ਸਾਡੇ ਨਾਲ ਸ਼ਾਮਲ

Follow us

10.9 C
Chandigarh
Thursday, January 22, 2026
More
    Home Breaking News ਸਪੀਕਰ ਕੁਲਤਾਰ ...

    ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

    Riyat Bahra University
    ਚੰਡੀਗੜ੍ਹ: ਵਿਦਿਆਰਥੀਆਂ ਨੂੰ ਡਿਗਰੀਆਂ ਦੀ ਵੰਡਦੇ ਹੋਏ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ, ਉਨ੍ਹਾਂ ਦੇ ਨਾਲ ਹਾਜਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਅਤੇ ਹੋਰ।

    Riyat Bahra University ਦੀ ਸਲਾਨਾ ਕਨਵੋਕੇਸ਼ਨ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚ ਸਪੀਕਰ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਰਿਆਤ ਬਾਹਰਾ ਯੂਨੀਵਰਸਿਟੀ ਦੇ ਵੱਖ-ਵੱਖ ਸਕੂਲਾਂ ਦੇ 500 ਤੋਂ ਵੱਧ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੀ ਸਲਾਨਾ ਕਨਵੋਕੇਸ਼ਨ ਦੌਰਾਨ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ ਇਸ ਦੌਰਾਨ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ (Speaker Kultar Singh Sandhwan) ਨੇ ਵਿਦਿਆਰਥੀਆਂ ਨੂੰ ਆਪਣੇ ਗਿਆਨ ਅਤੇ ਹੁਨਰ ਨੂੰ ਸਮਰਪਣ ਅਤੇ ਦਿ੍ਰੜ੍ਹਤਾ ਨਾਲ ਸਮਾਜ ਦੀ ਸੇਵਾ ਅਤੇ ਬਿਹਤਰੀ ਲਈ ਵਰਤਣ ਲਈ ਪ੍ਰੇਰਿਤ ਕੀਤਾ।

    ਉਨ੍ਹਾਂ ਡਿਗਰੀਆਂ ਪ੍ਰਾਪਤ ਕਰਨ ਵਾਲੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਸਖ਼ਤ ਮਿਹਨਤ ਅਤੇ ਅਣਥੱਕ ਸਮਰਪਣ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਵਿਸ਼ਵਾਸ਼ ਪ੍ਰਗਟਾਇਆ ਕਿ ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਪ੍ਰਾਪਤ ਸਿੱਖਿਆ ਨੇ ਉਨ੍ਹਾਂ ਨੂੰ ਬਾਹਰੀ ਮੁਕਾਬਲੇਬਾਜ਼ੀ ਅਤੇ ਮੰਗ ਵਾਲੀ ਦੁਨੀਆਂ ਦਾ ਸਾਹਮਣਾ ਕਰਨ ਦੇ ਯੋਗ ਬਣਾਇਆ ਹੈ।

    Riyat Bahra University
    ਚੰਡੀਗੜ੍ਹ: ਵਿਦਿਆਰਥੀਆਂ ਨੂੰ ਡਿਗਰੀਆਂ ਦੀ ਵੰਡਦੇ ਹੋਏ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ, ਉਨ੍ਹਾਂ ਦੇ ਨਾਲ ਹਾਜਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਅਤੇ ਹੋਰ।

    ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਇਸ ਮੌਕੇ ਬੋਲਦਿਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਜੀਵਨ ਵਿੱਚ ਸਫਲਤਾ ਦੀ ਕਾਮਨਾ ਕੀਤੀ ਆਪਣੇ ਸੰਬੋਧਨ ਵਿੱਚ ਵਾਈਸ-ਚਾਂਸਲਰ ਡਾ. ਪਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸਕਿੱਲ ਇੰਡੀਆ, ਮੇਕ ਇੰਨ ਇੰਡੀਆ ਅਤੇ ਡਿਜੀਟਲ ਇੰਡੀਆ ਦੇ ਸੁਪਨਮਈ ਪ੍ਰੋਜੈਕਟਾਂ ਵਿੱਚ ਸਰਗਰਮ ਭਾਗੀਦਾਰ ਬਣਨ ਦਾ ਸੱਦਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਜੀਤ ਸਿੰਘ ਬਿਲਾਸਪੁਰ (ਵਿਧਾਇਕ), ਸਾਹਿਲਾ ਬਾਹਰਾ ਵਾਈਸ ਪ੍ਰਧਾਨ ਅਕਾਦਮਿਕਸ, ਰਵਿੰਦਰ ਸਿੰਘ ਐਸ.ਡੀ.ਐਮ (ਖਰੜ) ਅਤੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਸੀਨੀਅਰ ਅਹੁਦੇਦਾਰ ਵੀ ਹਾਜ਼ਰ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here