ਸੋਨੀਪਤ-ਪਾਣੀਪਤ ‘ਚ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਲਈ ਮੁਆਵਜ਼ੇ ਦਾ ਐਲਾਨ
ਚੰਡੀਗੜ੍ਹ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੋਨੀਪਤ ਅਤੇ ਪਾਣੀਪਤ ਜ਼ਿਲ੍ਹਿਆਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਕਈ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਮੁੱਖ ਮੰਤਰੀ ਰਾਹਤ ਫੰਡ- ਤੋਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਖੱਟਰ ਨੇ ਕਿਹਾ ਕਿ ਪੁਲਿਸ ਨੇ ਇਸ ਸਬੰਧ ਵਿੱਚ ਇੱਕ ਗਿਰਫਤਾਰੀ ਕਰ ਲਈ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਨੈਟਵਰਕ ਨੂੰ ਬੇਨਕਾਬ ਕਰਨ ਲਈ ਸਖਤ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸ਼ਰਾਬ ਦੀ ਗੈਰਕਾਨੂੰਨੀ ਵਿਕਰੀ ਵਿਚ ਸ਼ਾਮਲ ਪਾਏ ਗਏ ਅਧਿਕਾਰੀਆਂ, ਕਰਮਚਾਰੀਆਂ, ਠੇਕੇਦਾਰਾਂ ਜਾਂ ਸ਼ਰਾਬ ਮਾਫੀਆ ਖਿਲਾਫ ਸਖਤ ਕਾਰਵਾਈ ਕਰੇਗੀ ਅਤੇ ਅਜਿਹੇ ਮਾਮਲਿਆਂ ਨੂੰ ਰੋਕਣ ਲਈ ਸਖਤ ਕਾਰਵਾਈ ਵੀ ਕਰ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.