ਫਿਰੋਜਪੁਰ (ਸੱਤਪਾਲ ਥਿੰਦ)। ਮਿਸ ਏਕਤਾ ਉੱਪਲ ਚੀਫ ਜੁਡੀਸੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਅਥਾਰਟੀ ਫਿਰੋਜਪੁਰ ਵੱਲੋਂ ਅੱਜ ਭਗਤ ਪੂਰਨ ਸਿੰਘ ਡੈਫ ਐਂਡ ਡੰਬ ਸਕੂਲ (ਗੂੰਗੇ ਅਤੇ ਬੋਲੇ ਬੱਚਿਆਂ ਦਾ ਸਕੂਲ) ਦਾ ਦੌਰਾ ਕੀਤਾ ਗਿਆ। ਇਸ ਤੋਂ ਇਲਾਵਾ ਮੈਡਮ ਏਕਤਾ ਉੱਪਲ, ਚੀਫ ਜੁਡੀਸੀਅਲ ਮੈਜਿਸਟ੍ਰੇਟ-ਸਕੱਤਰ ਵੱਲੋਂ ਸਕੂਲ ਦੇ ਬੱਚਿਆਂ ਦੇ ਪੇਂਟਿੰਗ ਅਤੇ ਲੇਖ ਮੁਕਾਬਲੇ ਕਰਵਾ ਕੇ ਉਨ੍ਹਾਂ ਵਿੱਚੋਂ ਅਵੱਲ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। (Special children)
ਇਸ ਤੋਂ ਇਲਾਵਾ ਜੱਜ ਸਾਹਿਬ ਵੱਲੋਂ ਸਕੂਲ ਦੇ ਵਿਦਿਆਰਥੀ ਬਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਰੈਸਲਿੰਗ ਸੀਨੀਅਰ 61 ਕਿਲੋ ਵਿੱਚ ਪਹਿਲਾ ਸਥਾਨ ਪ੍ਰਾਪਤ, ਸੁਮੀਰ ਸਿੰਘ ਪੁੱਤਰ ਅਨਿਲ ਕੁਮਾਰ ਰੈਸਲਿੰਗ ਸੀਨੀਅਰ 57 ਕਿਲੋ ਵਿੱਚ ਪਹਿਲਾ ਸਥਾਨ ਅਤੇ ਓਪਨ ਨੈਸ਼ਨਲ ਡਾਈਕਵਾਂਡੋ ਚੈਂਪੀਅਨਸ਼ਿਪ ਮਥੁਰਾ ਵਿਖੇ ਸੰਗਠਨ ਵੱਲੋਂ ਕਰਵਾਏ ਡਰੀਮ ਕੈਂਪ ਵਿੱਚ ਵਿਦਿਆਰਥਣ ਮਾਨਵੀ ਨੇ ਸੋਨੇ ਦਾ ਤਗਮਾ ਪ੍ਰਾਪਤ, ਦੀ ਹੌਸਲਾ ਹਫਜਾਈ ਕੀਤੀ ਅਤੇ ਉਹਨਾਂ ਨੂੰ ਭਵਿੱਖ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ : ਸਰਦੂਲਗੜ੍ਹ ਪੁਲਿਸ ਨੇ ਕੁਝ ਘੰਟਿਆਂ ’ਚ ਹੀ ਚੋਰ ਨੂੰ ਸਮਾਨ ਸਮੇਤ ਕੀਤਾ ਗ੍ਰਿਫਤਾਰ
ਸਬੰਧਤ ਗੇਮਾਂ ਦੀ ਤਿਆਰੀ ਵਿੱਚ ਕੋਚ ਸ੍ਰੀ ਸੁਰਿੰਦਰ ਸਿੰਘ ਕੰਬੋਜ ਅਤੇ ਪੰਕਜ ਚੌਰਸੀਆ ਦਾ ਜੱਜ ਸਾਹਿਬ ਵੱਲੋਂ ਧੰਨਵਾਦ ਕੀਤਾ ਗਿਆ ਕਿ ਉਨ੍ਹਾਂ ਨੇ ਇਹਨਾਂ ਬੱਚਿਆਂ ਨੂੰ ਵੀ ਦੂਜੇ ਬੱਚਿਆਂ ਵਾਂਗ ਅੱਗੇ ਵਧਣਾ ਸਿਖਾਇਆ। ਇਸ ਮੌਕੇ ਜੱਜ ਸਾਹਿਬ ਨੇ ਸਕੂਲ ਦੇ ਬੱਚਿਆਂ ਨਾਲ ਵਿਸ਼ੇਸ਼ ਪ੍ਰੋਗਰਾਮ ਰੱਖਿਆ ਜਿਸ ਵਿੱਚ ਉਨ੍ਹਾਂ ਨੇ ਬੱਚਿਆਂ ਨਾਲ ਉਨ੍ਹਾਂ ਦੇ ਇਸਾਰਿਆਂ ਦੀ ਭਾਸ਼ਾ ਵਿੱਚ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ । ਇਸ ਮੌਕੇ ਇਸ ਸਕੂਲ ਦੇ ਹੈੱਡ ਟੀਚਰ ਮਿਸ ਹਰਵਿੰਦਰ ਕੌਰ ਵੀ ਜੱਜ ਸਾਹਿਬ ਦੇ ਨਾਲ ਬੱਚਿਆਂ ਦੀ ਵਾਰਤਾਲਾਪ ਲਈ ਸਹਾਇਤਾ ਕੀਤੀ। ਇਸ ਦੇ ਨਾਲ ਹੀ ਜੱਜ ਸਾਹਿਬ ਨੇ ਬੱਚਿਆਂ ਦੀਆਂ ਮੁਸ਼ਕਿਲਾਂ ਸੁਣੀਆਂ।