Independence Day: ਸੁਤੰਤਰਤਾ ਦਿਵਸ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਜ਼ਿਲ੍ਹੇ ਦੇ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਡਾਂ ’ਤੇ ਚਲਾਇਆ ਗਿਆ ਸਪੈਸ਼ਲ ਸਰਚ ਆਪ੍ਰੇਸ਼ਨ

Independence Day
Independence Day: ਸੁਤੰਤਰਤਾ ਦਿਵਸ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਜ਼ਿਲ੍ਹੇ ਦੇ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਡਾਂ ’ਤੇ ਚਲਾਇਆ ਗਿਆ ਸਪੈਸ਼ਲ ਸਰਚ ਆਪ੍ਰੇਸ਼ਨ

Independence Day: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫ਼ਰੀਦਕੋਟ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਸੁਤੰਤਰਤਾ ਦਿਵਸ਼ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ, ਸ਼ੱਕੀ ਗਤੀਵਿਧੀਆਂ ‘ਤੇ ਨਜ਼ਰ ਰੱਖਣ ਅਤੇ ਜਨਤਾ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਸੋਮਵਾਰ ਨੂੰ ਵਿਸ਼ੇਸ਼ ਸਰਚ ਆਪਰੇਸ਼ਨ ਚਲਾਇਆ ਗਿਆ।

ਇਸ ਓਪਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ ਐਟੀ-ਸਾਬੋਟੇਜ ਟੀਮਾਂ ਅਤੇ ਡੌਗ ਸਕਾਡ ਦੀ ਮੱਦਦ ਨਾਲ ਜ਼ਿਲ੍ਹੇ ਦੇ ਮੁੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ‘ਤੇ ਗਹਿਰਾਈ ਨਾਲ ਚੈਕਿੰਗ ਕੀਤੀ ਗਈ। ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਦੀ ਪਛਾਣ ਦੀ ਪੂਰੀ ਤਸਦੀਕ ਕੀਤੀ ਗਈ। ਯਾਤਰੀਆਂ ਦੇ ਸਮਾਨ ਦੀ ਜਾਂਚ ਕਰਨ ਦੇ ਨਾਲ-ਨਾਲ ਬਿਨਾਂ ਮਕਸਦ ਘੁੰਮ ਰਹੇ ਵਿਅਕਤੀਆਂ ਦੀ ਵੀ ਜਾਚ ਕੀਤੀ ਗਈ। ਇਸ ਦੌਰਾਨ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ਦੀਆਂ ਪਾਰਕਿੰਗਾਂ ਵਿੱਚ ਖੜ੍ਹੇ ਵਾਹਨਾਂ ਦੀ ਵੀ ‘ਵਾਹਨ ਐਪ’ ਰਾਹੀਂ ਜਾਂਚ ਕੀਤੀ ਗਈ ਤਾਂ ਜੋ ਚੋਰੀਸ਼ੁਦਾ ਜਾਂ ਸ਼ੱਕੀ ਵਾਹਨਾਂ ਦੀ ਪਛਾਣ ਹੋ ਸਕੇ।

Independence Day Independence Day

ਇਹ ਵੀ ਪੜ੍ਹੋ: Oval Test Match: ਰੋਮਾਂਚਕ ਟੈਸਟ ਮੈਚ ’ਚ ਭਾਰਤੀ ਖਿਡਾਰੀਆਂ ਨੇ ਇੰਗਲੈਂਡ ਕੋਲੋਂ ਖੋਹੀ ਜਿੱਤ, ਸੀਰੀਜ਼ 2-2 ਨਾਲ ਬਰਾਬਰ…

ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਸ਼ਰਾਰਤੀ ਅਨਸਰਾਂ ਉੱਤੇ ਨਜ਼ਰ ਰੱਖਣ ਲਈ ਫ਼ਰੀਦਕੋਟ ਪੁਲਿਸ ਵੱਲੋਂ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਅੱਜ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾ ’ਤੇ ਚਲਾਏ ਗਏ ਵਿਸ਼ੇਸ਼ ਜਾਂਚ ਓਪਰੇਸ਼ਨ ’ਚ ਐਟੀ-ਸਾਬੋਟੇਜ ਟੀਮਾਂ ਅਤੇ ਡੌਗ ਸਕਾਡ ਦੀ ਮੱਦਦ ਲੈ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਡਿਟੇਲ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ’ਤੇ ਜਾਗਰੂਕਤਾ ਅਤੇ ਸੁਰੱਖਿਆ ਸਭ ਤੋਂ ਪਹਿਲੀ ਤਰਜੀਹ ਹੈ ਅਤੇ ਅਸੀਂ ਅਪੀਲ ਕਰਦੇ ਹਾਂ ਕਿ ਲੋਕ ਜਨਤਕ ਥਾਵਾਂ ‘ਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਮਿਲ ਕੇ ਇੱਕ ਸੁਰੱਖਿਅਤ ਤੇ ਸ਼ਾਂਤਮਈ ਮਾਹੌਲ ਬਣਿਆ ਰਹਿ ਸਕੇ। Independence Day