ਪੰਜਾਬ ’ਚ ਇਸ ਦਿਨ ਲਈ ਸਪੈਸ਼ਲ ਛੁੱਟੀ ਦਾ ਐਲਾਨ

Holiday Announcement

ਚੰਡੀਗੜ੍ਹ। ਪੰਜਾਬ ਵਿੱਚ ਕੰਮ ਕਰਨ ਵਾਲੇ ਹਿਮਾਲਚ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਰਟਾਂ ਨੂੰ 1 ਜੂਨ 2024 ਨੂੰ ਚੋਣਾਂ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਜੰਮੂ ਕਸ਼ਮੀਰ ਤੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ’ਚ ਵੋਟਿੰਗ ਵਾਲੇ ਦਿਨ ਭਾਵ 19 ਅਪਰੈਲ 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਰਹੇਗੀ। (Special Holiday)

ਇਸ ਬਾਬਤ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ’ਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਯੂਟੀ ਚੰਡੀਗਡ੍ਹ ਅਤੇ ਹਿਮਾਚਲ ਪ੍ਰਦੇਸ਼ ਦਾ ਵੋਟਰ ਹੈ ਤਾਂ ਉਹ ਆਪਣੀ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 1 ਜੂਨ 2024 ਦਿਨ ਸ਼ਨਿੱਚਰਵਾਰ ਨੂੰ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। (Special Holiday)

Special Holiday

ਇਸੇ ਤਰ੍ਹਾਂ ਜੰਮੂ ਕਸ਼ਮੀਰ ਅਤੇ ਰਾਜਥਸਾਨ ਦੇ ਵੋਰਟਾਂ ਨੂੰ ਇਨ੍ਹਾਂ ਸੂਬਿਆਂ ਵਿੱਚ ਚੋਣਾਂ ਵਾਲੇ ਦਿਨ ਭਾਵ 19 ਅਪਰੈਲ 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਰਾਜਸਥਾਨ ਅਤੇ ਜੰਮੂ ਕਸ਼ਮੀਰ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰ ਕੇ ਸਬੰਧਤ ਅਥਾਰਟੀ ਤੋਂ ਮਿਤੀ 19 ਅਪਰੈਲ 2024 ਸ਼ੁੱਕਰਵਾਰ ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

Also Read : ਪੰਜਾਬੀਆਂ ਨੂੰ ਬਿਜਲੀ ਦਰਾਂ ‘ਚ ਰਾਹਤ, ਇਸ ਤਰ੍ਹਾਂ ਹੋਵੇਗਾ ਫ਼ਾਇਦਾ

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 01-06-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਜੰਮੂ ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 19-04-2024 ਨੂੰ ਅਦਾਇਗੀਯੋਗ ਛੁੱਟੀ ਐਲਾਨ ਕੀਤੀ ਗਈ ਹੈ।

ਇਸ ਤੋਂ ਇਲਾਵਾ 19 ਅਪ੍ਰੈਲ ਨੂੰ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਠਾਨਕੋਟ, ਫਾਜ਼ਿਲਕਾ ਤੇ ਮੁਕਤਸਰ ਸਾਹਿਬ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਰਹੇਗੀ ਤੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।