ਪੰਜਾਬ ਨਾਲੋਂ ਦੁੱਗਣੀ ਮਿਲੇਗੀ ਹਰਿਆਣਾ ਦੇ ਬਜ਼ੁਰਗਾਂ ਨੂੰ ਪੈਨਸ਼ਨ, ਜਾਣੋ ਕਦੋਂ

Old Age Pension
ਛੇਤੀ ਹੀ ਦੁੱਗਣੀ ਬਜ਼ੁਰਗਾਂ ਨੂੰ ਪੈਨਸ਼ਨ

ਜਨਵਰੀ 2024 ਤੋਂ ਹਰਿਆਣਾ ਦੇ ਬਜ਼ੁਰਗਾਂ ਨੂੰ ਮਿਲਣਗੇ 3000 ()Haryana Old Age Pension

(ਸੱਚ ਕਹੂੰ ਨਿਊਜ਼) ਗੁਰੂਗ੍ਰਾਮ । ਹਰਿਆਣਾ ’ਚ ਬੁਢਾਪਾ ਪੈਨਸ਼ਨ ਨੂੰ ਲੈ ਕੇ ਵੱਡੀ ਖਬਰ ਹੈ। ਹਰਿਆਣਾ ’ਚ ਬਜ਼ੁਰਗਾਂ ਦੀ ਪੈਨਸ਼ਨ ਛੇਤੀ ਹੀ ਪੰਜਾਬ ਨਾਲੋਂ ਦੁੱਗਣੀ ਹੋਣ ਜਾ ਰਹੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਬੁਢਾਪਾ ਪੈਨਸ਼ਨ ’ਚ ਵੱਡੇ ਵਾਧੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਨਵਰੀ 2024 ਤੋਂ ਹਰਿਆਣਾ ਦੇ ਬਜ਼ੁਰਗਾਂ ਦੀ ਪੈਨਸ਼ਨ 3000 ਰੁਪਏ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਤਿਉਹਾਰਾਂ ਦੇ ਮੌਸਮ ’ਚ ਮਿਲਾਵਟ ਦੀ ਖੇਡ

ਇਹ ਐਲਾਨ ਹਰਿਆਣਾ ਦੇ ਖੇਤੀ ਵਿਕਾਸ ਮੇਲੇ 2023 ਦੀ ਸਮਾਪਤੀ ‘ਤੇ ਮੁੱਖ ਮਹਿਮਾਨ ਵਜੋਂ ਪੁੱਜੇ ਮੁੱਖ ਮੰਤਰੀ ਮਨੋਹਰ ਲਾਲ ਨੇ ਆਪਣੇ ਸੰਬੋਧਨ ਦੌਰਾਨ ਕੀਤਾ। ਉਨਾਂ ਕਿਹਾ ਕਿ ਛੇਤੀ ਹੀ ਬੁਢਾਪਾ ਪੈਨਸ਼ਨ ਵਧਾ ਕੇ 3,000 ਰੁਪਏ ਕਰ ਦਿੱਤੀ ਜਾਵੇਗੀ। ਇਸ ਸਮੇਂ ਬਜ਼ੁਰਗਾਂ ਨੂੰ 2750 ਰੁਪਏ ਪੈਨਸ਼ਨ ਦਿੱਤੀ ਜਾ ਰਹੀ ਹੈ। (Haryana Old Age Pension) ਜਿਕਰਯੋਗ ਹੈ ਕਿ ਪੰਜਾਬ ’ਚ ਇਸ ਸਮੇਂ ਬੁਢਾਪਾ ਪੈਨਸ਼ਨ 1500 ਰੁਪਏ ਦਿੱਤੀ ਜਾ ਰਹੀ ਹੈ ਅਤੇ ਹਰਿਆਣਾ ’ਚ 2750 ਰੁਪਏ ਬੁਢਾਪਾ ਪੈਨਸ਼ਨ ਦਿੱਤੀ ਜਾ ਰਹੀ। ਮੁੱਖ ਮੰਤਰੀ ਦੇ ਇਸ ਐਲਾਨ ਤੋਂ ਬਾਅਦ ਹੁਣ ਹਰਿਆਣਾ ਦੇ ਬਜ਼ੁਰਗਾਂ ਨੂੰ ਪੰਜਾਬ ਨਾਲੋਂ ਦੁੱਗਣੀ ਰਾਸ਼ੀ ਮਿਲੇਗੀ।