Saanjh Relief Center: ਸਪੈਸ਼ਲ ਡੀਜੀਪੀ ਗੁਰਪ੍ਰੀਤ ਦਿਓ ਨੇ ਸਿਵਲ ਹਸਪਤਾਲ ਵਿਖੇ ਸੂਬੇ ਦੇ ਤੀਜੇ ਸਾਂਝ ਰਾਹਤ ਕੇਂਦਰ ਦਾ ਕੀਤਾ ਉਦਘਾਟਨ

Saanjh Relief Center
ਫ਼ਤਹਿਗੜ੍ਹ ਸਾਹਿਬ :ਸਪੈਸ਼ਲ ਡੀਜੀਪੀ ਗੁਰਪ੍ਰੀਤ ਦਿਓ ਸਿਵਲ ਹਸਪਤਾਲ ਵਿਖੇ ਸੂਬੇ ਦੇ ਤੀਜੇ ਸਾਂਝ ਰਾਹਤ ਕੇਂਦਰ ਦਾ ਉਦਘਾਟਨ ਕਰਨ ਮੌਕੇ। ਤਸਵੀਰ : ਅਨਿਲ ਲੁਟਾਵਾ

ਪੰਜਾਬ ਪੁਲਿਸ ਔਰਤਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ : ਸਪੈਸ਼ਲ ਡੀਜੀਪੀ ਗੁਰਪ੍ਰੀਤ ਦਿਓ  

Saanjh Relief Center: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਘਰੇਲੂ ਹਿੰਸਾ ਤੋਂ ਪੀੜ੍ਹਤ ਔਰਤਾਂ ਨੂੰ ਪੁਲਿਸ ਸਹਾਇਤਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਸਮਾਜ ਸੇਵੀ ਸੰਸਥਾ ‘ਨਈ ਸ਼ੁਰੂਆਤ’ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਦੇ ਐਮਰਜੈਸੀ ਵਾਰਡ ਵਿਖੇ ਸੂਬੇ ਦੇ ਤੀਜੇ ਸਾਂਝ ਰਾਹਤ ਕੇਂਦਰ ਦਾ ਉਦਘਾਟਨ ਕੀਤਾ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ- ਕਮ- ਸੀਜੀਐਮ ਅਸ਼ੋਕ ਕੁਮਾਰ ਚੌਹਾਨ, ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ, ਐਸਪੀ (ਐਚ) ਹਰਵੰਤ ਕੌਰ ਵੀ ਹਾਜ਼ਰ ਸਨ।

ਇਸ ਮੌਕੇ ਸਾਦੇ ਤੇ ਭਰਵੇਂ ਸਮਾਗਮ ਨੂੰ ਸੰਬੋਧਨ ਕਰਦਿਆਂ ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਪੰਜਾਬ ਪੁਲਿਸ, ਔਰਤਾਂ ਨੂੰ ਸਮਾਜ ਅੰਦਰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤੇ ਸਮਾਜ ਵਿੱਚੋਂ ਔਰਤਾਂ ਨਾਲ ਹੁੰਦੇ ਅਪਰਾਧਾਂ ਨੂੰ ਖਤਮ ਕਰਨਾ ਪੁਲਿਸ ਦੀ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਅਕਸਰ ਘਰੇਲੂ ਹਿੰਸਾ ਤੋਂ ਪੀੜ੍ਹਤ ਔਰਤਾਂ ਪੁਲਿਸ ਸਹਾਇਤਾ ਲੈਣ ਪ੍ਰਤੀ ਵਧੇਰੇ ਜਾਗਰੂਕ ਨਹੀਂ ਹੁੰਦੀਆਂ ਜਿਸ ਦੇ ਬਾਅਦ ਵਿੱਚ ਗੰਭੀਰ ਨਤੀਜੇ ਵੀ ਨਿਕਲੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਘਰੇਲੂ ਹਿੰਸਾ ਤੋਂ ਪੀੜ੍ਹਤ ਔਰਤਾਂ ਨੂੰ ਪੁਲਿਸ ਸਹਾਇਤਾ ਲੈਣ ਵਿੱਚ ਸਹਾਇਤਾ ਕਰਨ ਦੇ ਮੰਤਵ ਨਾਲ ਪੰਜਾਬ ਪੁਲਿਸ ਨੇ ਇੰਦੋਰ ਦੀ ਸਮਾਜ ਸੇਵੀ ਸੰਸਥਾ ‘ਨਈ ਸ਼ੁਰੂਆਤ’ ਦੇ ਸਹਿਯੋਗ ਨਾਲ ਸੂਬੇ ਵਿੱਚ ਸਾਂਝ ਰਾਹਤ ਕੇਂਦਰ ਖੋਲ੍ਹਣ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ: Sidhu MooseWala: ਸਿੱਧੂ ਮੂਸੇਵਾਲਾ ਦੀ ਬਰਸੀ ਤੋਂ ਪਹਿਲਾਂ, ਪਿਤਾ ਬਲਕੌਰ ਸਿੰਘ ਨੇ ਕੀਤਾ ਵੱਡਾ ਐਲਾਨ

ਗੁਰਪ੍ਰੀਤ ਕੌਰ ਦਿਓ ਨੇ ਦੱਸਿਆ ਕਿ ਪੁਲਿਸ ਨੇ ਸਮਾਜ ਸੇਵੀ ਸੰਸਥਾ ਨਈ ਸ਼ੁਰੂਆਤ ਦੇ ਸਹਿਯੋਗ ਨਾਲ 25 ਅਪਰੈਲ 2024 ਨੂੰ ਸਾਂਝ ਰਾਹਤ ਕੇਂਦਰ ਦਾ ਪਾਇਲਟ ਪ੍ਰੋਜੈਕਟ ਸਿਵਲ ਹਸਪਤਾਲ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਸ਼ੁਰੂ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦਾ ਵਿਜ਼ਨ, ਘਰੇਲੂ ਹਿੰਸਾ ਦੇ ਪੀੜਤਾ ਦੀ ਪਛਾਣ ਕਰਨਾ ਅਤੇ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੇ ਭਵਿੱਖ ਦੇ ਜੀਵਨ ਬਾਰੇ ਫੈਸਲਾ ਲੈਣ ਦੇ ਸਮਰੱਥ ਬਣਾਉਣ ਲਈ ਜ਼ਰੂਰੀ ਮਨੋ- ਸਮਾਜਿਕ- ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ ਹੈ।

ਉਨ੍ਹਾਂ ਕਿਹਾ ਕਿ ਇਹ ਪੀੜਤਾਂ ਨੂੰ ਹਿੰਸਾ-ਮੁਕਤ ਜੀਵਨ ਜਿਊਣ ਲਈ ਜ਼ਰੂਰੀ ਸਰੋਤਾਂ ਅਤੇ ਸੇਵਾਵਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਮੁਹਾਲੀ ਦੇ ਸਲਾਹਕਾਰਾਂ ਨੇ ਪਿਛਲੇ ਕੁਝ ਮਹੀਨਿਆਂ ਵਿੱਚ ਘਰੇਲੂ ਹਿੰਸਾ ਦੇ ਲਗਭਗ 157 ਮਾਮਲਿਆਂ ਦੀ ਪਛਾਣ ਕੀਤੀ ਹੈ ਅਤੇ ਉਨ੍ਹਾਂ ਦਾ ਹੱਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਾਇਲਟ ਪੜਾਅ ਦੀ ਸਫਲਤਾ ਦੇ ਆਧਾਰ ’ਤੇ, ਦੂਜਾ ਸਾਂਝ ਰਾਹਤ ਪ੍ਰੋਜੈਕਟ 20 ਮਾਰਚ 2025 ਨੂੰ ਭਗਵਾਨ ਮਹਾਂਵੀਰ ਸਿਵਲ ਹਸਪਤਾਲ, ਲੁਧਿਆਣਾ ਦੇ ਐਮਰਜੈਂਸੀ ਵਾਰਡ ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਸਿਵਲ ਹਸਪਤਾਲ, ਲੁਧਿਆਣਾ ਦੇ ਸਲਾਹਕਾਰਾਂ ਨੇ ਸ਼ੁਰੂਆਤ ਦੀ ਮਿਤੀ ਤੋਂ ਲੈ ਕੇ ਹੁਣ ਤੱਕ ਲਗਭਗ 52 ਘਰੇਲੂ ਹਿੰਸਾ ਦੇ ਮਾਮਲਿਆਂ ਦੀ ਪਛਾਣ ਕੀਤੀ। Saanjh Relief Center

ਪੀੜਤਾਂ ਨੂੰ ਸਹਾਇਤਾ ਅਤੇ ਸਲਾਹ ਪ੍ਰਦਾਨ ਕਰਨ ਲਈ ਦੋ ਸਲਾਹਕਾਰਾਂ ਨੂੰ ਨਿਯੁਕਤ

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਦੇ ਸਾਂਝ ਰਾਹਤ ਸੈਂਟਰ ਵਿਖੇ ਸਹਾਇਤਾ ਦੀ ਮੰਗ ਕਰਨ ਵਾਲੀਆਂ ਘਰੇਲੂ ਹਿੰਸਾ ਪੀੜਤਾਂ ਨੂੰ ਸਹਾਇਤਾ ਅਤੇ ਸਲਾਹ ਪ੍ਰਦਾਨ ਕਰਨ ਲਈ ਦੋ ਸਲਾਹਕਾਰਾਂ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸਮਾਜ ਸੇਵੀ ਸੰਸਥਾ ਨਈ ਸ਼ੁਰੂਆਤ ਦੇ ਅਮੁਲਿਆ, ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ,ਡਿਪਟੀ ਮੈਡੀਕਲ ਕਮਿਸ਼ਨਰ ਡਾ.ਸਰਿਤਾ, ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।