ਛੇਤੀ ਹੀ ਗੋਲਡੀ ਬਰਾੜ ਨੂੰ ਲਿਆਂਦਾ ਜਾਵੇਗਾ ਪੰਜਾਬ : ਭਗਵੰਤ ਮਾਨ

ਕੈਲੀਫੋਰਨੀਆ ਪੁਲਿਸ ਨੇ ਸਾਡੇ ਨਾਲ ਸੰਪਰਕ ਕੀਤਾ (Bhagwant Maan)

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਅੱਜ ਸਵੇਰੇ ਅਮਰੀਕਾ ਵਿੱਚ ਫੜ ਲਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਵੀ ਅਹਿਮਦਾਬਾਦ ਵਿੱਚ ਇਸ ਦੀ ਪੁਸ਼ਟੀ ਕੀਤੀ ਹੈ। ਮਾਨ ਨੇ ਦੱਸਿਆ ਕਿ ਕੈਲੀਫੋਰਨੀਆ ਪੁਲਿਸ ਨੇ ਸਾਡੇ ਨਾਲ ਸੰਪਰਕ ਕੀਤਾ ਹੈ। ਜਲਦ ਹੀ ਗੋਲਡੀ ਬਰਾੜ ਨੂੰ ਭਾਰਤ ਲਿਆਂਦਾ ਜਾਵੇਗਾ ਅਤੇ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਇਸ ਨਾਲ ਕਈ ਪਰਿਵਾਰਾਂ ਨੂੰ ਇਨਸਾਫ਼ ਮਿਲੇਗਾ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਗੈਂਗਸਟਰਾਂ ‘ਤੇ ਪਾਬੰਦੀ ਲਗਾਉਣੀ ਸ਼ੁਰੂ ਕਰ ਦਿੱਤੀ ਹੈ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸਮਾਜਿਕ ਸਾਂਝ ਨੂੰ ਟੁੱਟਣ ਨਹੀਂ ਦਿੱਤਾ ਜਾਵੇਗਾ। ਗਸਟਰ ਵਿਦੇਸ਼ਾਂ ‘ਚ ਬੈਠ ਕੇ ਲੁੱਟ-ਖੋਹ, ਫਿਰੌਤੀ, ਕਤਲ ਦੀ ਖੇਡ ਖੇਡਦੇ ਹਨ। ਪਰ ਪੰਜਾਬ ਦੇ ਲੋਕ ਸਮਝਦਾਰ ਹਨ ਅਤੇ ਇਸ ਨੂੰ ਤੋੜਨ ਦੀ ਕਈ ਵਾਰ ਕੋਸ਼ਿਸ਼ ਕੀਤੀ ਗਈ ਹੈ। ਪਰ ਹਰ ਵਾਰ ਉਹ ਅਸਫਲ ਰਹੇ ਹਨ। ਪੰਜਾਬ ਸਰਕਾਰ ਇਸ ਨੂੰ ਕਦੇ ਵੀ ਟੁੱਟਣ ਨਹੀਂ ਦੇਵੇਗੀ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਗੋਲਡੀ ਬਰਾੜ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਸੀ, ਜੋ ਕਤਲ, ਫਿਰੌਤੀ, ਅਗਵਾ ਵਰਗੀਆਂ ਘਟਨਾਵਾਂ ਵਿੱਚ ਸ਼ਾਮਲ ਸੀ। ਇਸ ਤੋਂ ਬਾਅਦ ਉਸ ਨੂੰ ਫੜ ਲਿਆ ਗਿਆ ਹੈ ਅਤੇ ਹੁਣ ਜਲਦੀ ਹੀ ਉਸ ਨੂੰ ਪੁੱਛਗਿੱਛ ਲਈ ਪੰਜਾਬ ਲਿਆਂਦਾ ਜਾਵੇਗਾ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਅਤੇ ਅੰਤਰਰਾਸ਼ਟਰੀ ਗੈਂਗਸਟਰ ਗੋਲਡੀ ਬਰਾੜ ਨੂੰ ਸ਼ੁੱਕਰਵਾਰ ਸਵੇਰੇ ਕੈਲੀਫੋਰਨੀਆ ‘ਚ ਹਿਰਾਸਤ ‘ਚ ਲੈ ਲਿਆ ਗਿਆ ਹੈ। ਇਹ ਜਾਣਕਾਰੀ ਭਾਰਤ ਦੀਆਂ ਖੁਫੀਆ ਏਜੰਸੀਆਂ ਦੇ ਸੂਤਰਾਂ ਤੋਂ ਮਿਲੀ ਹੈ। ਇਸ ਗੱਲ ਦੀ ਪੁਸ਼ਟੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੀਤੀ ਹੈ। ਭਾਰਤੀ ਸੁਰੱਖਿਆ ਏਜੰਸੀਆਂ ਨੂੰ ਸੂਚਨਾ ਮਿਲੀ ਸੀ ਕਿ 20 ਨਵੰਬਰ ਜਾਂ ਇਸ ਦੇ ਆਸ-ਪਾਸ ਗੋਲਡੀ ਬਰਾੜ ਨੂੰ ਪਹਿਲਾਂ ਕੈਲੀਫੋਰਨੀਆ ‘ਚ ਹਿਰਾਸਤ ‘ਚ ਲਿਆ ਗਿਆ ਸੀ ਅਤੇ ਫਿਰ ਹਿਰਾਸਤ ‘ਚ ਲਿਆ ਗਿਆ ਸੀ।

29 ਮਈ ਨੂੰ ਕੀਤਾ ਸੀ ਸਿੱਧੂ ਮੂਸੇਵਾਲਾ ਦਾ ਕਤਲ

ਜਿਕਰਯੋਗ ਹੈ ਕਿ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਸਮੇਂ ਮੂਸੇਵਾਲਾ ਆਪਣੀ ਥਾਰ ਜੀਪ ਵਿੱਚ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ। ਕੁੱਲ 6 ਸ਼ੂਟਰਾਂ ਨੇ ਮੂਸੇਵਾਲਾ ਨੂੰ ਗੋਲੀਆਂ ਮਾਰੀਆਂ ਸਨ ਜਿਨ੍ਹਾਂ ਵਿੱਚੋਂ 4 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਅਤੇ 2 ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਦੇ ਅਟਾਰੀ ਵਿਖੇ ਹੋਏ ਮੁਕਾਬਲੇ ਵਿੱਚ ਮਾਰੇ ਗਏ ਸਨ। ਇਸ ਪੂਰੇ ਕਤਲ ਦੀ ਯੋਜਨਾ ਵਿਦੇਸ਼ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਘੜੀ ਸੀ। ਉਸ ਨੇ ਲਾਰੇਂਸ ਨਾਲ ਮਿਲ ਕੇ ਇਸ ਕਤਲ ਦੀ ਯੋਜਨਾ ਬਣਾਈ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ