ਰਾਹੁਲ ਗਾਂਧੀ ਨੂੰ ਲੋਕ ਸਭਾ ਵਿਚ ਵਿਰੋਧੀ ਧਿਰ ਦਾ ਨੇਤਾ ਨਿਯੁਕਤ ਕੀਤਾ
ਨਵੀਂ ਦਿੱਲੀ (ਏਜੰਸੀ)। ਇਕ ਪਾਸੇ ਜਿੱਥੇ ਕਾਂਗਰਸ ਨੇਤਾ ਸੋਨੀਆ ਗਾਂਧੀ (Sonia Gandhi) ਨੂੰ ਸਰਬਸੰਮਤੀ ਨਾਲ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਚੁਣ ਲਿਆ ਗਿਆ, ਉਥੇ ਹੀ ਦੂਜੇ ਪਾਸੇ ਕਾਂਗਰਸ ਵਰਕਿੰਗ ਕਮੇਟੀ ਵੱਲੋਂ ਰਾਹੁਲ ਗਾਂਧੀ ਨੂੰ ਲੋਕ ਸਭਾ ਵਿਚ ਵਿਰੋਧੀ ਧਿਰ ਦਾ ਨੇਤਾ ਨਿਯੁਕਤ ਕੀਤਾ ਗਿਆ। ਦੱਸ ਦੇਈਏ ਕਿ ੨੦੧੪ ਤੋਂ ਲੋਕ ਸਭਾ ਬਿਨਾਂ ਕਿਸੇ ਵਿਰੋਧੀ ਨੇਤਾ ਦੇ ਚੱਲ ਰਹੀ ਸੀ, ਕਿਉਂਕਿ ਕੋਈ ਵੀ ਪਾਰਟੀ ਇਸ ਭੂਮਿਕਾ ਨੂੰ ਨਿਭਾਉਣ ਲਈ ਲੋੜੀਂਦੀ ਗਿਣਤੀ ਵਿੱਚ ਸੀਟਾਂ ਹਾਸਲ ਕਰਨ ਵਿੱਚ ਕਾਮਯਾਬ ਨਹੀਂ ਹੋ ਸਕੀ ਸੀ।
ਇਹ ਵੀ ਪੜ੍ਹੋ: ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਲੱਗੀ ਭਿਆਨਕ ਅੱਗ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੈਠਕ ਦੌਰਾਨ ਕਾਂਗਰਸ ਸੰਸਦੀ ਦਲ ਦੇ ਪ੍ਰਧਾਨ ਦੇ ਅਹੁਦੇ ਲਈ ਸੋਨੀਆ ਗਾਂਧੀ ਦੇ ਨਾਂਅ ਦਾ ਪ੍ਰਸਤਾਵ ਰੱਖਿਆ। ਇਸ ਪ੍ਰਸਤਾਵ ਦਾ ਪਾਰਟੀ ਨੇਤਾਵਾਂ ਗੌਰਵ ਗੋਗੋਈ, ਤਾਰਿਕ ਅਨਵਰ ਅਤੇ ਕੇ ਸੁਧਾਕਰਨ ਨੇ ਸਮਰਥਨ ਕੀਤਾ।
ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਮੋਦ ਤਿਵਾਰੀ ਨੇ ਕਿਹਾ, “ਸੋਨੀਆ ਗਾਂਧੀ (Sonia Gandhi) ਨੂੰ ਸਰਬਸੰਮਤੀ ਨਾਲ ਕਾਂਗਰਸ ਸੰਸਦੀ ਦਲ ਦਾ ਪ੍ਰਧਾਨ ਚੁਣਿਆ ਗਿਆ ਹੈ, ਕਾਂਗਰਸ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ 99 ਸੀਟਾਂ ਜਿੱਤ ਕੇ ਵਿਸ਼ਲੇਸ਼ਕਾਂ ਦੀਆਂ ਉਮੀਦਾਂ ਨੂੰ ਤੋੜ ਦਿੱਤਾ ਹੈ।” 2014 ਤੋਂ ਬਾਅਦ ਪਹਿਲੀ ਵਾਰ ਕਾਂਗਰਸ ਵਿਰੋਧੀ ਧਿਰ ਦੇ ਨੇਤਾ ਦੀ ਭੂਮਿਕਾ ਨਿਭਾਉਣ ਦੇ ਯੋਗ ਬਣੀ। ਕੋਈ ਵੀ ਵਿਰੋਧੀ ਪਾਰਟੀ ਪਿਛਲੇ 10 ਸਾਲਾਂ ਵਿੱਚ ਇਹ ਭੂਮਿਕਾ ਹਾਸਲ ਕਰਨ ਵਿੱਚ ਕਾਮਯਾਬ ਨਹੀਂ ਹੋ ਸਕੀ, ਕਿਉਂਕਿ ਉਨ੍ਹਾਂ ਦੀ ਗਿਣਤੀ ਸਦਨ ਦੀਆਂ ਕੁੱਲ ਸੀਟਾਂ ਦੇ 10% ਤੋਂ ਘੱਟ ਸਨ। Sonia Gandhi