ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਗਲਤ ਸ਼ਬਦਾਵਲੀ ਬੋਲਣ ਦੇ ਦੋਸ਼ ‘ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਸਾਹਮਣੇ ਸੁਖਬੀਰ ਬਾਦਲ ਨੂੰ 6 ਫਰਵਰੀ ਨੂੰ ਤਲਬ ਹੋਣ ਦੇ ਹੁਕਮ ਦਿੱਤੇ ਗਏ ਹਨ। ਸੁਖਬੀਰ ਬਾਦਲ ਨੂੰ 15 ਦਿਨਾਂ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਕਮੇਟੀ ਨੇ ਸੁਖਬੀਰ ਬਾਦਲ ਨੂੰ ਉਸ ਸਮੇਂ ਤਲਬ ਕੀਤਾ ਹੈ, ਜਦੋਂ ਸੂਬੇ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਗਤੀਵਿਧੀਆਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜੂਨ, 2017 ‘ਚ ਇਕ ਪ੍ਰੈਸ ਕਾਨਫਰੰਸ ਦੌਰਾਨ ਸੁਖਬੀਰ ਬਾਦਲ ਨੇ ਵਿਧਾਨ ਸਭਾ ਸਪੀਕਰ ਨੂੰ ‘ਗੁੰਡਾ ਕੇ. ਪੀ.’ ਕਹਿ ਕੇ ਸੰਬੋਧਨ ਕੀਤਾ ਸੀ, ਜਿਸ ਤੋਂ ਬਾਅਦ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਨੇ ਵਿਧਾਨ ਸਭਾ ‘ਚ ਵਿਸ਼ੇਸ਼ ਅਧਿਕਾਰ ਹਣਨ ਦਾ ਪ੍ਰਸਤਾਵ ਰੱਖਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।