ਚੋਣ ਵਾਅਦਿਆਂ ਨੂੰ ਲੈ ਕੇ ਹੋਈ ਚਰਚਾ
- ਅਰਵਿੰਦ ਕੇਜਰੀਵਾਲ ਦੇ ਰਿਹਾਇਸ਼ ’ਤੇ ਹੋਈ ਮੀਟਿੰਗ
- ਖਜ਼ਾਨਾ ਮੰਤਰੀ ਹਰਪਾਲ ਚੀਮਾ ਵੀ ਰਹੇ ਮੌਜ਼ੂਦ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Mann) ਨੇ ਅੱਜ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਵਿਖੇ ਹੋਈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਕੇਜਰੀਵਾਲ ਨਾਲ ਪੰਜਾਬ ਦੇ ਚੋਣ ਵਾਅਦਿਆਂ ’ਤੇ ਚਰਚਾ ਕੀਤੀ।
ਇਸ ਮੀਟਿੰਗ ’ਚ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਵੀ ਮੌਜੂਦ ਰਹੇ। ਭਗੰਵਤ ਮਾਨ (CM Mann) ਨੇ ਗੱਲਬਾਤ ਤੋਂ ਬਾਅਦ ਕਿਹਾ ਕਿ ਛੇਤੀ ਹੀ ਪੰਜਾਬ ਦੋ ਲੋਕਾਂ ਨੂੰ ਚੰਗੀ ਖਬਰ ਮਿਲੇਗੀ। ਭਗਵੰਤ ਮਾਨ ਦੇ ਇਸ ਬਿਆਨ ਤੋਂ ਜਾਪਦਾ ਹੈ ਕਿ ਉਹ ਜ਼ਰੂਰ ਕੋਈ ਵੱਡਾ ਐਲਾਨ ਕਰਨਗੇ। ਚਰਚਾ ਇਹ ਵੀ ਹੈ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ’ਚ ਮੁਫਤ ਬਿਜਲੀ ਦੇਣ ਦਾ ਜੋ ਵਾਅਦਾ ਕੀਤਾ ਸੀ ਉਸ ’ਤੇ ਗੱਲਬਾਤ ਜ਼ਰੂਰ ਹੋਈ ਹੋਵੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਰਾਸ਼ਰਟਪਤੀ ਰਾਮਨਾਥ ਕੋਵਿੰਦ ਤੇ ਉੁੁਪ ਰਾਸ਼ਟਰਪਤੀ ਵੈਕੱਈਆ ਨਾਇਡੂ ਨਾਲ ਮੁਲਾਕਾਤ ਕੀਤੀ ਸੀ।
ਪੰਜਾਬ ਦੇ ਲੋਕਾਂ ਨੂੰ ਮਿਲ ਸਕਦਾ ਹੈ ਮੁਫਤ ਬਿਜਲੀ ਦਾ ਤੋਹਫਾ
ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਛੇਤੀ ਹੀ ਚੰਗੀ ਖਬਰ ਮਿਲਣ ਵਾਲੀ ਹੈ। ਇਸ ਤੋਂ ਅੰਦਾਜਾ ਲਾਇਆ ਜਾ ਸਕਦਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਮੁਫਤ ਬਿਜਲੀ ਦਾ ਤੋਹਫਾ ਮਿਲ ਸਕਦਾ ਹੈ । ਇਸ ਸਮੇਂ ਪੰਜਾਬ ਦੇ ਲੋਕ ਵੀ ਮੁਫਤ ਬਿਜਲੀ ਮੰਗ ਕਰ ਰਹੇ ਹਨ। ਇਹ ਦੱਸਣਯੋਗ ਹੈ ਕਿ ਕੇਜਰੀਵਾਲ ਨਾਲ ਮੁਲਾਕਾਤ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ