Faridkot News: ਸਪੀਕਰ ਸੰਧਵਾਂ ਵੱਲੋਂ ਪਿੰਡ ਪੱਕਾ ਵਿਖੇ ਬਣ ਰਹੇ ਖੇਡ ਸਟੇਡੀਅਮ ਦੇ ਕੰਮ ਦਾ ਨਿਰੀਖਣ

Sach Kahoon Punjabi Desk Picture
Published On

 Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਪੱਕਾ ਵਿਖੇ ਲਗਭਗ 54 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਖੇਡ ਸਟੇਡੀਅਮ ਦੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਕੰਮ ਨੂੰ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਗੱਲਬਾਤ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਨਾਲ ਪੰਜਾਬ ਤਰੱਕੀ ਦੀਆਂ ਨਵੀਆਂ ਮੰਜਿਲਾਂ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Weather Update: ਐਨਸੀਆਰ ’ਚ ਮੌਸਮ ਦਾ ਬਦਲਿਆ ਮਿਜਾਜ, ਭਾਰੀ ਮੀਂਹ ਅਤੇ ਤੂਫਾਨ ਦੀ ਸੰਭਾਵਨਾ

ਉਨ੍ਹਾਂ ਹੋਰ ਦੱਸਿਆ ਕਿ ਪਿੰਡ ਪੱਕਾ ਤੋਂ ਇਲਾਵਾ ਹਲਕਾ ਕੋਟਕਪੂਰਾ ਵਿੱਚ 27 ਹੋਰ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਆਧੁਨਿਕ ਸੁਵਿਧਾਵਾਂ ਜਿਵੇਂ ਕਿ ਲਾਈਟਾਂ, ਪਾਣੀ ਦੀਆਂ ਪਾਈਪਾਂ, ਬਾਥਰੂਮ ਅਤੇ ਹੋਰ ਜ਼ਰੂਰੀ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦੇ ਤਹਿਤ ਲੋਕਾਂ ਨੂੰ ਮੁਫ਼ਤ ਬਿਜਲੀ, ਮੁਫ਼ਤ ਸਿਹਤ ਸਹੂਲਤਾਂ, ਬੱਸ ਕਿਰਾਏ ਵਿੱਚ ਰਾਹਤ, ਸਰਕਾਰੀ ਸਕੂਲਾਂ ਵਿੱਚ ਮੁਫ਼ਤ ਸਿੱਖਿਆ ਅਤੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਨਾਲ ਲੋਕਾਂ ਨੂੰ ਹਰ ਮਹੀਨੇ ਲਗਭਗ 14 ਹਜ਼ਾਰ ਰੁਪਏ ਤੱਕ ਦਾ ਸਿੱਧਾ ਲਾਭ ਮਿਲ ਰਿਹਾ ਹੈ। ਇਸ ਮੌਕੇ ਸ. ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ, ਸ. ਸੁਖਵੰਤ ਸਿੰਘ ਪੱਕਾ, ਸ੍ਰੀ ਗੈਰੀ ਵੜਿੰਗ, ਸਰਪੰਚ ਗੁਰਸੇਵਕ ਸਿੰਘ, ਬੱਬੂ ਸੇਖੋਂ, ਸੀਪਾ ਸਰਾਂ,ਪਰਗਟ ਸਿੰਘ,ਲਵਪ੍ਰੀਤ ਸ਼ਰਮਾ,ਗੁਰਮੀਤ ਸਿੰਘ ,ਨਿਸ਼ਾਨ ਸਿੰਘ,ਨਿਰਮਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। Faridkot News

About The Author

Related Posts