ਉਪ ਰਾਸ਼ਟਰਪਤੀ ਅਤੇ ਸਾਬਕਾ ਪ੍ਰਧਾਨ ਮੰਤਰੀ ਨੇ ਭੇਜਿਆ ਸੱਦੇ ਪੱਤਰ ਦਾ ਜੁਆਬ
ਪੰਜਾਬ ਸਰਕਾਰ ਅਤੇ ਵਿਧਾਨ ਸਭਾ ਵਲੋਂ ਹੁਣ ਮੁੱਖ ਮੰਤਰੀ ਅਤੇ ਰਾਜਪਾਲ ਤੱਕ ਹੀ ਸੀਮਤ ਕੀਤਾ ਜਾ ਰਿਹੈ ਸਮਾਗਮ
ਅਸ਼ਵਨੀ ਚਾਵਲਾ, ਚੰਡੀਗੜ। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇ ਪ੍ਰਕਾਸ਼ ਪੁਰਬ ਦੇ ਖ਼ਾਸ ਮੌਕੇ ’ਤੇ ਸੱਦੇ ਗਏ ਵਿਧਾਨ ਸਭਾ ਦੇ ਇੱਕ ਰੋਜ਼ਾ ਸਪੈਸ਼ਲ ਇਜਲਾਸ ਵਿੱਚ ਹੀ ਸਪੈਸ਼ਲ ਮਹਿਮਾਨ ਨਹੀਂ ਆ ਰਹੇ ਹਨ। ਪੰਜਾਬ ਸਰਕਾਰ ਅਤੇ ਪੰਜਾਬ ਵਿਧਾਨ ਸਭਾ ਵੱਲੋਂ ਦੇਸ਼ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸੱਦਾ ਪੱਤਰ ਭੇਜਿਆ ਗਿਆ ਸੀ ਪਰ ਇਨਾਂ ਦੋਵਾਂ ਖ਼ਾਸ ਮਹਿਮਾਨਾਂ ਵਲੋਂ ਹੁਣ ਤੱਕ ਸਰਕਾਰ ਜਾਂ ਫਿਰ ਵਿਧਾਨ ਸਭਾ ਨੂੰ ਆਉਣ ਸਬੰਧੀ ਕੋਈ ਸੁਨੇਹਾ ਨਹੀਂ ਭੇਜਿਆ ਗਿਆ ਹੈ ਹੁਣ ਇਨਾਂ ਦੋਹੇ ਮਹਿਮਾਨਾਂ ਦੇ ਆਉਣ ਹੁਣ ਕੋਈ ਉਮੀਦ ਵੀ ਨਹੀਂ ਹੈ। ਜਿਸ ਕਰਕੇ ਇਸ ਸਪੈਸ਼ਲ ਇਜਲਾਸ ਵਿੱਚ ਵਿਧਾਨ ਸਭਾ ਅਤੇ ਸਰਕਾਰ ਵੱਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਤੱਕ ਹੀ ਸੀਮਤ ਕੀਤਾ ਜਾ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ