ਪੰਜਾਬ ‘ਚ ਵਧਦੇ ਕੋਰੋਨਾ ਦੇ ਮਾਮਲਿਆਂ ਸਬੰਧੀ ਸੋਨੀਆ ਗਾਂਧੀ ਨੇ ਮੁੱਖ ਮੰਤਰੀ ਚੰਨੀ ਨਾਲ ਕੀਤੀ ਗੱਲਬਾਤ

sonia Gandhi

ਸੋਨੀਆਂ ਗਾਂਧੀ ਨੇ ਚੰਨੀ ਨੂੰ ਕਿਹਾ ਕੋਰੋਨਾ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਢਿੱਲ ਨਾ ਵਰਤੀ ਜਾਵੇ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਸੋਨੀਆਂ ਗਾਂਧੀ ਨੇ ਚਿੰਤਾ ਪ੍ਰਗਟ ਕੀਤੀ ਹੈ। ਸੂਬੇ ’ਚ ਐਤਵਾਰ ਨੂੰ 24 ਘੰਟਿਆਂ ਦੌਰਾਨ 417 ਮਰੀਜ਼ ਮਿਲੇ ਹਨ। ਇਸ ਦੇ ਨਾਲ ਹੀ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ। 49 ਮਰੀਜ਼ਾਂ ਦਾ ਹਾਲੇ ਇਲਾਜ ਚੱਲ ਰਿਹਾ ਹੈ। ਹੁਣ 1,349 ਐਕਟਿਵ ਕੇਸ ਹਨ। ਅਜਿਹੇ ‘ਚ ਪੰਜਾਬ ‘ਚ ਕੋਰੋਨਾ ਦੇ ਵਿਗੜਦੇ ਹਾਲਾਤ ਨੂੰ ਦੇਖਦੇ ਹੋਏ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਸੀਐੱਮ ਚਰਨਜੀਤ ਚੰਨੀ ਤੋਂ ਇਸ ਦੀ ਰਿਪੋਰਟ ਲਈ ਹੈ।

ਸੋਨੀਆ ਗਾਂਧੀ ਨੇ ਮੁੱਖ ਮੰਤਰੀ ਨੂੰ ਕੋਰੋਨਾ ਨਾਲ ਨਜਿੱਠਣ ਦੀ ਤਿਆਰੀ ਕਰਨ ਦੀ ਸਲਾਹ ਦਿੱਤੀ ਹੈ। ਸੋਨੀਆ ਨੇ ਕਿਹਾ ਕਿ ਕੋਰੋਨਾ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਵਿਚ ਕੋਈ ਢਿੱਲ ਨਹੀਂ ਦਿੱਤੀ ਜਾਣੀ ਚਾਹੀਦੀ। ਹਰ ਸੰਭਾਵਨਾ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਸੀਐਮ ਚੰਨੀ ਨੇ ਕਿਹਾ ਕਿ ਮੁੱਖ ਸਕੱਤਰ ਨੂੰ ਡਿਪਟੀ ਕਮਿਸ਼ਨਰਾਂ ਨਾਲ ਰੋਜ਼ਾਨਾ ਅਧਾਰ ‘ਤੇ ਕੋਵਿਡ ਦੀ ਸਥਿਤੀ ਦੀ ਨਿਗਰਾਨੀ ਕਰਨ ਅਤੇ ਉਨ੍ਹਾਂ ਨੂੰ ਰਿਪੋਰਟ ਕਰਨ ਲਈ ਕਿਹਾ ਗਿਆ ਸੀ।

ਇਸ ਦੇ ਨਾਲ ਹੀ ਲਗਾਤਾਰ ਵੱਧ ਰਹੇ ਕੋਰੋਨਾ ਮਰੀਜ਼ਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਰਾਤ ਦਾ ਕਰਫਿਊ ਲਗਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਮਾਸਕ ਨੂੰ ਲੈ ਕੇ ਵੀ ਸਖ਼ਤੀ ਕੀਤੀ ਜਾ ਸਕਦੀ ਹੈ। ਮੰਤਰੀ ਕਾਕਾ ਰਣਦੀਪ ਨੇ ਕਿਹਾ ਕਿ ਜੇਕਰ ਮਾਮਲੇ ਇਸੇ ਤਰ੍ਹਾਂ ਵਧਦੇ ਰਹੇ ਤਾਂ ਸਰਕਾਰ ਰਾਤ ਨੂੰ ਕਰਫਿਊ ਲਗਾਉਣ ਬਾਰੇ ਜ਼ਰੂਰ ਵਿਚਾਰ ਕਰੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ