ਪੰਜਾਬ ਦੇ ਕਿਸਾਨਾਂ ਲਈ ਸਰਕਾਰ ਦੀ ਵਿਸ਼ੇਸ਼ ਹਦਾਇਤ, ਕਰੋ ਇਹ ਕੰਮ

Farmers of Punjab

ਚੰਡੀਗੜ੍ਹ। ਪੰਜਾਬ ’ਚ ਹੜ੍ਹੀ ਦਾ ਸੀਜ਼ਨ ਖਤਮ ਹੁੰਦਿਆਂ ਹੀ ਹੁਣ ਸਾਉਣੀ ਦੀਆਂ ਫ਼ਸਲਾਂ ਬੀਜਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਕਿਸਾਨਾਂ ਨੇ ਹੁਣ ਝੋਨਾ ਲਾਉਣ ਦੀ ਤਿਆਰੀ ਵਿੱਢ ਲਈ ਹੈ। ਅਜਿਹੇ ’ਚ ਪੰਜਾਬ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਅਰਧ ਸੂਚਨਾ ਜਾਰੀ ਕਰ ਦਿੱਤੀ ਹੈ। ਅਰਧ ਸੂਚਨਾ ਜਾਰੀ ਕਰਦਿਆਂ ਕਿਸਾਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ 31 ਮਈ ਤੱਕ ਕਰਨ। (Farmers of Punjab)

ਅਰਧ ਸੂਚਨਾ ’ਚ ਦਰਸਾਇਆ ਗਿਆ ਹੈ ਕਿ ਖੇਤਰ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਫਾਜ਼ਿਲਕਾ, ਬਠਿੰਡਾ ਅਤੇ ਫਿਰੋਜ਼ਪੁਰ ਤੋਂ ਇਲਾਵਾ ਅੰਤਰ ਰਾਸ਼ਟਰੀ ਸਰਹੱਦਾਂ ਦੇ ਨਾਲ ਕੰਡਿਆਲੀ ਤਾਰ ਤੋਂ ਪਾਰ ਕਿਸਾਨਾਂ ਨੂੰ 11 ਜੂਨ ਤੋਂ ਫਸਲ ਪੰਕਣ ਤੱਕ ਨਹਿਰੀ ਪਾਣੀ ਅਤੇ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।

Also Read : Nomination: ਜਦੋਂ ਅਜ਼ਾਦ ਉਮੀਦਵਾਰ ਰਿਕਸ਼ੇ ’ਤੇ ਪਹੁੰਚਿਆ ਨਾਮਜ਼ਦਗੀ ਭਰਨ…

ਇਸੇ ਤਰ੍ਹਾਂ ਖੇਤਰ ਮੋਗਾ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਐੱਸਏਐੱਸ ਨਗਰ ਮੋਹਾਲੀ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ), ਤਰਨਤਾਰਨ, ਸ੍ਰੀ ਅੰਮ੍ਰਿਤਸਰ ਸਾਹਿਬ, ਗੁਰਦਾਸਪੁਰ ਅਤੇ ਪਠਾਨਕੋਟ ਦੇ ਕਿਸਾਨਾਂ ਨੂੰ 15 ਜੂਨ ਤੋਂ ਫਸਲ ਪੱਕਣ ਤੱਕ ਨਹਿਰੀ ਪਾਣੀ, ਟਿਊਬਵੈੱਲ ਰਾਹੀਂ ਅਤੇ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here