ਅਰੋੜਬੰਸ ਸਭਾ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵਿਸ਼ੇਸ਼ ਸਨਮਾਨ ਕੱਲ੍ਹ

Kultar Singh Sandhwan

ਅਰੋੜਬੰਸ ਸਭਾ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਦਾ ਵਿਸ਼ੇਸ਼ ਸਨਮਾਨ ਕੱਲ੍ਹ

ਕੋਟਕਪੂਰਾ,  (ਸੁਭਾਸ਼ ਸ਼ਰਮਾ)। ਪੰਜਾਬ ਵਿਧਾਨ ਸਭਾ ਦੇ 16ਵੇਂ ਸਪੀਕਰ ਬਣੇ ਸਥਾਨਕ ਵਿਧਾਇਕ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਦਾ ਅਰੋੜਬੰਸ ਸਭਾ ਕੋਟਕਪੂਰਾ ਦੇ ਪ੍ਰਧਾਨ ਮਨਿੰਦਰ ਸਿੰਘ ਮਿੰਕੂ ਮੱਕੜ ਅਤੇ ਜਨਰਲ ਸਕੱਤਰ ਸੁਰਜੀਤ ਸਿੰਘ ਘੁਲਿਆਣੀ ਸਮੇਤ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਸਨਮਾਨ ਕਰਨ ਦਾ ਫੈਸਲਾ ਕੀਤਾ ਹੈ। ਸਥਾਨਕ ਜੈਤੋ ਸੜਕ ’ਤੇ ਸਥਿੱਤ ਅਰੋੜਬੰਸ ਧਰਮਸ਼ਾਲਾ ਵਿਖੇ 7 ਅਪਰੈਲ ਦਿਨ ਵੀਰਵਾਰ ਨੂੰ ਸਵੇਰੇ 10:00 ਵਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਸਮੁੱਚੀ ਅਰੋੜਾ ਬਰਾਦਰੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।

ਸਭਾ ਦੇ ਸਰਪ੍ਰਸਤ ਮਾ. ਹਰਨਾਮ ਸਿੰਘ ਨੇ ਦੱਸਿਆ ਕਿ ਗਿਆਨੀ ਜ਼ੈਲ ਸਿੰਘ ਜੀ ਨੇ ਰਾਸ਼ਟਰਪਤੀ ਦੇ ਉੱਚ ਅਹੁਦੇ ਤੱਕ ਪਹੁੰਚਣ ਦੀ ਕਾਬਲੀਅਤ ਦਿਖਾਈ ਤੇ ਹੁਣ ਉਹਨਾਂ ਦੇ ਹੀ ਪਰਿਵਾਰ ਦੇ ਨੌਜਵਾਨ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਦੇ ਸਪੀਕਰ ਦੇ ਅਹੁਦੇ ਤੱਕ ਪਹੁੰਚਣ ਦੀ ਪ੍ਰਾਪਤ ਨਾਲ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵਸਨੀਕਾਂ ਵਿੱਚ ਖੁਸ਼ੀ ਦਾ ਮਾਹੌਲ ਪੈਦਾ ਹੋਣਾ ਸੁਭਾਵਿਕ ਹੈ। ਅਰੋੜਬੰਸ ਸਭਾ ਵੱਲੋਂ ਚਲਾਏ ਜਾ ਰਹੇ ਭਾਈ ਆਸਾ ਸਿੰਘ ਯਾਦਗਾਰੀ ਕੰਨਿਆ ਕੰਪਿਊਟਰ ਸੈਂਟਰ ਦੇ ਮੈਨੇਜਿੰਗ ਡਾਇਰੈਕਟਰ ਮੋਹਨ ਲਾਲ ਗੁਲਾਟੀ ਨੇ ਦੱਸਿਆ ਕਿ ਉਕਤ ਪ੍ਰੋਗਰਾਮ ਸਥਾਨਕ ਪੁਰਾਣੀ ਦਾਣਾ ਮੰਡੀ ਵਿਖੇ ਸਥਿੱਤ ਕੰਪਿਊਟਰ ਸੈਂਟਰ ਵਿੱਚ ਹੀ ਕੀਤਾ ਜਾਣਾ ਸੀ ਪਰ ਸਮੁੱਚੀ ਬਰਾਦਰੀ ਦੇ ਫੈਸਲੇ ਕਰਕੇ ਪ੍ਰੋਗਰਾਮ ਵੱਡਾ ਹੋ ਜਾਣ ਕਾਰਨ ਹੀ ਅਰੋੜਬੰਸ ਧਰਮਸ਼ਾਲਾ ਦੀ ਚੋਣ ਕੀਤੀ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here