ਸੋਨੀਆ ਗਾਂਧੀ ਹਸਪਤਾਲ ’ਚ ਭਰਤੀ

Sonia Gandhi

ਸੋਨੀਆ ਗਾਂਧੀ ਹਸਪਤਾਲ ’ਚ ਭਰਤੀ

ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਐਤਵਾਰ ਨੂੰ ਕੋਰੋਨਾ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਗੰਗਾ ਰਾਮ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ। ਕਾਂਗਰਸ ਦੇ ਸੰਚਾਰ ਵਿਭਾਗ ਦੇ ਮੁਖੀ ਰਣਦੀਪ ਸਿੰਘ ਸੂਰਜੇਵਾਲਾ ਨੇ ਦੱਸਿਆ ਕਿ ਸ੍ਰੀਮਤੀ ਗਾਂਧੀ ਹਾਲ ਹੀ ਵਿੱਚ ਕੋਰੋਨਾ ਨਾਲ ਸੰਕਰਮਿਤ ਹੋਏ ਸਨ ਅਤੇ ਇਸ ਕਾਰਨ ਉਨ੍ਹਾਂ ਨੂੰ ਇੱਥੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ੍ਰੀਮਤੀ ਗਾਂਧੀ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਹਸਪਤਾਲ ਵਿੱਚ ਰੱਖਿਆ ਗਿਆ ਹੈ।

ਉਨ੍ਹਾਂ ਨੇ ਕੋਰੋਨਾ ਪੀੜਤ ਸ੍ਰੀਮਤੀ ਗਾਂਧੀ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਨ ਲਈ ਕਾਂਗਰਸ ਵਰਕਰਾਂ, ਨੇਤਾਵਾਂ ਅਤੇ ਹੋਰ ਸਾਰਿਆਂ ਦਾ ਧੰਨਵਾਦ ਕੀਤਾ ਹੈ। ਜ਼ਿਕਰਯੋਗ ਹੈ ਕਿ ਨੈਸ਼ਨਲ ਹੈਰਾਲਡ ਮਾਮਲੇ ’ਚ ਸ੍ਰੀਮਤੀ ਗਾਂਧੀ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ 8 ਜੂਨ ਨੂੰ ਤਲਬ ਕੀਤਾ ਸੀ, ਪਰ ਹੁਣ ਉਨ੍ਹਾਂ ਨੂੰ ਕੋਰੋਨਾ ਕਾਰਨ ਰਾਹਤ ਦਿੰਦਿਆਂ 23 ਜੂਨ ਨੂੰ ਬੁਲਾਇਆ ਗਿਆ ਹੈ।¿;

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ