ਚਰਨਜੀਤ ਸਿੰਘ ਚੰਨੀ ਨਾਲ ਕਾਂਗਰਸ ਹਾਈ ਕਮਾਨ ਨੇ ਕੀਤੀ ਫੋਨ ’ਤੇ ਗੱਲ
ਚੰਨੀ ਵਲੋਂ ਹਾਈ ਕਮਾਨ ਨੂੰ ਦਿੱਤੀ ਗਈ ਸੀ ਜਾਣਕਾਰੀ
(ਅਸ਼ਵਨੀ ਚਾਵਲਾ) ਚੰਡੀਗੜ। ਕਾਂਗਰਸ ਹਾਈ ਕਮਾਨ ਸੋਨੀਆ ਗਾਂਧੀ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਮਲੇ ਵਿੱਚ ਸਖ਼ਤੀ ਦੇ ਮੂਡ ਵਿੱਚ ਨਜ਼ਰ ਆ ਰਹੀ ਹੈ। ਜਿਸ ਕਾਰਨ ਉਨਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਫੋਨ ਕਰਦੇ ਹੋਏ ਇਸ ਮਾਮਲੇ ਦੀ ਜਾਂਚ ਕਰਕੇ ਸੁਰੱਖਿਆ ’ਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਚਰਨਜੀਤ ਸਿੰਘ ਚੰਨੀ ਨਾਲ ਫੋਨ ’ਤੇ ਗੱਲਬਾਤ ਕਰਦੇ ਹੋਏ ਸੋਨੀਆ ਗਾਂਧੀ ਵੱਲੋਂ ਸਾਰੇ ਮਾਮਲੇ ਦੀ ਵੇਰਵਿਆਂ ਸਹਿਤ ਜਾਣਕਾਰੀ ਦੇਣ ਲਈ ਅਤੇ ਨਾਲ ਹੀ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਜਾਂਚ ਬਾਰੇ ਵੀ ਪੁੱਛਿਆ ਹੈ।
ਸੋਨੀਆ ਗਾਂਧੀ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਗਿਆ ਹੈ ਕਿ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਹਨ, ਇਸ ਲਈ ਉਨਾਂ ਦੀ ਸੁਰੱਖਿਆ ਦਾ ਖ਼ਾਸ ਧਿਆਨ ਰੱਖਿਆ ਜਾਣਾ ਚਾਹੀਦਾ ਸੀ। ਇਸ ਨਾਲ ਭਵਿੱਖ ਵਿੱਚ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਪਹਿਲਾਂ ਤੋਂ ਜ਼ਿਆਦਾ ਸਖ਼ਤ ਇੰਤਜ਼ਾਮ ਕੀਤੇ ਜਾਣੇ ਚਾਹੀਦੇ ਸਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਨੀਆ ਗਾਂਧੀ ਨੂੰ ਦੱਸਿਆ ਕਿ ਉਨਾਂ ਨੇ ਇਸ ਮਾਮਲੇ ਵਿੱਚ 2 ਮੈਂਬਰੀ ਜਾਂਚ ਟੀਮ ਦਾ ਗਠਨ ਕਰ ਦਿੱਤਾ ਹੈ, ਜਿਸ ਵਿੱਚ ਸਾਬਕਾ ਜਸਟਿਸ ਮਹਿਤਾਬ ਸਿੰਘ ਗਿੱਲ ਅਤੇ ਪਿ੍ਰੰਸੀਪਲ ਸਕੱਤਰ ਗ੍ਰਹਿ ਵਿਭਾਗ ਅਨੁਰਾਗ ਵਰਮਾ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਅਗਲੇ 3 ਦਿਨਾਂ ਵਿੱਚ ਆਪਣੀ ਰਿਪੋਰਟ ਦੇੇਵੇਗੀ। ਇਸ ਰਿਪੋਰਟ ਤੋਂ ਬਾਅਦ ਜਿਹੜੇ ਅਧਿਕਾਰੀ ਦੋਸ਼ੀ ਪਾਏ ਜਾਣਗੇ, ਉਨਾਂ ਖ਼ਿਲਾਫ਼ ਕਾਰਵਾਈ ਕੀਤੀ ਜਾਏਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ