ਗੀਤਕਾਰ ਗਿੱਲ ਰੌਂਤਾ ਨੂੰ ਲੋਕ ਸਭਾ ਚੋਣਾਂ ਲਈ ਮਿਲੀ ਇਹ ਜਿੰਮੇਵਾਰੀ

Gill Roanta

ਗੀਤਕਾਰ ਗਾਇਕ ਗਿੱਲ ਰੌਂਤਾ ਜ਼ਿਲ੍ਹੇ ਦਾ ਸਵੀਪ ਆਈਕਨ ਬਣਿਆ | Gill Roanta

ਮੋਗਾ (ਵਿੱਕੀ ਕੁਮਾਰ)। ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ’ਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ ਹੈ। ਅੱਜ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਆਪਣੇ ਦਫ਼ਤਰ ’ਚ ਗਿੱਲ ਰੌਂਤਾ ਨੂੰ ਬੁਲਾ ਕੇ ਉਨ੍ਹਾਂ ਦੀ ਨਿਯੁਕਤੀ ਸਬੰਧੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਸਭ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ। (Gill Roanta)

Viral News : ਸਾਰੀ ਧਰਤੀ ਦਾ ਭਾਰ ਕਿਨਾਂ ਹੈ? ਜਾਣੋ ਵਿਗਿਆਨੀਆਂ ਦੀ ਰਾਏ!

ਇਸ ਸਮੇਂ ਸਹਾਇਕ ਕਮਿਸ਼ਨਰ (ਜਨਰਲ) ਕਮ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼੍ਰੀਮਤੀ ਸ਼ੁਭੀ ਆਂਗਰਾ, ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਗੁਰਪ੍ਰੀਤ ਸਿੰਘ, ਹਲਕਾ ਮੋਗਾ ਸਵੀਪ ਨੋਡਲ ਅਫ਼ਸਰ ਅਮਨਦੀਪ ਗੋਸਵਾਮੀ ਆਦਿ ਹਾਜ਼ਰ ਸਨ। ਦੱਸਣਯੋਗ ਹੈ ਕਿ ਗਿੱਲ ਰੌਂਤਾ ਦੇ ਨਾਂਅ ਨਾਲ ਮਸ਼ਹੂਰ ਗੁਰਵਿੰਦਰ ਇੱਕ ਬਹੁਤ ਹੀ ਮਸ਼ਹੂਰ ਗੀਤਕਾਰ ਹੋਣ ਦੇ ਨਾਲ-ਨਾਲ ਇੱਕ ਬਹੁਤ ਹੀ ਵਧੀਆ ਫਿਲਮ ਲੇਖਕ ਤੇ ਗਾਇਕ ਵੀ ਹੈ ਤੇ ਨੌਜਵਾਨਾਂ ’ਚ ਉਨ੍ਹਾਂ ਚੰਗਾ ਆਧਾਰ ਵੀ ਹੈ। ਇਸ ਮੌਕੇ ਗਿੱਲ ਰੌਂਤਾ ਨੇ ਖੁਦ ਨੂੰ ਮਿਲੀ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਸ ਦੀ ਕੋਸ਼ਿਸ਼ ਰਹੇਗੀ ਕਿ ਅਗਾਮੀ ਲੋਕ ਸਭਾ ਚੋਣਾਂ ਦੌਰਾਨ ਜ਼ਿਲ੍ਹਾ ਮੋਗਾ ’ਚ 70 ਫੀਸਦੀ ਤੋਂ ਜ਼ਿਆਦਾ ਵੋਟਿੰਗ ਕਰਵਾਈ ਜਾਵੇ। (Gill Roanta)

LEAVE A REPLY

Please enter your comment!
Please enter your name here