ਕੈਂਪਾਂ ਵਿੱਚ ਆਮ ਲੋਕਾਂ ਨੂੰ ਮਿਲਣਗੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 43 ਸੇਵਾਵਾਂ : ਡਿਪਟੀ ਕਮਿਸ਼ਨਰ
(ਅਨਿਲ ਲੁਟਾਵਾ) ਅਮਲੋਹ। ਆਮ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਨਾ ਮਾਰਨੇ ਪੈਣ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਅੱਜ ਅਮਲੋਹ ਦੇ ਪਿੰਡ ਸਮਸ਼ਪੁਰ ਵਿਖੇ ਲਗਾਏ ਕੈਂਪ ਦਾ ਜਾਇਜ਼ਾ ਲੈਣ ਮੌਕੇ ਦਿੱਤੀ। (Government Scheme )
ਇਹ ਵੀ ਪੜ੍ਹੋ: ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵੱਡੀ ਖੁਸ਼ਖਬਰੀ
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ’ਚ ਨਾਂਅ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। Government Scheme
43 ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਾਪਤ ਕੀਤੀਆਂ ਜਾਣਗੀਆਂ (Government Scheme )
ਉਨ੍ਹਾਂ ਦੱਸਿਆ ਕਿ ਇਹ ਕੈਂਪ ਰੋਜ਼ਾਨਾਂ 4 ਪਿੰਡਾਂ ਤੇ ਵਾਰਡਾਂ ਦੇ ਕਲਸਟਰ ਬਣਾ ਕੇ ਲਗਾਏ ਜਾ ਰਹੇ ਹਨ। ਉਨ੍ਹਾਂ ਇਸ ਕੈਂਪ ਵਿੱਚ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਘਰ-ਘਰ ਜਾ ਕੇ ਦੇਣੀਆਂ ਸ਼ੁਰੂ ਕੀਤੀਆਂ ਗਈਆਂ 43 ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਾਪਤ ਕੀਤੀਆਂ ਜਾਣਗੀਆਂ ਜੋ ਕਿ 1076 ਨੰਬਰ ’ਤੇ ਕਾਲ ਕਰਕੇ ਬੁੱਕ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਇਨ੍ਹਾਂ ਕੈਂਪਾਂ ਵਿੱਚ ਪਹੁੰਚਣ। ਇਸ ਮੌਕੇ ਉਨ੍ਹਾਂ ਦੇ ਨਾਲ ਐਸੀਡੀਐਮ ਅਮਲੋਹ ਗੁਰਵਿੰਦਰ ਸਿੰਘ ਜੋਹਲ ਅਤੇ ਬੀ.ਡੀ.ਪੀ.ਓ. ਅਮਲੋਹ ਮੋਹਿਤ ਕਲਿਆਣ ਵੀ ਮੌਜੂਦ ਸਨ।