Punjab Speaker Meeting: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਮੋਰਾਵਾਲੀ ਵਿਖੇ ਸਰਪੰਚਾਂ, ਪੰਚਾਂ ਅਤੇ ਪਾਰਟੀ ਵਰਕਰਾਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਸਰਪੰਚਾਂ, ਪੰਚਾਂ ਅਤੇ ਪਾਰਟੀ ਵਰਕਰਾਂ ਦੀਆਂ ਮੁਸ਼ਕਲਾਂ ਅਤੇ ਆ ਰਹੀਆਂ ਦਿਕ਼ਤਾਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਬਾਰੇ ਧਿਆਨ ਨਾਲ ਜਾਣਕਾਰੀ ਪ੍ਰਾਪਤ ਕੀਤੀ। ਵਰਕਰਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਉਨ੍ਹਾਂ ਨੇ ਗੰਭੀਰਤਾ ਨਾਲ ਸੁਣਦਿਆਂ ਉਚਿਤ ਹੱਲ ਦਾ ਭਰੋਸਾ ਦਿਵਾਇਆ।
ਇਹ ਵੀ ਪੜ੍ਹੋ: CM Punjab: ਮੁੱਖ ਮੰਤਰੀ ਮਾਨ ਦੇ ਕੇਂਦਰ ਨੂੰ ਵੱਡੇ ਸਵਾਲ, ਕੀ ਪੰਜਾਬ ਦੇ ਨੌਜਵਾਨ 22 ਸਾਲ ਦੀ ਉਮਰ ’ਚ ਹੋਣਗੇ ਰਿਟਾਇਰਡ
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਾਰਟੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਸੁਰੱਖਿਆ, ਸਨਮਾਨ ਅਤੇ ਸੁਵਿਧਾਵਾਂ ਯਕੀਨੀ ਬਣਾਉਣਾ ਸਰਕਾਰ ਅਤੇ ਪਾਰਟੀ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਵਰਕਰਾਂ ਦੀ ਆਵਾਜ਼ ਸਿੱਧੀ ਸਰਕਾਰ ਤੱਕ ਪਹੁੰਚੇ, ਇਸ ਲਈ ਉਹ ਖੁਦ ਉਨ੍ਹਾਂ ਨੂੰ ਮਿਲਣ ਆਏ ਹਨ। ਇਸ ਦੌਰਾਨ ਪਿੰਡ ਦੇ ਵਿਕਾਸ ਨਾਲ ਸੰਬੰਧਿਤ ਮਸਲਿਆਂ, ਸਰਕਾਰੀ ਸਕੀਮਾਂ ਦੇ ਲਾਭ, ਨੌਜਵਾਨਾਂ, ਕਿਸਾਨਾਂ ਅਤੇ ਮਹਿਲਾਵਾਂ ਦੀ ਭਲਾਈ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਪੀਕਰ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ। ਇਸ ਮੌਕੇ ਗੁਰਜਿੰਦਰ ਸਿੰਘ ਪੱਕਾ, ਬੱਬੂ ਪੱਕਾ, ਗੁਰਮੀਤ ਸਿੰਘ ਧੂੜਕੋਟ, ਸੇਵਕ ਸਿੰਘ ਧੂੜਕੋਟ, ਸਰਬਜੀਤ ਸਿੰਘ ਸਰਪੰਚ, ਜਸਵੰਤ ਸਿੰਘ, ਮਲਕੀਤ ਸਿੰਘ, ਸੇਵਕ ਸਿੰਘ, ਸੀਪਾ ਸਰਪੰਚ, ਅਭੈ ਢਿੱਲੋਂ, ਹਰਵਿੰਦਰ ਨੱਥੇਆਲਾ, ਜਗਜੀਤ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ। Punjab Speaker Meeting














