ਸੁਖਬੀਰ ਬਾਦਲ ਹਾਜ਼ਰ ਹੋ!, ਵਿਸ਼ੇਸ਼ ਅਧਿਕਾਰ ਕਮੇਟੀ ਨੇ ਕੀਤਾ ਤਲਬ

Special Practices Committee has done this

ਸੁਖਬੀਰ ਬਾਦਲ ਨੂੰ ਨੋਟਿਸ ਜਾਰੀ ਕਰਦੇ ਹੋਏ ਦਿੱਤਾ 15 ਦਿਨ ਦਾ ਸਮਾਂ

ਚੰਡੀਗੜ੍ਹ | ਸੁਖਬੀਰ ਬਾਦਲ ਹਾਜ਼ਰ ਹੋ!, ਇਹ ਆਵਾਜ਼ ਆਉਣ ਵਾਲੀ 6 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਵਿਖੇ ਸੁਣਾਈ ਦੇਵੇਗੀ, ਕਿਉਂਕਿ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਸੁਖਬੀਰ ਬਾਦਲ ਨੂੰ 15 ਦਿਨ ਦਾ ਨੋਟਿਸ ਦਿੰਦੇ ਹੋਏ ਤਲਬ ਕਰ ਲਿਆ ਹੈ। ਸੁਖਬੀਰ ਬਾਦਲ ਨੂੰ ਹੁਣ ਪੰਜਾਬ ਵਿਧਾਨ ਸਭਾ ਦੀ ਇਸ ਕਮੇਟੀ ਅੱਗੇ ਪੇਸ਼ ਹੁੰਦੇ ਹੋਏ ਆਪਣਾ ਪੱਖ ਰਖਣਾ ਪਵੇਗਾ, ਨਹੀਂ ਤਾਂ ਜਿਹੜੇ ਦੋਸ਼ ਉਨ੍ਹਾਂ ‘ਤੇ ਲਗੇ ਹਨ। ਉਨ੍ਹਾਂ ਦੋਸ਼ਾਂ ਨੂੰ ਸੱਚ ਮੰਨਦੇ ਹੋਏ ਸੁਖਬੀਰ ਬਾਦਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਹੋ ਸਕਦੇ ਹਨ।
ਜਾਣਕਾਰੀ ਅਨੁਸਾਰ ਸੰਸਦੀ ਕਾਰਜ ਮੰਤਰੀ ਬ੍ਰਹਮ ਮਹਿੰਦਰਾ ਨੇ 23 ਜੂਨ 2017 ਨੂੰ ਪੰਜਾਬ ਵਿਧਾਨ ਸਭਾ ਦੇ ਅੰਦਰ ਇੱਕ ਵਿਸ਼ੇਸ਼ ਅਧਿਕਾਰ ਹਨਣ ਦਾ ਪ੍ਰਸਤਾਵ ਪੇਸ਼ ਕਰਦੇ ਹੋਏ ਸੁਖਬੀਰ ਬਾਦਲ ‘ਤੇ ਦੋਸ਼ ਲਗਾਇਆ ਸੀ ਕਿ ਸੁਖਬੀਰ ਬਾਦਲ ਨੇ ਨਾਲ ਸਿਰਫ਼ ਸਪੀਕਰ ਰਾਣਾ ਕੇ.ਪੀ. ਸਿੰਘ ਦੇ ਖ਼ਿਲਾਫ਼ ਗਲਤ ਅਤੇ ਮਰਿਆਦਾ ਤੋਂ ਬਾਹਰ ਦੇ ਸ਼ਬਦਾਂ ਦੀ ਵਰਤੋਂ ਕੀਤੀ ਹੈ, ਸਗੋਂ ਕਾਗ਼ਜ਼ ਤੱਕ ਸਪੀਕਰ ਰਾਣਾ ਕੇ.ਪੀ. ਸਿੰਘ ਵੱਲ ਸੁੱਟੇ ਸਨ। ਇਸ ਪ੍ਰਸਤਾਵ ਨੂੰ ਪੰਜਾਬ ਵਿਧਾਨ ਸਭਾ ਨੇ ਬਹੁਸੰਮਤੀ ਨਾਲ ਪਾਸ ਕਰਦੇ ਹੋਏ ਵਿਸ਼ੇਸ਼ ਅਧਿਕਾਰ ਹਨਣ ਕਮੇਟੀ ਕੋਲ ਭੇਜ ਦਿੱਤਾ ਗਿਆ ਸੀ। ਵਿਸ਼ੇਸ਼ ਅਧਿਕਾਰ ਘਾਣ ਕਮੇਟੀ ਨੇ ਬੀਤੇ ਹਫ਼ਤੇ ਸੰਸਦੀ ਕਾਰਜ ਮੰਤਰੀ ਬ੍ਰਹਮ ਮਹਿੰਦਰਾਂ ਦੇ ਬਿਆਨ ਕਲਮਬੰਦ ਕਰਨ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਆਪਣਾ ਪੱਖ ਰੱਖਣ ਲਈ ਸੁਖਬੀਰ ਬਾਦਲ ਨੂੰ ਤਲਬ ਕਰ ਲਿਆ ਹੈ।   ਮੰਗਲਵਾਰ ਨੂੰ ਹੋਈ ਕਮੇਟੀ ਦੀ ਮੀਟਿੰਗ ਵਿੱਚ ਸੁਖਬੀਰ ਬਾਦਲ ਨੂੰ ਤਬਲ ਕਰਨ ਸਬੰਧੀ ਨੋਟਿਸ ਜਾਰੀ ਕਰਦੇ ਹੋਏ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਸੁਖਬੀਰ ਬਾਦਲ ਨੂੰ 15 ਦਿਨਾਂ ਬਾਅਦ 6 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here