ਹੌਂਸਲਾ ਅਫ਼ਜਾਈ: ਡੀਸੀ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੇ 67 ਟਾਪਰਾਂ ਦਾ ਵਿਸ਼ੇਸ਼ ਸਨਮਾਨ

Toppers

ਕਿਹਾ, ਵੱਡੇ ਸੁਪਨੇ ਦੇਖੋ ਅਤੇ ਜ਼ਿੰਦਗੀ ਵਿਚ ਉਚਾਈਆਂ ਹਾਸਲ ਕਰਨ ਲਈ ਸਖਤ ਮਿਹਨਤ ਕਰੋ | Toppers

ਲੁਧਿਆਣਾ (ਜਸਵੀਰ ਸਿੰਘ ਗਹਿਲ)। ਡਿਪਟੀ ਕਮਿਸਨਰ ਸੁਰਭੀ ਮਲਿਕ ਨੇ ਜ਼ਿਲੇ ’ਚ 10ਵੀਂ ਅਤੇ 12ਵੀਂ ਜਮਾਤ ਦੇ 67 ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ, ਜਿਨਾਂ ਨੇ ਪ੍ਰੀਖਿਆਵਾਂ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਮੈਰਿਟ ਸੂਚੀ ਵਿੱਚ ਆਪਣਾ ਨਾਂਅ ਦਰਜ਼ ਕਰਾਇਆ ਹੈ। ਇਹ ਟਾਪਰ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਅਤੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨਾਲ ਸਬੰਧਿਤ ਜ਼ਿਲੇ ਦੇ ਵੱਖ-ਵੱਖ ਸਕੂਲਾਂ ਨਾਲ ਸਬੰਧਿਤ ਹਨ।

ਇੱਥੇ ਬੱਚਤ ਭਵਨ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਡੀਸੀ ਨੇ ਕਿਹਾ ਕਿ ਵਿਦਿਆਰਥੀਆਂ ਨੇ ਅਕਾਦਮਿਕ ਪ੍ਰੀਖਿਆਵਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ ਅਤੇ ਮੈਰਿਟ ਸੂਚੀ ਵਿੱਚ ਟਾਪ ਕਰਕੇ ਜ਼ਿਲੇ ਲੁਧਿਆਣਾ ਦਾ ਨਾਂਅ ਰੌਸਨ ਕੀਤਾ ਹੈ। ਉਨਾਂ ਅਧਿਆਪਕਾਂ ਅਤੇ ਮਾਪਿਆਂ ਦੇ ਯਤਨਾਂ ਦੀ ਸਲਾਘਾ ਕੀਤੀ। ਡੀਸੀ ਮਲਿਕ ਨੇ ਵਿਦਿਆਰਥੀਆਂ ਨੂੰ ਉੱਚੇ ਸੁਪਨੇ ਲੈਣ ਦਾ ਸੱਦਾ ਦਿੱਤਾ ਅਤੇ ਆਪਣੇ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਪੇ੍ਰਰਿਆ।

ਉਨਾਂ ਕਿਹਾ ਕਿ ਭਾਰਤ ਨੂੰ ਵਿਸ਼ਵ ਦੀ ਮਹਾਂਸ਼ਕਤੀ ਬਣਾਉਣ ਲਈ ਨੌਜਵਾਨਾਂ ਦੇ ਮੋਢਿਆਂ ’ਤੇ ਵੱਡੀ ਜ਼ਿੰਮੇਵਾਰੀ ਹੈ ਅਤੇ ਉਨਾਂ ਨੂੰ ਆਪਣੇ ਟੀਚਿਆਂ ’ਤੇ ਕੇਂਦਰਿਤ ਰਹਿਣਾ ਚਾਹੀਦਾ ਹੈ। ਉਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਵੀ ਤਰਾਂ ਦੀ ਅਸਫ਼ਲਤਾ ਦਾ ਸਾਹਮਣਾ ਕਰਨ ’ਤੇ ਨਿਰਾਸ ਨਹੀਂ ਹੋਣਾ ਚਾਹੀਦਾ ਕਿਉਂਕਿ ਅਸਫ਼ਲਤਾ ਸਫ਼ਲਤਾ ਦੇ ਥੰਮ ਹਨ। ਮਲਿਕ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਨਕਸੇ-ਕਦਮਾਂ ’ਤੇ ਚੱਲਣ ਲਈ ਵੀ ਕਿਹਾ, ਜਿੰਨਾਂ ਨੇ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ। ਉਨਾਂ ਕਿਹਾ ਕਿ ਭਾਰਤ ਵਿਸ਼ਵ ਵਿੱਚ ਸਭ ਤੋਂ ਵੱਧ ਨੌਜਵਾਨਾਂ ਦੀ ਆਬਾਦੀ ਵਾਲਾ ਦੇਸ਼ ਹੈ ਅਤੇ ਉਨਾਂ ਨੂੰ ਦੇਸ਼ ਦੇ ਹੋਰ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ।

Toppers

ਇਹ ਵੀ ਪੜ੍ਹੋ : 28 ਸਾਲਾਂ ਦੇ ਲੰਮੇ ਵਕਫੇ ਮਗਰੋਂ ਲੰਬੀ ’ਚੋਂ ਕੋਈ ਗੈਰ-ਅਕਾਲੀ ਮੰਤਰੀ

ਉਨਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਮਲਿਕ ਨੇ ਆਸ ਪ੍ਰਗਟ ਕੀਤੀ ਕਿ ਇਹ ਵਿਦਿਆਰਥੀ ਹੋਰ ਨੌਜਵਾਨਾਂ ਨੂੰ ਪ੍ਰੇਰਿਤ ਕਰਨਗੇ ਅਤੇ ਸਮਾਜ ਦੀ ਸੇਵਾ ਕਰਨਗੇ। ਵਿਦਿਆਰਥੀਆਂ ਨੇ ਅਕਾਦਮਿਕ ਅਤੇ ਪ੍ਰਤੀਯੋਗੀ ਇਮਤਿਹਾਨਾਂ ਨੂੰ ਪੂਰਾ ਕਰਨ ਲਈ ਆਪਣੀ ਪਹੁੰਚ ਤੋਂ ਇਲਾਵਾ ਆਪਣੀ ਦਿਲਚਸਪੀ ਦੇ ਖੇਤਰਾਂ, ਸ਼ਕਤੀਆਂ ਅਤੇ ਮੁਸਕਲਾਂ ਬਾਰੇ ਵੀ ਗੱਲ ਕੀਤੀ। ਉਪਰੰਤ ਵੱਖ ਵੱਖ ਸਕੂਲਾਂ ਦੇ ਟਾਪਰ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਹਾਇਕ ਕਮਿਸਨਰ ਉਪਿੰਦਰਜੀਤ ਕੌਰ ਬਰਾੜ, ਡੀਈਓ ਸੈਕੰਡਰੀ ਹਰਜੀਤ ਸਿੰਘ, ਸਕੂਲ ਮੁਖੀ ਅਤੇ ਅਧਿਆਪਕ ਹਾਜਰ ਸਨ।