲ ਸ਼ਾਮਲ

Follow us

11.9 C
Chandigarh
Thursday, January 22, 2026
More
    Home Breaking News ਕੈਨੇਡਾ ਤੋਂ ਲਾ...

    ਕੈਨੇਡਾ ਤੋਂ ਲਾਸ਼ ਬਣ ਮੁੜਿਆ ਪੁੱਤਰ, ਧਾਹਾਂ ਮਾਰਦਿਆਂ ਮਾਪਿਆਂ ਵੱਲੋਂ ਅੰਤਿਮ ਵਿਦਾਈ

    Canada

    ਹੁਸ਼ਿਆਰਪੁਰ। ਕੁਝ ਦਿਨ ਪਹਿਲਾਂ ਹੀ ਦਸੂਹਾ ਦੇ 23 ਸਾਲਾ ਨੌ!ਵਾਨ ਕਰਨਵੀਰ ਸਿੰਘ ਦੀ ਕੈਨੇਡਾ (Canada) ਵਿੱਖ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਕਰਨਵੀਰ ਸਿੰਘ ਦੀ ਮਿ੍ਰਤਕ ਦੇਹ ਅੱਜ ਉਸ ਦੇ ਪਿੰਡ ਘਘਰਾ ਵਿਖੇ ਲਿਆਂਦੀ ਗਈ, ਜਿੱਥੇ ਉਸ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਜਿਵੇਂ ਹੀ ਉਕਤ ਨੌਜਵਾਨ ਦੀ ਮਿ੍ਰਤਕ ਦੇਹ ਪਿੰਡ ਵਿੱਚ ਪਹੰੁਚੀ ਤਾਂ ਪੂਰੇ ਪਿੰਡ ਵਿੰਚ ਸੋਗ ਦਾ ਮਾਹੌਲ ਬਣ ਗਿਆ। ਧਾਹਾਂ ਮਾਰ ਮਾਰ ਰੋਂਦੇ ਪਰਿਵਾਰ ਨੂੰ ਵੇਖ ਕੇ ਹਰ ਅੱਜ ਨਮ ਸੀ।

    ਮਾਂ ਦਾ ਇਕੱਲਾ ਹੀ ਸਹਾਰਾ ਸੀ ਉਕਤ ਨੌਜਵਾਨ | Canada

    ਕਰਨਵੀਰ ਸਿੰਘ ਦੇ ਪਿਤਾ ਜਸਵੰਤ ਸਿੰਘ ਪੰਜਾਬ ਪੁਲਿਸ ਦੇ ਵਿਜੀਲੈਂਸ ਵਿਭਾਗ ਵਿੱਚ ਤਾਇਨਾਤ ਸਨ। ਉਸ ਦੇ ਪਿਤਾ ਦੀ 2010 ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ। ਕਰਨਵੀਰ ਸਿੰਘ ਬਾਜਵਾ ਅਤੇ ਉਸ ਦੀ ਭੈਣ ਦਾ ਪਾਲਣ ਪੋਸ਼ਣ ਉਸ ਦੀ ਮਾਤਾ ਅਤੇ ਚਾਚਿਆਂ ਨੇ ਹੀ ਕੀਤਾ ਸੀ ਪਰ ਪੁੱਤ ਦੀ ਮੌਤ ਦੀ ਖਬਰ ਨੇ ਮਾਂ ਦਾ ਆਖਰੀ ਸਹਾਰਾ ਵੀ ਖੋਹ ਲਿਆ।

    ਚਾਰ ਸਾਲ ਬਾਅਦ ਸਾਰੇ ਭਰਾ ਹੋਏ ਸਨ ਇਕੱਠੇ

    ਕਰਨਵੀਰ ਸਿੰਘ ਦੀ ਪੜ੍ਹਾਈ ਖਤਮ ਹੋ ਗਈ ਸੀ। ਪੀਆਰ ਲਈ ਕਾਗਜ਼ ਵੀ ਲਾਏ ਸਨ। ਚਾਚੇ ਦੇ ਬੱਚੇ ਵੀ ਅਜੇ ਕੁਝ ਸਾਲ ਪਲਿਾਂ ਕੈਨੇਡਾ ਵਿੱਚ ਪੜ੍ਹਾਈ ਕਰਨ ਆਏ ਸਨ। ਸਾਰੇ ਕੈਨੇਡਾ ਦੇ ਟੋਰਾਂਟੋ ਵਿੱਚ ਇਕੱਠੇ ਹੋਏ ਸਨ। ਪਿਛਲੇ ਛੇ ਕੁ ਮਹੀਨਿਆਂ ਦੀ ਗੱਲ ਕਰੀਏ ਤਾਂ ਕੈਨੇਡਾ ਵਿੱਚ ਪੰਜਾਬ ਭਰ ਦੇ ਕਈ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਚੁੱਕੀ ਹੈ। ਕੈਨੇਡਾ ਵਿੱਚ ਪੰਜਾਬ ਦੇ ਨੌਜਵਾਨਾਂ ਦੀਆਂ ਮੌਤਾਂ ਦਾ ਭਾਰਤ ਸਰਕਾਰ ਨੂੰ ਨੋਟਿਸ ਲੈਣਾ ਚਾਹੀਦਾ ਹੈ।

    ਸਰਕਾਰ ਨੇ ਗੱਡੀਆਂ ਲਈ ਕੀਤਾ ਵੱਡਾ ਐਲਾਨ, ਕਈ ਹੈਰਾਨ ਤੇ ਕਈ ਪ੍ਰੇਸ਼ਾਨ, ਜਾਣੋ ਕੀ ਹੈ ਮਾਮਲਾ!

    LEAVE A REPLY

    Please enter your comment!
    Please enter your name here