ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਤੇ ਗੁਰਪੁਰਬ ਦੀਆਂ ਵਧਾਈਆਂ (Diwali)
- ਰੋਸ਼ਨੀਆਂ ਦਾ ਤਿਉਹਾਰ ਰੋਸ਼ਨੀ ਨਾਲ ਹੀ ਗਰੀਨ ਦਿਵਾਲੀ ਵਜੋਂ ਮਨਾਉਣ ਦਾ ਸੱਦਾ
- ਦਿਵਾਲੀ ਨੂੰ ਧੂੰਏ ਦਾ ਤਿਉਹਾਰ ਨਾ ਬਣਾਇਆ ਜਾਵੇ-ਸਾਕਸ਼ੀ ਸਾਹਨੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ (DC Sakshi Sahni) ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਦੀਵਾਲੀ, ਬੰਦੀਛੋੜ ਦਿਵਸ ਅਤੇ ਆ ਰਹੇ ਗੁਰਪੁਰਬ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਰਲਮਿਲਕੇ ਇਸ ਪਾਵਨ ਤਿਉਹਾਰ ਨੂੰ ਰੋਸ਼ਨੀਆਂ ਦੇ ਤਿਉਹਾਰ ਵਜੋਂ ਹੀ ਮਨਾਉਣਾ ਚਾਹੀਦਾ ਹੈ ਅਤੇ ਇਸ ਨੂੰ ਧੂੰਏ ਦਾ ਤਿਉਹਾਰ ਨਹੀਂ ਬਣਨ ਦੇਣਾ ਚਾਹੀਦਾ। (Diwali)
ਇਹ ਵੀ ਪੜ੍ਹੋ : SA Vs AFG : ਅਜ਼ਮਤੁੱਲਾ ਸੈਂਕੜਾ ਤੋਂ ਖੁੰਝੇ, ਦੱਖਣੀ ਅਫਰੀਕਾ ਨੂੰ ਦਿੱਤਾ 245 ਦੌੜਾਂ ਦਾ ਟੀਚਾ
ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਨੂੰ ਗਰੀਨ ਦਿਵਾਲੀ ਵਜੋਂ ਮਨਾਉਣ ਦਾ ਸੱਦਾ ਦਿੰਦਿਆਂ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਦਾ ਖਿਆਲ ਕਰਦੇ ਹੋਏ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਦਿਨੋ-ਦਿਨ ਵੱਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਤੋਂ ਗੁਰੇਜ਼ ਕਰਦੇ ਹੋਏ ਗਰੀਨ ਪਟਾਕੇ ਹੀ ਵਰਤਣੇ ਚਾਹੀਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੁਰਾਣੀ ਰਵਾਇਤ ਮੁਤਾਬਕ ਮਿੱਟੀ ਦੇ ਦੀਵੇ ਬਾਲ ਦਿਵਾਲੀ ਮਨਾਈ ਜਾਵੇ। ਉਨ੍ਹਾਂ ਨੇ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੀ ਬਹੁਤ-ਬਹੁਤ ਵਧਾਈ ਦਿੰਦਿਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।